|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਡੋਨਾਲਡ ਟਰੰਪ ਨੂੰ ਤਰਨਜੀਤ ਸਿੰਘ ਸੰਧੂ ਨੇ ਸੌਂਪਿਆ ਆਪਣਾ ਪ੍ਰਮਾਣ ਪੱਤਰ

ਨਿਊਯਾਰਕ (Nri Media) : ਅਮਰੀਕਾ 'ਚ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਵੀਰਵਾਰ ਨੂੰ ਵਾਇਟ ਹਾਊਸ ਦੇ ਓਵਲ ਦਫ਼ਤਰ ਵਿੱਚ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਟਰੰਪ ਨੂੰ ਆਪਣਾ ਪ੍ਰਮਾਣ ਪੱਤਰ ਪੇਸ਼ ਕੀਤਾ। ਇਸ ਮੌਕੇ ਡੋਨਾਲਡ ਟਰੰਪ ਵੱਲੋਂ ਰਾਜਦੂਤ ਤਰਨਜੀਤ ਸਿੰਘ ਸੰਧੂ ਦਾ ਨਿੱਘਾ ਸਵਾਗਤ ਕੀਤਾ ਗਿਆ ਹੈ। ਟਰੰਪ ਨੇ ਅਮਰੀਕਾ ਵਿੱਚ ਭਾਰਤ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਿਊਯਾਰਕ (Nri Media) : ਅਮਰੀਕਾ 'ਚ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਵੀਰਵਾਰ ਨੂੰ ਵਾਇਟ ਹਾਊਸ ਦੇ ਓਵਲ ਦਫ਼ਤਰ ਵਿੱਚ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਟਰੰਪ ਨੂੰ ਆਪਣਾ ਪ੍ਰਮਾਣ ਪੱਤਰ ਪੇਸ਼ ਕੀਤਾ। ਇਸ ਮੌਕੇ ਡੋਨਾਲਡ ਟਰੰਪ ਵੱਲੋਂ ਰਾਜਦੂਤ ਤਰਨਜੀਤ ਸਿੰਘ ਸੰਧੂ ਦਾ ਨਿੱਘਾ ਸਵਾਗਤ ਕੀਤਾ ਗਿਆ ਹੈ। ਟਰੰਪ ਨੇ ਅਮਰੀਕਾ ਵਿੱਚ ਭਾਰਤ ਦੇ ਰਾਜਦੂਤ ਵਜੋਂ ਆਪਣੀਆਂ ਜ਼ਿੰਮੇਵਾਰੀਆਂ ਨੂੰ ਨਿਭਾਉਣ ਲਈ ਸੰਧੂ ਦੀ ਸਫ਼ਲਤਾ ਦੀ ਕਾਮਨਾ ਕੀਤੀ।

ਸੰਬੰਧਿਤ ਖ਼ਬਰਾਂ

ਜ਼ਿਕਰਯੋਗ ਹੈ ਕਿ ਤਰਨਜੀਤ ਸਿੰਘ ਸੰਧੂ ਨੇ ਬੀਤੇ ਦਿਨੀਂ ਹੀ ਅਮਰੀਕਾ 'ਚ ਭਾਰਤ ਦੇ ਨਵੇਂ ਰਾਜਦੂਤ ਵਜੋਂ ਵਾਸ਼ਿੰਗਟਨ ਡੀ.ਸੀ. 'ਚ ਕਾਰਜਭਾਰ ਸੰਭਾਲ ਲਿਆ ਹੈ। ਸੰਧੂ ਨੇ ਅਮਰੀਕਾ 'ਚ ਸਾਬਕਾ ਰਾਜਦੂਤ ਹਰਸ਼ਵਰਧਨ ਸ਼੍ਰਿੰਗਲਾ ਦੀ ਥਾਂ ਲਈ, ਜੋ ਭਾਰਤ ਦੇ ਅਗਲੇ ਵਿਦੇਸ਼ ਸਕੱਤਰ ਹੋਣਗੇ।

1998 ਬੈਚ ਦੇ ਆਈਐਫਐਸ ਸੰਧੂ ਇਸ ਤੋਂ ਪਹਿਲਾਂ ਸ੍ਰੀਲੰਕਾ 'ਚ ਭਾਰਤ ਦੇ ਹਾਈ ਕਮਿਸ਼ਨਰ ਰਹਿ ਚੁੱਕੇ ਹਨ।ਸੰਧੂ 24 ਜਨਵਰੀ 2017 ਤੋਂ ਸ੍ਰੀਲੰਕਾ 'ਚ ਭਾਰਤੀ ਰਾਜਦੂਤ ਦੀ ਜ਼ਿੰਮੇਵਾਰੀ ਨਿਭਾ ਰਹੇ ਸਨ। ਇਸ ਤੋਂ ਪਹਿਲਾਂ ਉਹ ਸਾਲ 2013 ਤੋਂ 2017 ਤੱਕ ਵਾਸ਼ਿੰਗਟਨ ਡੀ.ਸੀ. 'ਚ ਡਿਪਟੀ ਚੀਫ਼ (ਮਿਸ਼ਨ) ਵਜੋਂ ਜ਼ਿੰਮੇਵਾਰੀ ਨਿਭਾਅ ਚੁੱਕੇ ਹਨ। ਇਸ ਤੋਂ ਪਹਿਲਾਂ ਉਹ 1997 ਤੋਂ 2000 ਤੱਕ ਵੀ ਇਸ ਅਹੁਦੇ 'ਤੇ ਰਹਿ ਚੁੱਕੇ ਹਨ। ਉਹ ਵਾਸ਼ਿੰਗਟਨ ਡੀਸੀ ਤੋਂ ਚੰਗੀ ਤਰ੍ਹਾਂ ਜਾਣੂ ਹਨ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!