|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

ਦਿਵਿਆਂਗਜਨ ਦੀ ਬਿਹਤਰੀ ਲਈ ਹਰ ਸੰਭਵ ਯਤਨ ਕੀਤੇ ਜਾਣਗੇ-ਡਿਪਟੀ ਕਮਿਸ਼ਨਰ

ਕਪੂਰਥਲਾ (ਇੰਦਰਜੀਤ ਸਿੰਘ) : ਦਿਵਿਆਂਗਜਨ ਸਾਡੇ ਸਮਾਜ ਦਾ ਅਹਿਮ ਹਿੱਸਾ ਹਨ ਅਤੇ ਇਨਾਂ ਦੀ ਬਿਹਤਰੀ ਲਈ ਹਰ ਸੰਭਵ ਯਤਨ ਕਰਨਾ ਸਾਡਾ ਮੁਢਲਾ ਫਰਜ਼ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਨੇ ਅੱਜ ਸਥਾਨਕ ਬੀ. ਡੀ. ਪੀ. ਓ ਦਫ਼ਤਰ ਵਿਖੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਅੰਤਰਰਾਸ਼ਟਰੀ ਦਿਵਿਆਂਗ ਦਿਵਸ ਮੌਕੇ ਕਰਵਾਏ ਜ਼ਿਲਾ ਪੱਧਰੀ

NRI Post Desk · 2260 ਦਿਨ ਪਹਿਲਾਂ · 3 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ (ਇੰਦਰਜੀਤ ਸਿੰਘ) : ਦਿਵਿਆਂਗਜਨ ਸਾਡੇ ਸਮਾਜ ਦਾ ਅਹਿਮ ਹਿੱਸਾ ਹਨ ਅਤੇ ਇਨਾਂ ਦੀ ਬਿਹਤਰੀ ਲਈ ਹਰ ਸੰਭਵ ਯਤਨ ਕਰਨਾ ਸਾਡਾ ਮੁਢਲਾ ਫਰਜ਼ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਨੇ ਅੱਜ ਸਥਾਨਕ ਬੀ. ਡੀ. ਪੀ. ਓ ਦਫ਼ਤਰ ਵਿਖੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਅੰਤਰਰਾਸ਼ਟਰੀ ਦਿਵਿਆਂਗ ਦਿਵਸ ਮੌਕੇ ਕਰਵਾਏ ਜ਼ਿਲਾ ਪੱਧਰੀ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸੰਬੋਧਨ ਕਰਦਿਆਂ ਕੀਤਾ। ਉਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਦਿਵਿਆਂਗਜਨ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਜ਼ਿਲੇ ਵਿਚ ਕੋਈ ਵੀ ਦਿਵਿਆਂਗਜਨ ਸਰਕਾਰੀ ਸਹੂਲਤਾਂ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਦਿਵਿਆਂਗਜਨ ਨੂੰ ਰੋਜ਼ਗਾਰ ਪ੍ਰਦਾਨ ਕਰਨ ਲਈ ਪੁਰਾਣੀਆਂ ਕਚਹਿਰੀਆਂ ਵਿਖੇ ਜਗਾ ਦਾ ਪ੍ਰਬੰਧ ਕਰਕੇ ਉਨਾਂ ਦੀ ਸੁਵਿਧਾ ਅਨੁਸਾਰ ਮਸ਼ੀਨਾਂ ਮੁਹੱਈਆ ਕਰਵਾਈਆਂ ਜਾਣਗੀਆਂ।

