|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪਿੰਡਾਂ ਦਾ ਨਿਕਾਸੀ ਪਾਣੀ ਵੇਈਂ ਵਿਚ ਪੈਣ ਤੋਂ ਰੋਕਣ ਲਈ ਕੀਤੇ ਜਾਣਗੇ ਬਦਲਵੇਂ ਪ੍ਰਬੰਧ : ਅਵਤਾਰ ਸਿੰਘ ਭੁੱਲਰ

ਕਪੂਰਥਲਾ : ਪਵਿੱਤਰ ਕਾਲੀ ਵੇਈਂ ਦੀ ਪਵਿੱਤਰਤਾ ਨੂੰ ਬਹਾਲ ਕਰਨ ਲਈ ਕੌਮੀ ਗ੍ਰੀਨ ਟ੍ਰਿਬਿਊੁਨਲ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿੰਡਾਂ ਦੇ ਛੱਪੜਾਂ ਦਾ ਨਿਕਾਸੀ ਪਾਣੀ ਵੇਈਂ ਵਿਚ ਪੈਣ ਤੋਂ ਰੋਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਅੱਜ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਅਵਤਾਰ ਸਿੰਘ ਭੁੱਲਰ ਵੱਲੋਂ ਪਿੰਡ ਰਮੀਦੀ ਦਾ ਦੌਰਾ ਕੀਤਾ ਗਿਆ। ਇਸ ਪਿੰਡ ਦੇ ਘਰਾਂ ਦਾ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ : ਪਵਿੱਤਰ ਕਾਲੀ ਵੇਈਂ ਦੀ ਪਵਿੱਤਰਤਾ ਨੂੰ ਬਹਾਲ ਕਰਨ ਲਈ ਕੌਮੀ ਗ੍ਰੀਨ ਟ੍ਰਿਬਿਊੁਨਲ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿੰਡਾਂ ਦੇ ਛੱਪੜਾਂ ਦਾ ਨਿਕਾਸੀ ਪਾਣੀ ਵੇਈਂ ਵਿਚ ਪੈਣ ਤੋਂ ਰੋਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਅੱਜ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਅਵਤਾਰ ਸਿੰਘ ਭੁੱਲਰ ਵੱਲੋਂ ਪਿੰਡ ਰਮੀਦੀ ਦਾ ਦੌਰਾ ਕੀਤਾ ਗਿਆ। ਇਸ ਪਿੰਡ ਦੇ ਘਰਾਂ ਦਾ ਨਿਕਾਸੀ ਪਾਣੀ ਪਾਣੀ, ਜੋ ਕਿ ਪਿੰਡ ਦੇ ਨਾਲ ਲਗਦੇ ਬਰਸਾਤੀ ਨਾਲੇ ਵਿਚ ਪੈਦਾਂ ਹੈ, ਦੇ ਬਦਲਵੇਂ ਪ੍ਰਬੰਧ ਕਰਕੇ ਉਸ ਦੇ ਨਿਕਾਸ ਲਈ ਵੱਖ-ਵੱਖ ਤਜਵੀਜ਼ਾਂ 'ਤੇ ਗੌਰ ਕੀਤਾ ਗਿਆ।

ਸੰਬੰਧਿਤ ਖ਼ਬਰਾਂ

ਦੌਰੇ ਦੌਰਾਨ ਨਿਕਾਸੀ ਨਾਲੇ ਦੇ ਨਾਲ ਲੱਗਦੀ ਪੰਚਾਇਤ ਦੀ ਕਰੀਬ 2 ਏਕੜ ਜ਼ਮੀਨ ਵਿਚ ਛੱਪੜ ਤਿਆਰ ਕਰਕੇ ਪਾਣੀ ਦੀ ਨਿਕਾਸੀ ਦੀ ਯੋਜਨਾ ਤਿਆਰ ਕੀਤੀ ਗਈ, ਤਾਂ ਜੋ ਇਕੱਠੇ ਕੀਤੇ ਪਾਣੀ ਨੂੰ ਪਾਈਪ ਲਾਈਨਾਂ ਰਾਹੀਂ ਵਰਤੋਂ ਵਿਚ ਲਿਆ ਕੇ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਸਾਵਾਂ ਕੀਤਾ ਜਾ ਸਕੇ। ਇਸ ਮੌਕੇ ਸ. ਅਵਤਾਰ ਸਿੰਘ ਭੁੱਲਰ ਨੇ ਦੱਸਿਆ ਕਿ ਜ਼ਿਲੇ ਦੇ ਕਰੀਬ 20 ਅਜਿਹੇ ਪਿੰਡਾਂ ਦੀ ਸ਼ਨਾਖਤ ਕੀਤੀ ਗਈ ਹੈ, ਜਿਨਾਂ ਦਾ ਨਿਕਾਸੀ ਪਾਣੀ ਬਰਸਾਤੀ ਨਾਲਿਆਂ ਵਿਚ ਪੈ ਕੇ ਵਾਤਾਵਰਨ ਨੂੰ ਪਲੀਤ ਕਰ ਕਰਦਾ ਹੈ।

ਉਨਾਂ ਕਿਹਾ ਕਿ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਵੱਲੋਂ ਇਸ ਸਬੰਧੀ ਕੀਤੀਆਂ ਹਦਾਇਤਾਂ ਦੀ ਪਾਲਣਾ ਵਿਚ ਅਜਿਹੇ ਸਾਰੇ ਪਿੰਡਾਂ ਵਿਚ ਨਿਕਾਸੀ ਦਾ ਬਦਲਵੇਂ ਪ੍ਰਬੰਧ ਕਰਕੇ ਪਾਣੀ ਨੂੰ ਖੇਤੀ ਵਰਤੋਂ ਵਿਚ ਲਿਆਂਦਾ ਜਾਵੇਗਾ। ਇਸ ਮੌਕੇ ਐਕਸੀਅਨ ਪੰਚਾਇਤੀ ਰਾਜ ਸ੍ਰੀ ਸੰਦੀਪ ਸ੍ਰੀਧਰ, ਜੇ. ਈ ਬਲਾਕ ਢਿਲਵਾਂ ਸ੍ਰੀ ਅਮਨਦੀਪ ਸਿੰਘ, ਪੰਚਾਇਤ ਸਕੱਤਰ ਸ੍ਰੀ ਸੰਦੀਪ ਸਿੰਘ, ਆਈ. ਟੀ ਮੈਨੇਜਰ ਸ੍ਰੀ ਰਾਜੇਸ਼ ਰਾਏ, ਸਰਪੰਚ ਸ੍ਰੀ ਗੁਰਪ੍ਰੀਤ ਸਿੰਘ, ਪੰਚ ਸ੍ਰੀ ਫਾਰੂਕ ਸਿੰਘ ਆਦਿ ਹਾਜ਼ਰ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!