|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕੈਪਟਨ ਅਤੇ ਸੋਨੀਆ ਦੀ ਮੁਲਾਕਾਤ 'ਤੇ ਟਿਕੀਆਂ ਸਭ ਦੀਆਂ ਨਜ਼ਰਾਂ

ਦਿੱਲੀ (ਦੇਵ ਇੰਦਰਜੀਤ) : ਸੁਲਾਹ ਦਾ ਫਾਰਮੂਲਾ ਸੁਝਾਉਂਦਿਆਂ ਕਾਂਗਰਸ ਹਾਈਕਮਾਨ ਸਿੱਧੂ ਅਤੇ ਕੈਪਟਨ ਦੇ ਨਾਲ ਇਕੱਠੇ ਮੁਲਾਕਾਤ ਕਰਨ ’ਤੇ ਵੀ ਵਿਚਾਰ ਕਰੇ। ਹਾਲਾਂਕਿ ਮੁੱਖ ਮੰਤਰੀ ਦੀ ਸਿੱਧੂ ਦੇ ਪ੍ਰਤੀ ਨਾਰਾਜ਼ਗੀ ਨੂੰ ਵੇਖਦਿਆਂ ਇਸ ਸਾਂਝੀ ਬੈਠਕ ’ਤੇ ਸ਼ੰਕਾ ਦੇ ਬੱਦਲ ਜ਼ਿਆਦਾ ਹਨ। ਇਹ ਸ਼ੰਕਾ ਇਸ ਲਈ ਵੀ ਪ੍ਰਬਲ ਹੈ ਕਿਉਂਕਿ ਮੱਲਿਕਾਰਜੁਨ ਕਮੇਟੀ ਵਲੋਂ ਬਿਆਨਬਾਜ਼ੀਆਂ ’ਤੇ ਸੰਜਮ ਵਰਤ

NRI Post Desk · 1969 ਦਿਨ ਪਹਿਲਾਂ · ਅੱਪਡੇਟ 1969 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕੈਪਟਨ ਅਤੇ ਸੋਨੀਆ ਦੀ ਮੁਲਾਕਾਤ 'ਤੇ ਟਿਕੀਆਂ ਸਭ ਦੀਆਂ ਨਜ਼ਰਾਂ
📷 NRI Post Desk

ਦਿੱਲੀ (ਦੇਵ ਇੰਦਰਜੀਤ) : ਸੁਲਾਹ ਦਾ ਫਾਰਮੂਲਾ ਸੁਝਾਉਂਦਿਆਂ ਕਾਂਗਰਸ ਹਾਈਕਮਾਨ ਸਿੱਧੂ ਅਤੇ ਕੈਪਟਨ ਦੇ ਨਾਲ ਇਕੱਠੇ ਮੁਲਾਕਾਤ ਕਰਨ ’ਤੇ ਵੀ ਵਿਚਾਰ ਕਰੇ। ਹਾਲਾਂਕਿ ਮੁੱਖ ਮੰਤਰੀ ਦੀ ਸਿੱਧੂ ਦੇ ਪ੍ਰਤੀ ਨਾਰਾਜ਼ਗੀ ਨੂੰ ਵੇਖਦਿਆਂ ਇਸ ਸਾਂਝੀ ਬੈਠਕ ’ਤੇ ਸ਼ੰਕਾ ਦੇ ਬੱਦਲ ਜ਼ਿਆਦਾ ਹਨ। ਇਹ ਸ਼ੰਕਾ ਇਸ ਲਈ ਵੀ ਪ੍ਰਬਲ ਹੈ ਕਿਉਂਕਿ ਮੱਲਿਕਾਰਜੁਨ ਕਮੇਟੀ ਵਲੋਂ ਬਿਆਨਬਾਜ਼ੀਆਂ ’ਤੇ ਸੰਜਮ ਵਰਤਣ ਦੀ ਸਲਾਹ ਤੋਂ ਬਾਅਦ ਵੀ ਨਵਜੋਤ ਸਿੰਘ ਸਿੱਧੂ ਸੋਸ਼ਲ ਮੀਡੀਆ ’ਤੇ ਲਗਾਤਾਰ ਬੇਬਾਕ ਹਨ।

ਸੰਬੰਧਿਤ ਖ਼ਬਰਾਂ

ਪੰਜਾਬ ਕਾਂਗਰਸ ਦੀ ਸਿਆਸਤ 'ਚ ਅੱਜ ਅਹਿਮ ਦਿਨ ਮੰਨਿਆ ਜਾ ਰਿਹਾ ਹੈ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੰਗਲਵਾਰ ਨੂੰ ਦਿੱਲੀ ਰਵਾਨਾ ਹੋ ਸਕਦੇ ਹਨ। ਮੱਲਿਕਾਰਜੁਨ ਕਮੇਟੀ ਦਾ ਗਠਨ ਹੋਣ ਤੋਂ ਬਾਅਦ ਤੋਂ ਮੁੱਖ ਮੰਤਰੀ ਦਾ ਦਿੱਲੀ ਵਿਚ ਇਹ ਤੀਜਾ ਦੌਰਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਵਾਰ ਮੁੱਖ ਮੰਤਰੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨਗੇ। ਇਸ ਮੁਲਾਕਾਤ 'ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਬੈਠਕ ਦੌਰਾਨ ਮੁੱਖ ਮੰਤਰੀ ਦੇ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਪੰਜਾਬ ਕਾਂਗਰਸ ਦੇ ਭਵਿੱਖ ’ਤੇ ਫ਼ੈਸਲਾ ਲਿਆ ਜਾਵੇਗਾ।

ਸਿਆਸੀ ਮਾਹਰਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਦੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਪ੍ਰਸਤਾਵਿਤ ਬੈਠਕ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਭਵਿੱਖ ’ਤੇ ਮੋਹਰ ਲਗਾਏਗੀ। ਉੱਥੇ ਹੀ ਸਿੱਧੂ ਵੀ ਦਿੱਲੀ ਵਿਚ ਡੇਰਾ ਲਾਈ ਬੈਠੇ ਹਨ। ਇਸ ਲਈ ਸੰਭਵ ਹੈ ਕਿ ਕਾਂਗਰਸ ਪ੍ਰਧਾਨ ਜਾਂ ਰਾਹੁਲ ਗਾਂਧੀ ਦੇ ਨਾਲ ਉਨ੍ਹਾਂ ਦੀ ਦੁਬਾਰਾ ਮੁਲਾਕਾਤ ਹੋਵੇ ਅਤੇ ਹਾਈਕਮਾਨ ਦੇ ਫ਼ੈਸਲੇ ਤੋਂ ਉਨ੍ਹਾਂ ਨੂੰ ਮੌਕੇ ’ਤੇ ਹੀ ਜਾਣੂੰ ਕਰਵਾਇਆ ਜਾਵੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!