ਉਨਾਂ ਦੱਸਿਆ ਕਿ ਭਾਰਤ ਸਰਕਾਰ ਦੀ ‘ਆਰ. ਵੀ. ਵਾਈ’ ਅਤੇ ‘ਏ. ਡੀ. ਆਈ. ਪੀ’ ਸਕੀਮ ਤਹਿਤ ਜ਼ਿਲਾ ਪ੍ਰਸ਼ਾਸਨ ਵੱਲੋਂ ਜ਼ਿਲੇ ਦੇ ਸਮੂਹ ਬਲਾਕਾਂ ਵਿਚ 3 ਤੋਂ 9 ਦਸੰਬਰ ਤੱਕ ਦਿਵਿਆਂਗ ਵਿਅਕਤੀਆਂ ਨੂੰ ਮੁਫ਼ਤ ਨਕਲੀ ਅੰਗ ਤੇ ਉਪਕਰਣ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ, ਜਿਸ ਦੀ ਸ਼ੁਰੂਆਤ ਅੱਜ ਕਪੂਰਥਲਾ ਬਲਾਕ ਤੋਂ ਕੀਤੀ ਗਈ ਹੈ। ਉਨਾਂ ਦੱਸਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਹਿਯੋਗ ਨਾਲ ‘ਅਲਿਮਕੋ’ ਵੱਲੋਂ ਲਗਾਏ ਜਾ ਰਹੇ ਇਨਾਂ ਕੈਂਪਾਂ ਵਿਚ ਦਿਵਿਆਂਗਜਨ ਨੂੰ ਨਕਲੀ ਅੰਗ ਅਤੇ ਉਪਕਰਣ ਮੁਹੱਈਆ ਕਰਵਾਏ ਜਾਣ ਲਈ ਉਨਾਂ ਦੀ ਪੈਮਾਇਸ਼ ਅਤੇ ਪਛਾਣ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਇਸ ਸਬੰਧੀ 4 ਦਸੰਬਰ ਨੂੰ ਬੀ. ਡੀ. ਪੀ. ਓ ਦਫ਼ਤਰ ਸੁਲਤਾਨਪੁਰ ਲੋਧੀ, 5 ਦਸੰਬਰ ਨੂੰ ਬੀ. ਡੀ. ਪੀ. ਓ ਦਫ਼ਤਰ ਢਿਲਵਾਂ, 6 ਦਸੰਬਰ ਨੂੰ ਬੀ. ਡੀ. ਪੀ. ਓ ਦਫ਼ਤਰ ਨਡਾਲਾ, 7 ਦਸੰਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਅਤੇ 9 ਦਸੰਬਰ ਨੂੰ ਗੀਤਾ ਭਵਨ ਮੰਦਿਰ, ਮਾਡਲ ਟਾੳੂਨ ਫਗਵਾੜਾ ਵਿਖੇ ਕੈਂਪ ਲਗਾਏ ਜਾਣਗੇ। ਉਨਾਂ ਦਿਵਿਆਂਗਜਨ ਅਤੇ ਲੋੜਵੰਦ ਲੋਕਾਂ ਨੂੰ ਇਨਾਂ ਕੈਂਪਾਂ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਿਰਕਤ ਕਰਕੇ ਲਾਭ ਲੈਣ ਦੀ ਅਪੀਲ ਕੀਤੀ।

