|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਕੈਨੇਡਾ 'ਚ ਨਾਗਰਿਕਤਾ ਕਾਨੂੰਨ ਵਿੱਚ ਸੋਧ, ਭਾਰਤੀ ਮੂਲ ਦੇ ਪਰਿਵਾਰਾਂ ਲਈ ਖੁਸ਼ਖਬਰੀ!

ਓਟਵਾ (ਪਾਇਲ): ਕੈਨੇਡਾ ਨਾਗਰਿਕਤਾ ਕਾਨੂੰਨ ਵਿਚ ਸੋਧ ਵਾਲੇ ਬਿੱਲ ਨੂੰ ਸ਼ਾਹੀ ਸਹਿਮਤੀ ਮਿਲਣ ਤੋਂ ਬਾਅਦ ਇਸ ਕਾਨੂੰਨ ਨੂੰ ਵਧੇਰੇ ਆਧੁਨਿਕ ਬਣਾਉਣ ਦੀ ਦਿਸ਼ਾ ਦੇ ਹੋਰ ਨੇੜੇ ਪਹੁੰਚ ਗਿਆ ਹੈ। ਇਸ ਪੇਸ਼ਕਦਮੀ ਨਾਲ ਭਾਰਤੀ ਮੂਲ ਦੇ ਹਜ਼ਾਰਾਂ ਪਰਿਵਾਰਾਂ ਨੂੰ ਲਾਭ ਮਿਲਣ ਦੀ ਉਮੀਦ ਹੈ। ਨਾਗਰਿਕਤਾ ਕਾਨੂੰਨ (2025) ਵਿੱਚ ਸੋਧ ਕਰਨ ਵਾਲੇ ਐਕਟ ਬਿੱਲ ਸੀ-3 ਨੂੰ ਸ਼ਾਹੀ ਸਹਿਮਤੀ ਮਿਲ ਗਈ

NRI Post Desk · 369 ਦਿਨ ਪਹਿਲਾਂ · ਅੱਪਡੇਟ 370 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕੈਨੇਡਾ 'ਚ ਨਾਗਰਿਕਤਾ ਕਾਨੂੰਨ ਵਿੱਚ ਸੋਧ, ਭਾਰਤੀ ਮੂਲ ਦੇ ਪਰਿਵਾਰਾਂ ਲਈ ਖੁਸ਼ਖਬਰੀ!
📷 NRI Post Desk

ਓਟਵਾ (ਪਾਇਲ): ਕੈਨੇਡਾ ਨਾਗਰਿਕਤਾ ਕਾਨੂੰਨ ਵਿਚ ਸੋਧ ਵਾਲੇ ਬਿੱਲ ਨੂੰ ਸ਼ਾਹੀ ਸਹਿਮਤੀ ਮਿਲਣ ਤੋਂ ਬਾਅਦ ਇਸ ਕਾਨੂੰਨ ਨੂੰ ਵਧੇਰੇ ਆਧੁਨਿਕ ਬਣਾਉਣ ਦੀ ਦਿਸ਼ਾ ਦੇ ਹੋਰ ਨੇੜੇ ਪਹੁੰਚ ਗਿਆ ਹੈ। ਇਸ ਪੇਸ਼ਕਦਮੀ ਨਾਲ ਭਾਰਤੀ ਮੂਲ ਦੇ ਹਜ਼ਾਰਾਂ ਪਰਿਵਾਰਾਂ ਨੂੰ ਲਾਭ ਮਿਲਣ ਦੀ ਉਮੀਦ ਹੈ। ਨਾਗਰਿਕਤਾ ਕਾਨੂੰਨ (2025) ਵਿੱਚ ਸੋਧ ਕਰਨ ਵਾਲੇ ਐਕਟ ਬਿੱਲ ਸੀ-3 ਨੂੰ ਸ਼ਾਹੀ ਸਹਿਮਤੀ ਮਿਲ ਗਈ ਹੈ।

