|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕਮਾਲਪੁਰ ਗਊਸ਼ਾਲਾ ਲਿਜਾਏ ਜਾਣਗੇ ਸ਼ਹਿਰ ਦੇ ਸਾਰੇ ਅਵਾਰਾ ਪਸ਼ੂ

ਕਪੂਰਥਲਾ : ਅਵਾਰਾ ਪਸ਼ੂਆਂ ਦੀ ਸਾਂਭ-ਸੰਭਾਲ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਸ਼ਹਿਰ ਵਿਚੋਂ ਅਵਾਰਾ ਪਸ਼ੂਆਂ ਨੂੰ ਫੜਨ ਲਈ 18 ਤੋਂ 21 ਜੂਨ ਤੱਕ ਇਕ ਵੱਡੀ ਮੁਹਿੰਮ ਚਲਾਈ ਜਾਵੇਗੀ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਨੇ ਅੱਜ ਇਸ ਸਬੰਧੀ ਕੀਤੀ ਗਈ ਮੀਟਿੰਗ ਦੌਰਾਨ ਕੀਤਾ। ਉਨਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਪਸ਼ੂਆਂ ਨੂੰ ਫੜਨ ਲਈ ਵੱਖ-ਵੱਖ ਟੀਮਾਂ ਦਾ ਗਠਨ

NRI Post Desk · 2261 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ : ਅਵਾਰਾ ਪਸ਼ੂਆਂ ਦੀ ਸਾਂਭ-ਸੰਭਾਲ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਸ਼ਹਿਰ ਵਿਚੋਂ ਅਵਾਰਾ ਪਸ਼ੂਆਂ ਨੂੰ ਫੜਨ ਲਈ 18 ਤੋਂ 21 ਜੂਨ ਤੱਕ ਇਕ ਵੱਡੀ ਮੁਹਿੰਮ ਚਲਾਈ ਜਾਵੇਗੀ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਨੇ ਅੱਜ ਇਸ ਸਬੰਧੀ ਕੀਤੀ ਗਈ ਮੀਟਿੰਗ ਦੌਰਾਨ ਕੀਤਾ। ਉਨਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਪਸ਼ੂਆਂ ਨੂੰ ਫੜਨ ਲਈ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜੋ ਕਿ ਸ਼ਹਿਰ ਦੇ ਚਾਰ ਪੁਆਇੰਟਾਂ ਤੋਂ ਪਸ਼ੂਆਂ ਨੂੰ ਫੜਨਗੀਆਂ, ਜਿਨਾਂ ਵਿਚ ਸਬਜ਼ੀ ਮੰਡੀ, ਜਲੌਖਾਨਾ, ਮਸੀਤ ਚੌਕ ਅਤੇ ਅੰਮ੍ਰਿਤਸਰ ਚੁੰਗੀ ਸ਼ਾਮਿਲ ਹਨ। ਉਨਾਂ ਦੱਸਿਆ ਕਿ ਇਨਾਂ ਟੀਮਾਂ ਨੂੰ ਪਸ਼ੂ ਫੜਨ ਲਈ ਰੱਸੇ, ਵਾਹਨ ਅਤੇ ਹੋਰ ਸਾਜ਼ੋ-ਸਾਮਾਨ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਇਸ ਕੰਮ ਲਈ ਪਟਿਆਲਾ ਤੋਂ ਪਸ਼ੂ ਫੜਨ ਦੇ ਮਾਹਿਰਾਂ ਦੀ ਟੀਮ ਦੀ ਸਹਾਇਤਾ ਵੀ ਲਈ ਜਾ ਰਹੀ ਹੈ।