ਸੰਬੰਧਿਤ ਖ਼ਬਰਾਂ

ਸਮਾਗਮ ਵਿਚ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸੀ. ਜੇ. ਐਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਸ੍ਰੀ ਅਜੀਤ ਪਾਲ ਸਿੰਘ ਨੇ ਇਸ ਮੌਕੇ ਕਿਹਾ ਕਿ ਸਾਨੂੰ ਦਿਵਿਆਂਗਜਨ ਪ੍ਰਤੀ ਆਪਣੀ ਸੋਚ ਬਦਲਣ ਦੀ ਲੋੜ ਹੈ। ਉਨਾਂ ਦਿਵਿਆਂਗਜਨ ਲਈ ਬਣੇ ਕਾਨੂੰਨਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਹਰੇਕ ਤਰਾਂ ਦਿਵਿਆਂਗਜਨ ਦੇ ਨਾਲ ਹੈ ਅਤੇ ਉਨਾਂ ਨੂੰ ਕਾਨੂੰਨੀ ਹੱਕ ਦਿਵਾਉਣ ਅਤੇ ਉਨਾਂ ਦੇ ਹੱਕਾਂ ਦੀ ਰਾਖੀ ਲਈ ਢੁਕਵੇਂ ਕਦਮ ਚੁੱਕੇ ਗਏ ਹਨ। ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਗੁਲਬਰਗ ਲਾਲ ਨੇ ਇਸ ਮੌਕੇ ਦੱਸਿਆ ਕਿ ਵਿਭਾਗ ਦਿਵਿਆਂਗਜਨ ਨੂੰ ਮੁੱਖ ਧਾਰਾ ਵਿਚ ਲਿਆਉਣ ਲਈ ਪੂਰੀ ਤਰਾਂ ਯਤਨਸ਼ੀਲ ਹੈ ਅਤੇ ਉਨਾਂ ਨੂੰ ਹਰੇਕ ਤਰਾਂ ਦੀ ਸੁਵਿਧਾ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨਾਂ ਦੱਸਿਆ ਕਿ ਅੱਜ ਦੇ ਨਕਲੀ ਅੰਗਾਂ ਸਬੰਧੀ ਲਗਾਏ ਕੈਂਪ ਵਿਚ 23 ਵਿਅਕਤੀਆਂ ਦੀ ਸ਼ਨਾਖਤ ਕੀਤੀ ਗਈ ਹੈ।

ਇਸ ਦੌਰਾਨ ਸੁਖਜੀਤ ਆਸ਼ਰਮ ਦੀਆਂ ਬੱਚੀਆਂ ਵੱਲੋਂ ਸ਼ਾਨਦਾਰ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਜ਼ਿਲਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਸ੍ਰੀ ਆਰ. ਸੀ ਬਿਰਹਾ, ਜ਼ਿਲਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਸਨੇਹ ਲਤਾ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਮਨੋਜ ਭਸੀਨ, ਸ. ਅਮਰਜੀਤ ਸਿੰਘ ਸੈਦੋਵਾਲ, ਸ੍ਰੀ ਗੁਰਦੀਪ ਸਿੰਘ ਬਿਸ਼ਨਪੁਰ, ਸ੍ਰੀ ਕਪਿਲ ਦੇਵ, ਸ੍ਰੀ ਗੁਰਮੁਖ ਸਿੰਘ ਢੋਡ, ਮੈਡਮ ਅੰਜੂ ਬਾਲਾ, ਸ੍ਰੀ ਗੋਪਾਲ ਿਸ਼ਨ, ਸ. ਹਰਵਿੰਦਰ ਸਿੰਘ ਮਰਵਾਹਾ, ਸ. ਲਹਿੰਬਰ ਸਿੰਘ, ਸ. ਹਰਬੰਸ ਸਿੰਘ ਕਾਂਜਲੀ, ਸ੍ਰੀ ਕਸ਼ਮੀਰੀ ਲਾਲ, ਸ੍ਰੀ ਪਸਰੀਚਾ, ‘ਅਲਿਮਕੋ’ ਦੇ ਸ੍ਰੀ ਅਮਿਤੇਸ਼ ਲਾਲ ਸੁਮਨ, ਸ੍ਰੀ ਅਵਦੇਸ਼ ਪਾਲ ਅਤੇ ਸ੍ਰੀ ਮੋਹਨ ਤੋਂ ਇਲਾਵਾ ਵੱਡੀ ਗਿਣਤੀ ਵਿਚ ਦਿਵਿਆਂਗਜਨ ਤੇ ਹੋਰ ਹਾਜ਼ਰ ਸਨ। ਮੰਚ ਸੰਚਾਲਨ ਮੈਡਮ ਸੁਨੀਤਾ ਸਿੰਘ ਨੇ ਬਾਖੂਬੀ ਕੀਤਾ।

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!