ਕੈਨੇਡੀਅਨ ਸਰਕਾਰ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਇੱਕ ਪ੍ਰੈੱਸ ਰਿਲੀਜ਼ ਵਿੱਚ ਕਿਹਾ ਗਿਆ ਹੈ ਕਿ ਇਹ ਨਾਗਰਿਕਤਾ ਕਾਨੂੰਨ ਨੂੰ ਵਧੇਰੇ ਸਮਾਵੇਸ਼ੀ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਮੀਲ ਪੱਥਰ ਸਾਬਤ ਹੋਵੇਗਾ। ਇਸ ਦੇ ਨਾਲ ਕਿਹਾ ਗਿਆ ਹੈ ਕਿ, ‘‘ਇੱਕ ਵਾਰ ਨਵਾਂ ਕਾਨੂੰਨ ਲਾਗੂ ਹੋਣ ਤੋਂ ਬਾਅਦ, ਬਿੱਲ ਦੇ ਲਾਗੂ ਹੋਣ ਤੋਂ ਪਹਿਲਾਂ ਪੈਦਾ ਹੋਏ ਲੋਕਾਂ ਨੂੰ ਕੈਨੇਡੀਅਨ ਨਾਗਰਿਕਤਾ ਪ੍ਰਦਾਨ ਕੀਤੀ ਜਾਵੇਗੀ।’’

ਸੰਬੰਧਿਤ ਖ਼ਬਰਾਂ

ਵੰਸ਼ ਦੇ ਆਧਾਰ ’ਤੇ ਕੈਨੇਡੀਅਨ ਨਾਗਰਿਕਤਾ ਦੀ ਪਹਿਲੀ ਪੀੜ੍ਹੀ ਦੀ ਹੱਦ 2009 ਵਿੱਚ ਲਾਗੂ ਕੀਤੀ ਗਈ ਸੀ। ਇਸ ਦਾ ਮਤਲਬ ਹੈ ਕਿ ਕੈਨੇਡਾ ਤੋਂ ਬਾਹਰ ਪੈਦਾ ਹੋਇਆ ਜਾਂ ਗੋਦ ਲਿਆ ਗਿਆ ਬੱਚਾ ਵੰਸ਼ ਦੇ ਆਧਾਰ ’ਤੇ ਕੈਨੇਡੀਅਨ ਨਾਗਰਿਕ ਨਹੀਂ ਹੈ ਜੇਕਰ ਉਸ ਦੇ ਕੈਨੇਡੀਅਨ ਮਾਤਾ-ਪਿਤਾ ਵੀ ਕੈਨੇਡਾ ਤੋਂ ਬਾਹਰ ਪੈਦਾ ਹੋਏ ਜਾਂ ਗੋਦ ਲਏ ਗਏ ਸਨ। ਇਸ ਹੱਦ ਨੇ ਉਨ੍ਹਾਂ ਬਹੁਤ ਸਾਰੇ ਭਾਰਤੀ ਮੂਲ ਦੇ ਕੈਨੇਡੀਅਨਾਂ ਲਈ ਸਮੱਸਿਆਵਾਂ ਪੈਦਾ ਕੀਤੀਆਂ ਜਿਨ੍ਹਾਂ ਦੇ ਬੱਚੇ ਦੇਸ਼ ਤੋਂ ਬਾਹਰ ਪੈਦਾ ਹੋਏ ਸਨ।

ਜਿਸ ਸੰਬੰਧ 'ਚ ਕਿਹਾ ਗਿਆ ਹੈ ਕਿ ਨਵਾਂ ਕਾਨੂੰਨ ਵਿਦੇਸ਼ ਵਿੱਚ ਜਨਮੇ ਜਾਂ ਗੋਦ ਲਏ ਗਏ ਕੈਨੇਡੀਅਨ ਮਾਪਿਆਂ ਨੂੰ ਬਿੱਲ ਦੇ ਲਾਗੂ ਹੋਣ ਦੀ ਮਿਤੀ ਨੂੰ ਜਾਂ ਉਸ ਤੋਂ ਬਾਅਦ ਕੈਨੇਡਾ ਤੋਂ ਬਾਹਰ ਪੈਦਾ ਹੋਏ ਜਾਂ ਗੋਦ ਲਏ ਗਏ ਆਪਣੇ ਬੱਚੇ ਨੂੰ ਨਾਗਰਿਕਤਾ ਦੇਣ ਦੀ ਆਗਿਆ ਦੇਵੇਗਾ, ਬਸ਼ਰਤੇ ਉਨ੍ਹਾਂ ਦੀ ਕੈਨੇਡਾ ਨਾਲ ਕੋਈ ਅਹਿਮ ਸਾਂਝ ਹੋਵੇ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!