|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਅਮਰਜੀਤ ਸਿਨਹਾ ਨੇ ਨਰਿੰਦਰ ਮੋਦੀ ਦੇ ਸਲਾਹਕਾਰ ਪਦ ਤੋਂ ਅਸਤੀਫ਼ਾ ਦਿੱਤਾ

ਦਿੱਲੀ (ਦੇਵ ਇੰਦਰਜੀਤ) :ਪ੍ਰਧਾਨ ਮੰਤਰੀ ਦਫ਼ਤਰ 'ਚ ਤਾਇਨਾਤ ਸੀਨੀਅਰ ਨੌਕਰਸ਼ਾਹ ਅਮਰਜੀਤ ਸਿਨਹਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸੂਤਰਾਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਰਿਟਾਇਰਡ ਅਧਿਕਾਰੀ ਸਿਨਹਾ ਪ੍ਰਧਾਨ ਮੰਤਰੀ ਦਫ਼ਤਰ ਪੀ.ਐੱਮ.ਓ. 'ਚ ਸਲਾਹਕਾਰ ਸਨ ਅਤੇ ਸਮਾਜਿਕ ਖੇਤਰ ਨਾਲ ਜੁੜੇ ਪ੍ਰਾਜੈਕਟਾਂ ਨੂੰ ਸੰਭਾਲਦੇ ਸਨ। ਬਿਹਾਰ ਕੈਡਰ ਦੇ 1983 ਬੈਚ ਦੇ ਆ

NRI Post Desk · 1942 ਦਿਨ ਪਹਿਲਾਂ · ਅੱਪਡੇਟ 1942 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅਮਰਜੀਤ ਸਿਨਹਾ ਨੇ ਨਰਿੰਦਰ ਮੋਦੀ ਦੇ ਸਲਾਹਕਾਰ ਪਦ ਤੋਂ ਅਸਤੀਫ਼ਾ ਦਿੱਤਾ
📷 NRI Post Desk

ਦਿੱਲੀ (ਦੇਵ ਇੰਦਰਜੀਤ) :ਪ੍ਰਧਾਨ ਮੰਤਰੀ ਦਫ਼ਤਰ 'ਚ ਤਾਇਨਾਤ ਸੀਨੀਅਰ ਨੌਕਰਸ਼ਾਹ ਅਮਰਜੀਤ ਸਿਨਹਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸੂਤਰਾਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਰਿਟਾਇਰਡ ਅਧਿਕਾਰੀ ਸਿਨਹਾ ਪ੍ਰਧਾਨ ਮੰਤਰੀ ਦਫ਼ਤਰ ਪੀ.ਐੱਮ.ਓ. 'ਚ ਸਲਾਹਕਾਰ ਸਨ ਅਤੇ ਸਮਾਜਿਕ ਖੇਤਰ ਨਾਲ ਜੁੜੇ ਪ੍ਰਾਜੈਕਟਾਂ ਨੂੰ ਸੰਭਾਲਦੇ ਸਨ। ਬਿਹਾਰ ਕੈਡਰ ਦੇ 1983 ਬੈਚ ਦੇ ਆਈ.ਏ.ਐੱਸ. ਅਧਿਕਾਰੀ ਸਿਨਹਾ 2019 'ਚ ਗ੍ਰਾਮੀਣ ਵਿਕਾਸ ਸਕੱਤਰ ਦੇ ਤੌਰ 'ਤੇ ਸੇਵਾਮੁਕਤ ਹੋਏ ਸਨ ਅਤੇ ਉਸ ਤੋਂ ਬਾਅਦ ਉਨ੍ਹਾਂ ਨੂੰ ਪੀ.ਐੱਮ.ਓ. 'ਚ ਨਿਯੁਕਤ ਕੀਤਾ ਗਿਆ ਸੀ।

ਸੰਬੰਧਿਤ ਖ਼ਬਰਾਂ

ਤਿੰਨ ਦਹਾਕਿਆਂ ਦੇ ਕਰੀਅਰ 'ਚ ਸਿਨਹਾ ਸਿੱਖਿਆ ਅਤੇ ਪੰਚਾਇਤੀ ਰਾਜ ਮੰਤਰਾਲੇ ਦੇ ਅਹਿਮ ਅਹੁਦਿਆਂ 'ਤੇ ਰਹੇ। ਉਹ ਗ੍ਰਾਮੀਣ ਵਿਕਾਸ ਦੇ ਮਾਮਲਿਆਂ 'ਚ ਮਾਹਿਰ ਹਨ। ਨੈਸ਼ਨਲ ਰੂਰਲ ਹੈਲਥ ਮਿਸ਼ਨ ਅਤੇ ਸਰਵ ਸਿੱਖਿਆ ਮੁਹਿੰਮ ਵਰਗੀਆਂ ਯੋਜਨਾਵਾਂ 'ਚ ਉਨ੍ਹਾਂ ਦੀ ਅਹਿਮ ਭੂਮਿਕਾ ਰਹੀ। ਸਿਨਹਾ ਲਾਲ ਬਹਾਦਰ ਸ਼ਾਸਤਰੀ ਨੈਸ਼ਨਲ ਅਕੈਡਮੀ ਆਫ਼ ਐਡਮਿਨੀਸਟਰੇਸ਼ਨ 'ਚ ਵੀ ਸੇਵਾ ਦੇ ਚੁਕੇ ਹਨ। ਉਹ ਹਾਲ ਦੇ ਮਹੀਨੇ ਪੀ.ਐੱਮ.ਓ. ਤੋਂ ਅਸਤੀਫ਼ਾ ਦੇਣ ਵਾਲੇ ਦੂਜੇ ਸੀਨੀਅਰ ਅਧਿਕਾਰੀ ਹਨ। ਇਸ ਤੋਂ ਪਹਿਲਾਂ ਮਾਰਚ 'ਚ ਪ੍ਰਧਾਨ ਮੰਤਰੀ ਦਫ਼ਤਰ 'ਚ ਪ੍ਰਧਾਨ ਸਲਾਹਕਾਰ ਰਹੇ ਸਾਬਕਾ ਕੈਬਨਿਟ ਸਕੱਤਰ ਪੀ.ਕੇ. ਸਿਨਹਾ ਨੇ ਵੀ ਅਸਤੀਫ਼ਾ ਦਿੱਤਾ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!