|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕੋਰੋਨਾ ਦੇ ਚਲਦਿਆਂ ਮੁਸ਼ਕਿਲ 'ਚ ਅਮਰਨਾਥ ਯਾਤਰਾ

ਜੰਮੂ (ਦੇਵ ਇੰਦਰਜੀਤ) : ਯਾਤਰਾ ਇਸ ਸਾਲ 28 ਜੂਨ ਤੋਂ ਸ਼ੁਰੂ ਹੋਣੀ ਹੈ, ਜੋ ਕਿ 56 ਦਿਨ ਤੱਕ ਚੱਲਣੀ ਹੈ। ਅਜੇ ਤੱਕ ਤਿਆਰੀਆਂ ਨੂੰ ਵੀ ਆਖ਼ਰੀ ਰੂਪ ਨਹੀਂ ਦਿੱਤਾ ਗਿਆ ਹੈ। ਯਾਤਰਾ ਲਈ ਅਪ੍ਰੈਲ ਵਿਚ ਐਡਵਾਂਸ ਯਾਤਰਾ ਰਜਿਸਟ੍ਰੇਸ਼ਨ ਸ਼ੁਰੂ ਹੋਈ ਸੀ ਪਰ ਕੁਝ ਦਿਨ ਬਾਅਦ ਇਸ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ। ਉੱਥੇ ਹੀ ਸ਼ਰਾਈਨ ਬੋਰਡ ਨੇ ਉਮੀਦ ਜਤਾਈ ਸੀ ਕਿ ਇਸ ਵਾਰ 6

NRI Post Desk · 2009 ਦਿਨ ਪਹਿਲਾਂ · ਅੱਪਡੇਟ 2009 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕੋਰੋਨਾ ਦੇ ਚਲਦਿਆਂ ਮੁਸ਼ਕਿਲ 'ਚ ਅਮਰਨਾਥ ਯਾਤਰਾ
📷 NRI Post Desk

ਜੰਮੂ (ਦੇਵ ਇੰਦਰਜੀਤ) : ਯਾਤਰਾ ਇਸ ਸਾਲ 28 ਜੂਨ ਤੋਂ ਸ਼ੁਰੂ ਹੋਣੀ ਹੈ, ਜੋ ਕਿ 56 ਦਿਨ ਤੱਕ ਚੱਲਣੀ ਹੈ। ਅਜੇ ਤੱਕ ਤਿਆਰੀਆਂ ਨੂੰ ਵੀ ਆਖ਼ਰੀ ਰੂਪ ਨਹੀਂ ਦਿੱਤਾ ਗਿਆ ਹੈ। ਯਾਤਰਾ ਲਈ ਅਪ੍ਰੈਲ ਵਿਚ ਐਡਵਾਂਸ ਯਾਤਰਾ ਰਜਿਸਟ੍ਰੇਸ਼ਨ ਸ਼ੁਰੂ ਹੋਈ ਸੀ ਪਰ ਕੁਝ ਦਿਨ ਬਾਅਦ ਇਸ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ। ਉੱਥੇ ਹੀ ਸ਼ਰਾਈਨ ਬੋਰਡ ਨੇ ਉਮੀਦ ਜਤਾਈ ਸੀ ਕਿ ਇਸ ਵਾਰ 6 ਲੱਖ ਤੋਂ ਵਧੇਰੇ ਯਾਤਰੀ ਬਾਬਾ ਬਰਫ਼ਾਨੀ ਦੇ ਦਰਸ਼ਨਾਂ ਨੂੰ ਆਉਣਗੇ।

ਸੰਬੰਧਿਤ ਖ਼ਬਰਾਂ

ਅਮਰਨਾਥ ਯਾਤਰਾ ਨੂੰ ਲੈ ਕੇ ਇਸ ਸਾਲ ਵੀ ਸ਼ੰਕਾ ਬਣੀ ਹੋਈ ਹੈ ਕਿ ਯਾਤਰਾ ਹੋਵੇਗੀ ਜਾਂ ਨਹੀਂ। ਦਰਅਸਲ ਕੋਰੋਨਾ ਦਾ ਖ਼ਤਰਾ ਅਮਰਨਾਥ ਯਾਤਰਾ ’ਤੇ ਮੰਡਰਾ ਰਿਹਾ ਹੈ। ਦੇਸ਼ ’ਚ ਕੋਰੋਨਾ ਦਾ ਕਹਿਰ ਜਾਰੀ ਹੈ ਅਤੇ ਵੱਧਦੇ ਮਾਮਲਿਆਂ ਨੂੰ ਵੇਖਦੇ ਹੋਏ ਪਿਛਲੇ ਇਕ ਮਹੀਨੇ ਤੋਂ ਐਡਵਾਂਸ ਯਾਤਰਾ ਰਜਿਸਟ੍ਰੇਸ਼ਨ ਰੁਕੀ ਪਈ ਹੈ। ਅਜਿਹੇ ਕਿਆਸ ਲਾਏ ਜਾ ਰਹੇ ਹਨ ਕਿ ਅਮਰਨਾਥ ਯਾਤਰਾ ਹੋ ਸਕਣਾ ਸੰਭਵ ਨਹੀਂ ਹੋਵੇਗਾ। ਹਾਲਾਂਕਿ ਅਮਰਨਾਥ ਸ਼ਰਾਈਨ ਬੋਰਡ ਜਾਂ ਪ੍ਰਸ਼ਾਸਨ ਦੇ ਅਧਿਕਾਰੀ ਕੁਝ ਵੀ ਖੁੱਲ੍ਹ ਕੇ ਨਹੀਂ ਕਹਿ ਰਹੇ ਹਨ।

ਪਿਛਲੇ ਸਾਲ ਵੀ ਕੋਰੋਨਾ ਕਾਰਨ ਅਮਰਨਾਥ ਯਾਤਰਾ ਮੁਲਤਵੀ ਕਰ ਦਿੱਤੀ ਗਈ ਸੀ। ਬਾਬਾ ਬਰਫ਼ਾਨੀ ਦੇ ਦਰਸ਼ਨਾਂ ਲਈ ਆਨਲਾਈਨ ਸਹੂਲਤ ਜਾਰੀ ਕੀਤੀ ਗਈ ਸੀ। ਦੂਰਦਰਸ਼ਨ ’ਤੇ ਬਾਬਾ ਅਮਰਨਾਥ ਦੇ ਸਵੇਰੇ ਅਤੇ ਸ਼ਾਮ ਦੀ ਆਰਤੀ ਦੇ ਦਰਸ਼ਨ ਕਰਵਾਏ ਜਾਂਦੇ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!