|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਹਰਿਆਣਾ : ਭਾਜਪਾ ਬੈਠਕ ਤੋਂ ਪਹਿਲਾ,ਕਿਸਾਨਾਂ ਵੱਲੋਂ ਜ਼ਬਰਦਸਤ ਵਿਰੋਧ

ਹਰਿਆਣਾ (ਦੇਵ ਇੰਦਰਜੀਤ) : ਵੱਖ-ਵੱਖ ਵਾਹਨਾਂ 'ਤੇ ਸਵਾਰ ਹੋ ਕੇ ਕਿਸਾਨਾਂ ਨੇ ਵੱਖ-ਵੱਖ ਚੌਰਾਹੇ 'ਤੇ ਮੋਰਚਾਬੰਦੀ ਕਰ ਕੇ ਹਰ ਆਉਣ-ਜਾਣ ਵਾਲੇ ਭਾਜਪਾ ਦੇ ਵਾਹਨ ਰੋਕਣ ਦੀ ਕੋਸ਼ਿਸ਼ ਕੀਤੀ ਅਤੇ ਕਾਲੇ ਝੰਡੇ ਦਿਖਾਏ।ਹਰਿਆਣਾ 'ਚ ਯਮੁਨਾਨਗਰ ਜ਼ਿਲ੍ਹੇ ਦੇ ਜਗਾਧਰੀ 'ਚ ਅੱਜ ਯਾਨੀ ਸ਼ਨੀਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਜ਼ਿਲ੍ਹਾ ਪੱਧਰੀ ਬੈਠਕ ਦੌਰਾਨ ਕਿਸਾਨਾਂ ਨੇ ਬੈਰੀਕੇਡ

NRI Post Desk · 1965 ਦਿਨ ਪਹਿਲਾਂ · ਅੱਪਡੇਟ 1965 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਹਰਿਆਣਾ : ਭਾਜਪਾ ਬੈਠਕ ਤੋਂ ਪਹਿਲਾ,ਕਿਸਾਨਾਂ ਵੱਲੋਂ ਜ਼ਬਰਦਸਤ ਵਿਰੋਧ
📷 NRI Post Desk

ਹਰਿਆਣਾ (ਦੇਵ ਇੰਦਰਜੀਤ) : ਵੱਖ-ਵੱਖ ਵਾਹਨਾਂ 'ਤੇ ਸਵਾਰ ਹੋ ਕੇ ਕਿਸਾਨਾਂ ਨੇ ਵੱਖ-ਵੱਖ ਚੌਰਾਹੇ 'ਤੇ ਮੋਰਚਾਬੰਦੀ ਕਰ ਕੇ ਹਰ ਆਉਣ-ਜਾਣ ਵਾਲੇ ਭਾਜਪਾ ਦੇ ਵਾਹਨ ਰੋਕਣ ਦੀ ਕੋਸ਼ਿਸ਼ ਕੀਤੀ ਅਤੇ ਕਾਲੇ ਝੰਡੇ ਦਿਖਾਏ।ਹਰਿਆਣਾ 'ਚ ਯਮੁਨਾਨਗਰ ਜ਼ਿਲ੍ਹੇ ਦੇ ਜਗਾਧਰੀ 'ਚ ਅੱਜ ਯਾਨੀ ਸ਼ਨੀਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਜ਼ਿਲ੍ਹਾ ਪੱਧਰੀ ਬੈਠਕ ਦੌਰਾਨ ਕਿਸਾਨਾਂ ਨੇ ਬੈਰੀਕੇਡ ਤੋੜਦੇ ਹੋਏ ਪੁਲਸ ਨਾਲ ਧੱਕਾ-ਮੁੱਕੀ ਕਰ ਕੇ ਬੈਠਕ ਦਾ ਵਿਰੋਧ ਕੀਤਾ। ਬੈਠਕ 'ਚ ਹਿੱਸਾ ਲੈਣ ਪ੍ਰਦੇਸ਼ ਦੇ ਆਵਾਜਾਈ ਮੰਤਰੀ ਮੂਲਚੰਦ ਸ਼ਰਮਾ, ਹਰਿਆਣਾ ਦੇ ਸਿੱਖਿਆ ਮੰਤਰੀ ਕੰਵਰ ਪਾਲ ਗੁੱਜਰ, ਕੇਂਦਰੀ ਮੰਤਰੀ ਰਤਨਲਾਲ ਕਟਾਰੀਆ ਸਮੇਤ ਹੋਰ ਭਾਜਪਾ ਨੇਤਾਵਾਂ ਦੇ ਪਹੁੰਚਣ ਦੀ ਸੂਚਨਾ ਜਿਵੇਂ ਹੀ ਕਿਸਾਨਾਂ ਨੂੰ ਮਿਲੀ ਤਾਂ ਉਹ ਭਾਰੀ ਗਿਣਤੀ 'ਚ ਜਗਾਧਰੀ ਦੇ ਵੱਖ-ਵੱਖ ਇਲਾਕਿਆਂ 'ਚ ਇਕੱਠੇ ਹੋ ਗਏ।

