|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਸ਼ਹਿਰ ਦੇ ਸਾਰੇ ਐਂਟਰੀ ਪੁਆਇੰਟਾਂ, ਚੌਕਾਂ ਅਤੇ ਸੜਕਾਂ ਦੀ ਬਦਲੇਗੀ ਦਿੱਖ : ਡੀ. ਸੀ

ਕਪੂਰਥਲਾ : ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਜਿਥੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦੀ ਦਿੱਖ ਬਦਲੀ ਜਾ ਰਹੀ ਹੈ ਉਥੇ ਕਪੂਰਥਲਾ ਸ਼ਹਿਰ ਦੇ ਸੁੰਦਰੀਕਰਨ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਨੇ ਕਪੂਰਥਲਾ ਸ਼ਹਿਰ ਦੇ ਪ੍ਰਮੁੱਖ ਚੌਕਾਂ ਅਤੇ ਸੜਕਾਂ ਦੇ ਸੁੰਦਰੀਕਰਨ ਸਬੰ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ : ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਜਿਥੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦੀ ਦਿੱਖ ਬਦਲੀ ਜਾ ਰਹੀ ਹੈ ਉਥੇ ਕਪੂਰਥਲਾ ਸ਼ਹਿਰ ਦੇ ਸੁੰਦਰੀਕਰਨ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਨੇ ਕਪੂਰਥਲਾ ਸ਼ਹਿਰ ਦੇ ਪ੍ਰਮੁੱਖ ਚੌਕਾਂ ਅਤੇ ਸੜਕਾਂ ਦੇ ਸੁੰਦਰੀਕਰਨ ਸਬੰਧੀ ਕੀਤੇ ਦੌਰੇ ਦੌਰਾਨ ਕੀਤਾ। ਉਨਾਂ ਕਿਹਾ ਕਿ ਕਪੂਰਥਲਾ ਸ਼ਹਿਰ ਦੇ ਸਾਰੇ ਐਂਟਰੀ ਪੁਆਇੰਟਾਂ, ਪ੍ਰਮੁੱਖ ਚੌਕਾਂ ਅਤੇ ਸੜਕਾਂ ਦੇ ਸੁੰਦਰੀਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।

ਸੰਬੰਧਿਤ ਖ਼ਬਰਾਂ

ਇਸ ਤਹਿਤ ਜਿਥੇ ਸੜਕਾਂ 'ਤੇ ਸ਼ਾਨਦਾਰ ਫੁੱਟਪਾਥ ਬਣਾਏ ਜਾਣਗੇ ਉਥੇ ਚੌਕਾਂ ਅਤੇ ਐਂਟਰੀ ਪੁਆਇੰਟਾਂ ਨੂੰ ਵੀ ਪੌਦਿਆਂ, ਲਾਈਟਾਂ ਅਤੇ ਪੇਂਟਿੰਗ ਆਦਿ ਨਾਲ ਸ਼ਿੰਗਾਰਿਆ ਜਾਵੇਗਾ। ਇਸ ਦੌਰਾਨ ਉਨਾਂ ਸਥਾਨਕ ਡੀ. ਸੀ ਚੌਕ ਤੋਂ ਸੈਨਿਕ ਸਕੂਲ ਅਤੇ ਕਚਹਿਰੀ ਚੌਕ ਤੱਕ ਜਾਂਦੀ ਸੜਕ ਦਾ ਮੁਆਇਨਾ ਕੀਤਾ ਅਤੇ ਇਸ ਦੇ ਸੁੰਦਰੀਕਰਨ ਲਈ ਅਧਿਕਾਰੀਆਂ ਨੂੰ ਵੱਖ-ਵੱਖ ਦਿਸ਼ਾ-ਨਿਰਦੇਸ਼ ਦਿੱਤੇ। ਉਨਾਂ ਕਿਹਾ ਕਿ ਸੜਕਾਂ ਦੇ ਫੁੱਟਪਾਥਾਂ ਨੂੰ ਇਕਸਾਰ ਕੀਤਾ ਜਾਵੇ। ਉਨਾਂ ਇਹ ਵੀ ਹਦਾਇਤ ਕੀਤੀ ਕਿ ਚੌਕਾਂ ਅਤੇ ਸੜਕਾਂ ਦੀ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਅਤੇ ਇਸ ਸਬੰਧੀ ਕੋਈ ਵੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨਾਂ ਇਹ ਵੀ ਦੱਸਿਆ ਕਿ ਪ੍ਰਕਾਸ਼ ਪੁਰਬ ਸਬੰਧੀ ਚੱਲ ਰਹੇ ਵੱਖ-ਵੱਖ ਕਾਰਜਾਂ ਤਹਿਤ ਕਪੂਰਥਲਾ-ਸੁਲਤਾਨਪੁਰ ਲੋਧੀ ਸੜਕ ਦਾ ਵੀ ਸੁੰਦਰੀਕਰਨ ਕੀਤਾ ਜਾ ਰਿਹਾ ਹੈ।

ਇਸ ਸਬੰਧੀ ਜਿਥੇ ਸੜਕ ਦੇ ਬਰਮਾਂ ਦੀ ਸਫ਼ਾਈ ਦਾ ਕਾਰਜ ਜ਼ੋਰਾਂ-ਸ਼ੋਰਾਂ ਨਾਲ ਜਾਰੀ ਹੈ ਉਥੇ ਸੜਕ ਦੇ ਆਲੇ-ਦੁਆਲੇ ਫੁੱਲਦਾਰ ਬੂਟੇ ਲਗਾਉਣ ਦਾ ਕੰਮ ਵੀ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਇਸ ਸੜਕ 'ਤੇ ਪੈਦੀਆਂ ਇਮਾਰਤਾਂ ਦੀਆਂ ਕੰਧਾਂ 'ਤੇ ਦਿਲਕਸ਼ 'ਵਾਲ ਪੇਂਟਿੰਗ' ਦਾ ਕੰਮ ਵੀ ਜਾਰੀ ਹੈ। ਉਨਾਂ ਦੱਸਿਆ ਕਿ ਇਹ ਸਾਰੇ ਕਾਰਜ ਤੈਅ ਸਮੇਂ ਵਿਚ ਮੁਕੰਮਲ ਕੀਤੇ ਜਾਣਗੇ। ਇਸ ਮੌਕੇ ਨਗਰ ਕੌਂਸਲ ਦੇ ਏ. ਐਮ. ਈ ਸ੍ਰੀ ਸ਼ਾਂਤੀ ਸਰੂਪ, ਜੇ. ਈ ਸ. ਤਰਲੋਚਨ ਸਿੰਘ, ਸ. ਦਵਿੰਦਰ ਪਾਲ ਸਿੰਘ ਆਹੂਜਾ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!