|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਬਿਆਨ - ਸਰਕਾਰ ਆਰਐਸਐਸ ਨੂੰ ਬੈਨ ਕਰੇ

ਅੰਮ੍ਰਿਤਸਰ , 16 ਅਕਤੂਬਰ ( NRI MEDIA )

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਅੰਮ੍ਰਿਤਸਰ , 16 ਅਕਤੂਬਰ ( NRI MEDIA )

ਸਿੱਖਾਂ ਦੀ ਸਰਵਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਰਾਸ਼ਟਰੀ ਸਵੈਮ ਸੇਵਕ ਸੰਘ (ਆਰਐਸਐਸ) ਨੂੰ ਦੇਸ਼ ਵਿਰੋਧੀ ਸੰਸਥਾ ਕਿਹਾ ਹੈ , ਉਨ੍ਹਾਂ ਨੇ ਕਿਹਾ ਹੈ ਕਿ ਆਰਐਸਐਸ ਦੇਸ਼ ਨੂੰ ਤੋੜਨ ਦਾ ਕੰਮ ਕਰ ਰਹੀ ਹੈ , ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਆਰਐਸਐਸ ਜੋ ਕੰਮ ਕਰ ਰਿਹਾ ਹੈ ਉਹ ਦੇਸ਼ ਨੂੰ ਜੋੜਨ ਵਾਲਾ ਨਹੀਂ, ਬਲਕਿ ਤੋੜਨ ਵਾਲਾ ਹੈ ਅਤੇ ਸਰਕਾਰ ਨੂੰ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ।

ਸੰਬੰਧਿਤ ਖ਼ਬਰਾਂ

ਜਦੋਂ ਗਿਆਨੀ ਹਰਪ੍ਰੀਤ ਸਿੰਘ ਨੂੰ ਪੁੱਛਿਆ ਗਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ੁਦ ਕਿਸੇ ਸਮੇਂ ਆਰਐਸਐਸ ਨਾਲ ਜੁੜੇ ਹੋਏ ਹਨ, ਤਾਂ ਉਨ੍ਹਾਂ ਕਿਹਾ ਕਿ ਜੋ ਵੀ ਹੈ, ਆਰਐਸਐਸ ਦੇਸ਼ ਵਿਰੋਧੀ ਸੰਗਠਨ ਹੈ ਜੋ ਦੇਸ਼ ਦੇ ਹਿੱਤ ਵਿੱਚ ਨਹੀਂ ਹੈ,ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਰਾਸ਼ਟਰੀ ਸਵੈਮ ਸੇਵਕ ਸੰਘ (ਆਰਐਸਐਸ) ਦੇ ਸਰਸੰਘਚਲਕ ਮੋਹਨ ਭਾਗਵਤ ਨੇ ਕਿਹਾ ਸੀ ਕਿ ਆਰਐਸਐਸ ਦਾ ਟੀਚਾ ਸਿਰਫ ਹਿੰਦੂ ਭਾਈਚਾਰੇ ਨੂੰ ਬਦਲਣਾ ਨਹੀਂ, ਬਲਕਿ ਪੂਰੇ ਸਮਾਜ ਨੂੰ ਸੰਗਠਿਤ ਕਰਨਾ ਹੈ ,ਇਸ ਦੇ ਨਾਲ ਹੀ ਭਾਰਤ ਨੂੰ ਇਕ ਵਧੀਆ ਭਵਿੱਖ ਵੱਲ ਵਧਣਾ ਪਏਗਾ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਇਹ ਬਿਆਨ ਆਰਐਸਐਸ ਦੇ ਮੁਖੀ ਦੇ ਉਸ ਬਿਆਨ ਬਦਲੇ ਆਇਆ ਹੈ ਜਿਸ ਵਿੱਚ ਉਨ੍ਹਾਂ ਨੇ ਕਿਹਾ ਸੀ ਕਿ ਭਾਰਤ ਵਿੱਚ ਰਹਿਣ ਵਾਲਾ ਹਰ ਵਿਅਕਤੀ ਹਿੰਦੂ ਹੈ , ਆਰਐਸਐਸ ਮੁਖੀ ਨੇ ਕਿਹਾ ਸੀ ਕਿ ਹਿੰਦੂ ਕੋਈ ਭਾਸ਼ਾ ਜਾਂ ਸੂਬਾ ਨਹੀਂ ਹੈ, ਇਹ ਇਕ ਸਭਿਆਚਾਰ ਹੈ ਜੋ ਭਾਰਤ ਦੇ ਲੋਕਾਂ ਦੀ ਸਭਿਆਚਾਰਕ ਵਿਰਾਸਤ ਹੈ |

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!