ਸੰਬੰਧਿਤ ਖ਼ਬਰਾਂ

ਇਸ ਤੋਂ ਬਾਅਦ ਕਿਸਾਨ ਭਾਜਪਾ ਦੀ ਬੈਠਕ ਸਥਾਨ ਨੇੜੇ ਪਹੁੰਚ ਗਏ, ਜਿੱਥੇ ਪੁਲਸ ਨੇ ਭਾਰੀ ਬੈਰੀਕੇਡਿੰਗ ਕਰ ਕੇ ਸੁਰੱਖਿਆ ਦੇ ਇੰਤਜ਼ਾਮ ਕੀਤੇ ਹੋਏ ਸਨ ਪਰ ਕਿਸਾਨ ਬੈਰੀਕੇਡ ਤੋੜ ਕੇ ਬੈਠਕ ਹਾਲ ਦੇ ਬਾਹਰ ਪਹੁੰਚ ਗਏ ਅਤੇ ਸਰਕਾਰ ਵਿਰੋਧੀ ਨਾਅਰੇ ਲਗਾਉਣੇ ਸ਼ੁਰੂ ਕਰ ਦਿੱਤੇ। ਇਸ ਦੌਰਾਨ ਪੁਲਸ ਦੇ ਵੱਖ-ਵੱਖ ਅਧਿਕਾਰੀ ਕਿਸਾਨਾਂ ਨੂੰ ਸਮਝਾਉਂਦੇ ਨਜ਼ਰ ਆਏ ਪਰ ਕਿਸਾਨਾਂ ਨੇ ਕਿਸੇ ਦੀ ਇਕ ਨਹੀਂ ਸੁਣੀ। ਪੁਲਸ ਨੇ ਥੋੜ੍ਹੀ ਦੇਰ ਲਈ ਕਰੀਬ 26 ਕਿਸਾਨਾਂ ਨੂੰ ਵੀ ਹਿਰਾਸਤ 'ਚ ਲਿਆ, ਜਿਨ੍ਹਾਂ ਨੂੰ ਬਾਅਦ 'ਚ ਛੱਡ ਦਿੱਤਾ ਗਿਆ। ਕਿਸਾਨ ਆਗੂ ਮਨਦੀਪ ਸਿੰਘ ਅਨੁਸਾਰ ਪੁਲਸ ਨੇ ਉਨ੍ਹਾਂ ਨਾਲ ਗਲਤ ਰਵੱਈਆ ਕੀਤਾ। ਉੱਥੇ ਹੀ ਪੁਲਸ ਸੁਪਰਡੈਂਟ ਨੇ ਇਸ ਮਾਮਲੇ 'ਚ ਮੀਡੀਆ ਕੈਮਰਿਆਂ ਦੇ ਸਾਹਮਣੇ ਕੁਝ ਵੀ ਬੋਲਣ ਤੋਂ ਸਾਫ਼ ਇਨਕਾਰ ਕਰ ਦਿੱਤਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!