|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਆਲਰਾਊਂਡਰ ਖਿਡਾਰੀ ਪੋਲਾਰਡ ਨੇ ਲਿਆ ਕ੍ਰਿਕਟ ਤੋਂ ਸੰਨਿਆਸ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਵੈਸਟਇੰਡੀਜ਼ ਦੇ ਆਲਰਾਊਂਡਰ ਖਿਡਾਰੀ ਕੀਰੋਨ ਪੋਲਾਰਡ ਨੇ ਅੰਤਰਰਾਸ਼ਟਰੀ ਕ੍ਰਿਕਟ ਨੂੰ ਅਲਵਿਦਾ ਕਹਿ ਦਿੱਤਾ ਹੈ। ਪੋਲਾਰਡ ਨੇ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੇ ਗਏ ਆਪਣੇ ਵੀਡੀਓ ਵਿਚ ਕਿਹਾ ਕਿ ਕਾਫੀ ਸੋਚ- ਵਿਚਾਰ ਕਰਨ ਤੋਂ ਬਾਅਦ ਮੈਂ ਅੱਜ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਫੈਸਲਾ ਕੀਤਾ ਹੈ। ਜਦੋਂ ਮੈਂ 10 ਸਾਲ ਦਾ ਸੀ ਤਾਂ ਉਦੋਂ ਤੋਂ ਵੈ

NRI Post Desk · 1680 ਦਿਨ ਪਹਿਲਾਂ · ਅੱਪਡੇਟ 1680 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਆਲਰਾਊਂਡਰ ਖਿਡਾਰੀ ਪੋਲਾਰਡ ਨੇ ਲਿਆ ਕ੍ਰਿਕਟ ਤੋਂ ਸੰਨਿਆਸ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਵੈਸਟਇੰਡੀਜ਼ ਦੇ ਆਲਰਾਊਂਡਰ ਖਿਡਾਰੀ ਕੀਰੋਨ ਪੋਲਾਰਡ ਨੇ ਅੰਤਰਰਾਸ਼ਟਰੀ ਕ੍ਰਿਕਟ ਨੂੰ ਅਲਵਿਦਾ ਕਹਿ ਦਿੱਤਾ ਹੈ। ਪੋਲਾਰਡ ਨੇ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੇ ਗਏ ਆਪਣੇ ਵੀਡੀਓ ਵਿਚ ਕਿਹਾ ਕਿ ਕਾਫੀ ਸੋਚ- ਵਿਚਾਰ ਕਰਨ ਤੋਂ ਬਾਅਦ ਮੈਂ ਅੱਜ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਫੈਸਲਾ ਕੀਤਾ ਹੈ। ਜਦੋਂ ਮੈਂ 10 ਸਾਲ ਦਾ ਸੀ ਤਾਂ ਉਦੋਂ ਤੋਂ ਵੈਸਟਇੰਡੀਜ਼ ਦੇ ਲਈ ਖੇਡਣਾ ਮੇਰਾ ਸੁਪਨਾ ਸੀ। ਮੈਨੂੰ ਇਸ ਗੱਲ ਦਾ ਮਾਣ ਹੈ ਕਿ ਮੈਂ ਕ੍ਰਿਕਟ ਦੇ ਟੀ-20 ਅਤੇ ਵਨ ਡੇ ਦੋਵਾਂ ਸਵਰੂਪਾਂ ਵਿਚ 15 ਸਾਲ ਤੋਂ ਜ਼ਿਆਦਾ ਸਮੇਂ ਤੱਕ ਵੈਸਟਇੰਡੀਜ਼ ਕ੍ਰਿਕਟ ਦੀ ਨੁਮਾਇੰਦਗੀ ਕੀਤੀ ਹੈ

ਸੰਬੰਧਿਤ ਖ਼ਬਰਾਂ

ਪੋਲਾਰਡ ਨੇ ਵੈਸਟਇੰਡੀਜ਼ ਦੇ ਲਈ 123 ਵਨ ਡੇ ਅਤੇ 101 ਟੀ-20 ਮੈਚ ਖੇਡੇ ਹਨ। 2007 'ਚ ਦੱਖਣੀ ਅਫਰੀਕਾ ਦੇ ਵਿਰੁੱਧ ਆਪਣਾ ਵਨ ਡੇ ਡੈਬਿਊ ਕੀਤਾ ਸੀ ਅਤੇ ਅਗਲੇ ਸਾਲ ਬ੍ਰਿਜ਼ਟਾਊਨ ਵਿਚ ਆਸਟਰੇਲੀਆ ਦੇ ਵਿਰੁੱਧ ਆਪਣੇ ਟੀ-20 ਕਰੀਅਰ ਦੀ ਸ਼ੁਰੂਆਤ ਕੀਤੀ। ਵੈਸਟਇੰਡੀਜ਼ ਦੇ ਮਸ਼ਹੂਰ ਕ੍ਰਿਕਟਰ ਆਲਰਾਊਂਡਰ ਦਾ ਵਿਆਹ ਜੇਨਾ ਅਲੀ ਨਾਲ ਹੋਇਆ ਹੈ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!