|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ ਕੈਬਨਿਟ 'ਚ ਥਾਂ ਨਾ ਮਿਲਣ 'ਤੇ 'ਅਮਨ ਅਰੋੜਾ' ਦਾ ਬਿਆਨ ਆਇਆ ਸਾਹਮਣੇ, ਕਹੀ ਇਹ ਗੱਲ

ਨਿਊਜ਼ ਡੈਸਕ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਨਵੀਂ ਕੈਬਨਿਟ ਦਾ ਵਿਸਥਾਰ ਅੱਜ ਹੋ ਚੁੱਕਾ ਹੈ। ਇਸ ਦੌਰਾਨ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੂੰ ਕੈਬਨਿਟ 'ਚ ਥਾਂ ਨਾ ਦਿੱਤੇ ਜਾਣ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਇਸ ਸਬੰਧੀ ਜਦੋਂ ਮੀਡੀਆ ਵੱਲੋਂ ਅਮਨ ਅਰੋੜਾ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਹ ਤਾਂ ਪਾਰਟੀ ਦੇ ਛੋਟੇ ਅਤੇ ਨਿਮਾਣੇ ਜਿਹੇ ਵਰਕਰ ਹਨ।

NRI Post Desk · 1713 ਦਿਨ ਪਹਿਲਾਂ · ਅੱਪਡੇਟ 1713 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ ਕੈਬਨਿਟ 'ਚ ਥਾਂ ਨਾ ਮਿਲਣ 'ਤੇ 'ਅਮਨ ਅਰੋੜਾ' ਦਾ ਬਿਆਨ ਆਇਆ ਸਾਹਮਣੇ, ਕਹੀ ਇਹ ਗੱਲ
📷 NRI Post Desk

ਨਿਊਜ਼ ਡੈਸਕ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਨਵੀਂ ਕੈਬਨਿਟ ਦਾ ਵਿਸਥਾਰ ਅੱਜ ਹੋ ਚੁੱਕਾ ਹੈ। ਇਸ ਦੌਰਾਨ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੂੰ ਕੈਬਨਿਟ 'ਚ ਥਾਂ ਨਾ ਦਿੱਤੇ ਜਾਣ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਇਸ ਸਬੰਧੀ ਜਦੋਂ ਮੀਡੀਆ ਵੱਲੋਂ ਅਮਨ ਅਰੋੜਾ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਹ ਤਾਂ ਪਾਰਟੀ ਦੇ ਛੋਟੇ ਅਤੇ ਨਿਮਾਣੇ ਜਿਹੇ ਵਰਕਰ ਹਨ।

ਸੰਬੰਧਿਤ ਖ਼ਬਰਾਂ

ਅਮਨ ਅਰੋੜਾ ਨੇ ਕਿਹਾ ਕਿ ਜ਼ਿੰਦਗੀ 'ਚ ਜਿੰਨੀਆਂ ਵੱਡੀਆਂ ਚੁਣੌਤੀਆਂ ਹੋਣਗੀਆਂ, ਓਨੇ ਹੀ ਵੱਡੇ ਮੌਕੇ ਹੋਣਗੇ। ਅਮਨ ਅਰੋੜਾ ਨੇ ਕਿਹਾ ਕਿ ਹੋ ਸਕਦਾ ਹੈ ਕਿ ਮੇਰੀ ਕਾਰਗੁਜ਼ਾਰੀ 'ਚ ਕੋਈ ਕਮੀ ਰਹਿ ਗਈ ਹੋਵੇ। ਉਨ੍ਹਾਂ ਕਿਹਾ ਕਿ ਉਹ ਆਪਣੀਆਂ ਕਮੀਆਂ ਨੂੰ ਦੂਰ ਕਰਨ ਦੀ ਕੋਸ਼ਿਸ਼ ਕਰਨਗੇ। ਇਸ ਦੇ ਨਾਲ ਤਲਵੰਡੀ ਸਾਬੋ ਤੋਂ ਵਿਧਾਇਕ ਪ੍ਰੋ. ਬਲਜਿੰਦਰ ਕੌਰ ਦਾ ਬਿਆਨ ਵੀ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਉਹ ਹਾਈਕਮਾਨ ਦੇ ਹਰ ਫ਼ੈਸਲੇ ਨਾਲ ਖੜ੍ਹੀ ਹੈ। ਉਨ੍ਹਾਂ ਨੇ ਕੈਬਨਿਟ 'ਚ ਥਾਂ ਨਾ ਮਿਲਣ 'ਤੇ ਪਾਰਟੀ ਨਾਲ ਨਾਰਾਜ਼ਗੀ ਵਾਲੀ ਗੱਲ ਨੂੰ ਸਿਰੇ ਤੋਂ ਖਾਰਜ ਕੀਤਾ ਹੈ ਅਤੇ ਇਸ ਦੇ ਨਾਲ ਹੀ ਨਵੇਂ ਬਣੇ ਕੈਬਨਿਟ ਮੰਤਰੀਆਂ ਨੂੰ ਵਧਾਈ ਦਿੱਤੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!