|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਬੇਅਦਬੀ ਕਾਂਡ - ਅਕਾਲੀ ਦਲ ਨੇ ਸੀਬੀਆਈ ਦੀ ਕਲੋਜ਼ਰ ਰਿਪੋਰਟ ਕੀਤੀ ਰੱਦ

ਚੰਡੀਗੜ੍ਹ , 17 ਜੁਲਾਈ ( NRI MEDIA )

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਚੰਡੀਗੜ੍ਹ , 17 ਜੁਲਾਈ ( NRI MEDIA )

ਸ਼੍ਰੋਮਣੀ ਅਕਾਲੀ ਦਲ ਨੇ ਬਰਗਾੜੀ ਵਿਖੇ ਹੋਈਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ ਦੀ ਜਾਂਚ ਬਾਰੇ ਦਾਖ਼ਲ ਕੀਤੀ ਕਲੋਜ਼ਰ ਰਿਪੋਰਟ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ , ਅਕਾਲੀ ਦਲ ਨੇ ਐਲਾਨ ਕੀਤਾ ਹੈ ਕਿ ਇਸ ਵੱਲੋਂ ਕਲੋਜ਼ਰ ਰਿਪੋਰਟ ਨੂੰ ਚੁਣੌਤੀ ਦਿੱਤੀ ਜਾਵੇਗੀ ਅਤੇ ਕੌਮੀ ਜਾਂਚ ਏਜੰਸੀ ਤੋਂ ਇਸ ਜਾਂਚ ਨੂੰ ਦੁਬਾਰਾ ਖੁਲਵਾਉਣ ਅਤੇ ਕਿਸੇ ਤਸੱਲੀਬਖ਼ਸ਼ ਸਿੱਟੇ ਉੱਤੇ ਪਹੁੰਚਾਉਣ ਲਈ ਪਾਰਟੀ ਵੱਲੋਂ ਸਾਰੇ ਕਾਨੂੰਨੀ, ਸੰਵਿਧਾਨਿਕ ਅਤੇ ਸਿਆਸੀ ਕਦਮ ਚੁੱਕੇ ਜਾਣਗੇ।

ਸੰਬੰਧਿਤ ਖ਼ਬਰਾਂ

ਅਕਾਲੀ ਦਲ ਨੇ ਕਿਹਾ ਹੈ ਕਿ ਜਦ ਤਕ ਇਸ ਘਿਨੌਣੇ ਅਪਰਾਧ ਦੇ ਦੋਸ਼ੀ ਅਤੇ ਉਹਨਾਂ ਦੇ ਆਕਾਵਾਂ ਦਾ ਪਰਦਾਫਾਸ਼ ਨਹੀਂ ਹੁੰਦਾ ਅਤੇ ਉਹਨਾਂ ਨੂੰ ਗਿਰਫਤਾਰ ਕਰਕੇ ਮਿਸਾਲੀ ਸਜ਼ਾਵਾਂ ਨਹੀਂ ਦਿੱਤੀਆਂ ਜਾਂਦੀਆਂ, ਅਕਾਲੀ ਦਲ ਚੁੱਪ ਕਰਕੇ ਨਹੀਂ ਬੈਠੇਗਾ , ਇਸ ਸੰਬੰਧੀ ਕਾਨੂੰਨੀ ਲੜਾਈ ਲੜਣ ਤੋਂ ਇਲਾਵਾ ਅਕਾਲੀ ਦਲ ਇਸ ਅਪਰਾਧ ਨਾਲ ਸਿੱਧੇ ਅਤੇ ਅਸਿੱਧੇ ਤੌਰ ਤੇ ਜੁੜੇ ਸਾਰੇ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਤਕ ਪਹੁੰਚਾਉਣ ਲਈ ਸਾਰੇ ਸ਼ਾਂਤਮਈ ਅਤੇ ਲੋਕਤੰਤਰੀ ਹੀਲੇ-ਵਸੀਲੇ ਇਸਤੇਮਾਲ ਕਰੇਗਾ।

ਇਹ ਫੈਸਲਾ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਹੋਏ ਕੋਰ ਕਮੇਟੀ ਦੀ ਮੀਟਿਗ ਵਿਚ ਲਿਆ ਗਿਆ ,ਇਸ ਮੀਟਿੰਗ ਦੇ ਵੇਰਵੇ ਨਸ਼ਰ ਕਰਦਿਆਂ ਪਾਰਟੀ ਦੇ ਬੁਲਾਰੇ ਹਰਚਰਨ ਸਿੰਘ ਬੈਂਸ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਦੀ ਬਾਦਲ ਦੀ ਅਗਵਾਈ ਵਿਚ ਹੋਈ ਇਸ ਮੀਟਿੰਗ ਦੌਰਾਨ ਇਹ ਫੈਸਲਾ ਵੀ ਲਿਆ ਗਿਆ ਕਿ ਅਕਾਲੀ ਦਲ ਦੇ ਆਗੂਆਂ ਦਾ ਇੱਕ ਵਫ਼ਦ ਜਲਦੀ ਹੀ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਜੀ ਨੂੰ ਮਿਲੇਗਾ ਅਤੇ ਇਸ ਕਲੋਜ਼ਰ ਰਿਪੋਰਟ ਨੂੰ ਵਾਪਸ ਲੈਣ ਵਾਸਤੇ ਉਹਨਾਂ ਨੂੰ ਦਖ਼ਲ ਦੇਣ ਦੀ ਅਪੀਲ ਕਰੇਗਾ।

ਵਫਦ ਵੱਲੋਂ ਗ੍ਰਹਿ ਮੰਤਰੀ ਇਹ ਜਾਂਚ ਮੁਕੰਮਲ ਕਰਵਾਉਣ ਲਈ ਪਹਿਲ ਦੇ ਆਧਾਰ ਉੱਤੇ ਉਹ ਸਾਰੇ ਜਰੂਰੀ ਕਦਮ ਉਠਾਉਣ ਦੀ ਅਪੀਲ ਕੀਤੀ ਜਾਵੇਗੀ , ਜਿਸ ਨਾਲ ਇਸ ਘਿਨੌਣੇ ਅਪਰਾਧ ਦੇ ਦੋਸ਼ੀ ਕਾਨੂੰਨ ਦੇ ਸ਼ਿਕੰਜੇ ਵਿਚ ਆ ਜਾਣ ਅਤੇ ਉਹਨਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲੇ , ਜਿਸ ਨਾਲ ਭਵਿੱਖ ਵਿਚ ਕੋਈ ਵੀ ਵਿਅਕਤੀ ਅਜਿਹਾ ਕਰਨ ਦੀ ਜੁਅੱਰਤ ਨਾ ਕਰੇ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!