|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕੋਰੋਨਾ ਕਾਰਨ ਅਮਰਨਾਥ ਯਾਤਰਾ ਰੱਦ

ਸ੍ਰੀਨਗਰ (ਐਨ.ਆਰ.ਆਈ ਮੀਡਿਆ) : ਅਮਰਨਾਥ ਯਾਤਰਾ ਰੱਦ ਕਰ ਦਿੱਤੀ ਗਈ ਹੈ। ਮੀਡੀਆ ਰਿਪੋਰਟਾਂ ਮੁਤਾਬਿਕ ਮੰਗਲਵਾਰ ਨੂੰ ਹੋਈ ਬੈਠਕ ਵਿੱਚ ਉਪਰਾਜਪਾਲ ਦੇ ਨਾਲ ਜੰਮੂ-ਕਸ਼ਮੀਰ ਪ੍ਰਸ਼ਾਸਨ, ਅਮਰਨਾਥ ਸ਼੍ਰਾਈਨ ਬੋਰਡ ਦੇ ਸੀਈਓ ਤੇ ਕੁੱਝ ਵੱਡੇ ਪੁਲਿਸ ਅਧਿਕਾਰੀ ਵੀ ਸ਼ਾਮਿਲ ਹੋਏ। ਇਸ ਤੋਂ ਪਹਿਲਾਂ ਮੰਗਲਵਾਰ ਸਵੇਰੇ ਇਹ ਖ਼ਬਰ ਸਾਹਮਣੇ ਆਈ ਸੀ ਕਿ ਅਮਰਨਾਥ ਯਾਤਰਾ ਉੱਤੇ ਜੰਮੂ ਕਸ਼ਮੀਰ ਕੇ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਸ੍ਰੀਨਗਰ (ਐਨ.ਆਰ.ਆਈ ਮੀਡਿਆ) : ਅਮਰਨਾਥ ਯਾਤਰਾ ਰੱਦ ਕਰ ਦਿੱਤੀ ਗਈ ਹੈ। ਮੀਡੀਆ ਰਿਪੋਰਟਾਂ ਮੁਤਾਬਿਕ ਮੰਗਲਵਾਰ ਨੂੰ ਹੋਈ ਬੈਠਕ ਵਿੱਚ ਉਪਰਾਜਪਾਲ ਦੇ ਨਾਲ ਜੰਮੂ-ਕਸ਼ਮੀਰ ਪ੍ਰਸ਼ਾਸਨ, ਅਮਰਨਾਥ ਸ਼੍ਰਾਈਨ ਬੋਰਡ ਦੇ ਸੀਈਓ ਤੇ ਕੁੱਝ ਵੱਡੇ ਪੁਲਿਸ ਅਧਿਕਾਰੀ ਵੀ ਸ਼ਾਮਿਲ ਹੋਏ। ਇਸ ਤੋਂ ਪਹਿਲਾਂ ਮੰਗਲਵਾਰ ਸਵੇਰੇ ਇਹ ਖ਼ਬਰ ਸਾਹਮਣੇ ਆਈ ਸੀ ਕਿ ਅਮਰਨਾਥ ਯਾਤਰਾ ਉੱਤੇ ਜੰਮੂ ਕਸ਼ਮੀਰ ਕੇਂਦਰ ਸ਼ਾਸਿਤ ਪ੍ਰਦੇਸ਼ ਅੱਜ ਫ਼ੈਸਲਾ ਲੈ ਸਕਦਾ ਹੈ।

ਸੰਬੰਧਿਤ ਖ਼ਬਰਾਂ

ਇਸ ਤੋਂ ਪਹਿਲਾਂ ਬੀਤੀ 17 ਜੁਲਾਈ ਨੂੰ ਭਾਰਤੀ ਫ਼ੌਜ ਦੇ ਅਧਿਕਾਰੀ ਬ੍ਰਿਗੇਡੀਅਰ ਬੀਐਸ ਠਾਕੁਰ ਨੇ ਕਿਹਾ ਕਿ ਜਾਣਕਾਰੀ ਮਿਲੀ ਹੈ ਕਿ ਅੱਤਵਾਦੀ ਰਾਸ਼ਟਰੀ ਰਾਜਮਾਰਗ 44 ਉੱਤੇ ਕਿਤੇ ਯਾਤਰਾ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਬਣਾ ਰਹੇ ਹਨ। ਪਰ ਫ਼ੌਜ ਇਹ ਕੋਸ਼ਿਸ਼ ਕਰੇਗੀ ਕਿ ਸਾਲਾਨਾ ਯਾਤਰਾ ਸ਼ਾਂਤੀਪੂਰਵਕ ਹੋਵੇ।

ਇਸ ਤੋਂ ਪਹਿਲਾਂ ਬੀਤੇ ਜੂਨ ਮਹੀਨ ਦੇ ਪਹਿਲੇ ਹਫ਼ਤੇ ਵਿੱਚ ਇਹ ਖ਼ਬਰ ਆਈ ਸੀ ਕਿ ਕੋਰੋਨਾ ਮਹਾਂਮਾਰੀ ਦੇ ਬਾਵਜੂਦ ਅਮਰਨਾਥ ਯਾਤਰਾ ਦੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਦੱਸ ਦਈਏ ਕਿ ਕੋਰੋਨਾ ਮਹਾਂਮਾਰੀ ਦੇ ਪ੍ਰਸਾਰ ਦੇ ਮੱਦੇਨਜ਼ਰ ਸਰਕਾਰ ਨੇ ਦੇਸ਼ ਭਰ ਵਿੱਚ ਤਾਲਾਬੰਦੀ ਦਾ ਐਲਾਨ ਕੀਤਾ ਸੀ।ਜਿਸ ਦੇ ਮੱਦੇਨਜ਼ਰ ਯਾਤਰਾ ਰੱਦ ਕਰਨ ਦੀ ਉਮੀਦ ਜਤਾਈ ਜਾ ਰਹੀ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!