ਸੰਬੰਧਿਤ ਖ਼ਬਰਾਂ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਚਾਰ ਰੋਜ਼ਾ ਮੁਹਿੰਮ ਦੌਰਾਨ ਸ਼ਹਿਰ ਦੇ ਸਾਰੇ ਅਵਾਰਾ ਪਸ਼ੂਆਂ ਨੂੰ ਫੜ ਕੇ ਕਮਾਲਪੁਰ ਗਊਸ਼ਾਲਾ ਲਿਆਂਦਾ ਜਾਵੇਗਾ, ਜਿਥੇ ਇਨਾਂ ਦੀ ਸਾਂਭ-ਸੰਭਾਲ ਦੇ ਸਾਰੇ ਪ੍ਰਬੰਧ ਕੀਤੇ ਗਏ ਹਨ। ਉਨਾਂ ਕਿਹਾ ਕਿ ਕਮਾਲਪੁਰ ਗਊਸ਼ਾਲਾ ਦੇ ਨਵੇਂ ਸ਼ੈੱਡ ਦਾ ਕੰਮ ਲੱਗਭਗ ਮੁਕੰਮਲ ਹੋ ਗਿਆ ਹੈ, ਜਿਸ ਨਾਲ ਇਸ ਦੀ ਸਮਰੱਥਾ ਵਿਚ ਵੱਡਾ ਵਾਧਾ ਹੋਇਆ ਹੈ ਅਤੇ 250 ਦੇ ਕਰੀਬ ਇਥੇ ਹੋਰ ਪਸ਼ੂ ਰੱਖੇ ਜਾ ਸਕਦੇ ਹਨ। ਉਨਾਂ ਕਿਹਾ ਕਿ ਸੜਕਾਂ 'ਤੇ ਅਵਾਰਾ ਪਸ਼ੂਆਂ ਕਾਰਨ ਜਿਥੇ ਕਈ ਹਾਦਸੇ ਵਾਪਰਦੇ ਹਨ, ਉਥੇ ਇਹ ਪਸ਼ੂ ਹੋਰ ਵੀ ਜਾਨੀ ਤੇ ਮਾਲੀ ਨੁਕਸਾਨ ਕਰਦੇ ਹਨ।

ਉਨਾਂ ਕਿਹਾ ਕਿ ਹੁਣ ਇਸ ਸਮੱਸਿਆ ਦਾ ਸਥਾਈ ਹੱਲ ਹੋ ਜਾਵੇਗਾ। ਇਸ ਕੰਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜਨ ਲਈ ਇਸ ਮੌਕੇ ਉਨਾਂ ਸ਼ਹਿਰ ਦੇ ਪਤਵੰਤਿਆਂ, ਗਊਸ਼ਾਲਾ ਪ੍ਰਬੰਧਕਾਂ ਅਤੇ ਅਧਿਕਾਰੀਆਂ ਦੇ ਸੁਝਾਅ ਵੀ ਲਏ। ਉਨਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਇਨਾਂ ਚਾਰ ਦਿਨਾਂ ਦੌਰਾਨ ਉਹ ਆਪਣੇ ਬੱਚਿਆਂ ਦਾ ਪੂਰਾ ਧਿਆਨ ਰੱਖਣ ਅਤੇ ਉਨਾਂ ਨੂੰ ਇਕੱਲਿਆਂ ਬਾਹਰ ਨਾ ਨਿਕਲਣ ਦੇਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਅਵਤਾਰ ਸਿੰਘ ਭੁੱਲਰ, ਐਸ. ਡੀ. ਐਮ ਸੁਲਤਾਨਪੁਰ ਲੋਧੀ ਸ੍ਰੀਮਤੀ ਨਵਨੀਤ ਕੌਰ ਬੱਲ, ਐਕਸੀਅਨ ਪੰਚਾਇਤੀ ਰਾਜ ਸ੍ਰੀ ਸੰਦੀਪ ਸ੍ਰੀਧਰ, ਸ. ਮਨਜੀਤ ਸਿੰਘ ਨਿੱਝਰ, ਨਗਰ ਕੌਂਸਲ ਦੇ ਉੱਪ ਪ੍ਰਧਾਨ ਸ. ਦਵਿੰਦਰ ਪਾਲ ਸਿੰਘ, ਕੌਂਸਲਰ ਸ੍ਰੀ ਨਰਿੰਦਰ ਸਿੰਘ ਮਨਸੂ, ਸ੍ਰੀ ਪ੍ਰਮੋਦ ਗੁਪਤਾ, ਏ. ਐਮ. ਈ ਸ੍ਰੀ ਸ਼ਾਂਤੀ ਸਰੂਪ, ਐਸ. ਡੀ. ਓ ਸ੍ਰੀ ਸ਼ਾਮ ਸੁੰਦਰ, ਜੇ. ਈ ਸ. ਤਰਲੋਚਨ ਸਿੰਘ, ਡਾ. ਦਵਿੰਦਰ ਆਨੰਦ, ਡਾ. ਰਮੇਸ਼ ਸ਼ਰਮਾ, ਸ੍ਰੀ ਸਾਹਿਲ ਓਬਰਾਏ, ਮੈਡਮ ਅੰਜੂ ਬਾਲਾ, ਸ. ਦਵਿੰਦਰ ਪਾਲ ਸਿੰਘ ਆਹੂਜਾ ਤੇ ਹੋਰ ਹਾਜ਼ਰ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!