|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਸਿੱਖਾਂ ਦੇ ਨਾਂਅ ਅਮਰੀਕਾ ਦਾ ਇੱਕ ਹੋਰ ਵੱਡਾ ਐਲਾਨ

ਵਾਸ਼ਿੰਗਟਨ ਡੈਸਕ (Vikram sehajpal) : ਅਮਰੀਕੀ ਕਾਂਗਰਸ ਵਿੱਚ ਇੱਕ ਬਿੱਲ ਲਿਆਂਦਾ ਗਿਆ ਹੈ ਜਿਸ ਵਿੱਚ ਹਿਊਸਟਨ ਦੇ ਇੱਕ ਡਾਕਘਰ ਦਾ ਨਾਂਅ ਭਾਰਤੀ ਅਮਰੀਕੀ ਸਿੱਖ ਪੁਲਿਸ ਅਧਿਕਾਰੀ ਸੰਦੀਪ ਸਿੰਘ ਧਾਲੀਵਾਲ ਦੇ ਨਾਂਅ ਤੇ ਰੱਖਣ ਦਾ ਪ੍ਰਸਤਾਵ ਪੇਸ਼ ਕੀਤਾ ਗਿਆ ਹੈ।ਧਾਲੀਵਾਲ ਹੈਰਿਸ ਕਾਊਂਟੀ ਵਿੱਚ ਸ਼ੈਰਿਫ਼ ਦੇ ਅਹੁਦੇ ਕੰਮ ਕਰਨ ਵਾਲੇ ਪਹਿਲੇ ਸਿੱਖ ਅਧਿਕਾਰੀ ਸਨ ਜਿਨ੍ਹਾਂ ਸਿੱਖ ਮਰਿ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵਾਸ਼ਿੰਗਟਨ ਡੈਸਕ (Vikram sehajpal) : ਅਮਰੀਕੀ ਕਾਂਗਰਸ ਵਿੱਚ ਇੱਕ ਬਿੱਲ ਲਿਆਂਦਾ ਗਿਆ ਹੈ ਜਿਸ ਵਿੱਚ ਹਿਊਸਟਨ ਦੇ ਇੱਕ ਡਾਕਘਰ ਦਾ ਨਾਂਅ ਭਾਰਤੀ ਅਮਰੀਕੀ ਸਿੱਖ ਪੁਲਿਸ ਅਧਿਕਾਰੀ ਸੰਦੀਪ ਸਿੰਘ ਧਾਲੀਵਾਲ ਦੇ ਨਾਂਅ ਤੇ ਰੱਖਣ ਦਾ ਪ੍ਰਸਤਾਵ ਪੇਸ਼ ਕੀਤਾ ਗਿਆ ਹੈ।ਧਾਲੀਵਾਲ ਹੈਰਿਸ ਕਾਊਂਟੀ ਵਿੱਚ ਸ਼ੈਰਿਫ਼ ਦੇ ਅਹੁਦੇ ਕੰਮ ਕਰਨ ਵਾਲੇ ਪਹਿਲੇ ਸਿੱਖ ਅਧਿਕਾਰੀ ਸਨ ਜਿਨ੍ਹਾਂ ਸਿੱਖ ਮਰਿਆਦਾ ਮੁਤਾਬਕ ਦਾੜ੍ਹੀ ਰੱਖਣ ਅਤੇ ਪੱਗ ਬੰਨ੍ਹਣ ਦੀ ਇਜਾਜ਼ਤ ਦਿੱਤੀ ਗਈ ਸੀ। ਹਿਊਸਟਨ ਦੇ ਉੱਤਰ ਪੱਛਮ ਵਿੱਚ 27 ਸਤੰਬਰ ਨੂੰ ਧਾਲੀਵਾਲ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਸ ਵੇਲੇ ਉਹ ਡਿਊਟੀ 'ਤੇ ਸੀ।ਸਾਂਸਦ ਲਿਜੀ ਫਲੇਚਰ ਨੇ ਇਹ ਬਿੱਲ ਪੇਸ਼ ਕੀਤਾ।

ਸੰਬੰਧਿਤ ਖ਼ਬਰਾਂ

ਇਸ ਵਿੱਚ 315 ਐਡਿਕਸ ਹਾਵੇਲ ਰੋਡ ਤੇ ਸਥਿਤ ਡਾਕ ਘਰ ਦਾ ਨਾਂਅ ਡਿਪਟੀ ਸੰਦੀਪ ਸਿੰਘ ਧਾਲੀਵਾਲ ਪੋਸਟ ਆਫ਼ਿਸ ਰੱਖਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ, 'ਡਿਪਟੀ ਧਾਲੀਵਾਲ ਨੇ ਭਾਈਚਾਰੇ ਦੀ ਅਗਵਾਈ ਕੀਤੀ ਹੈ, ਉਨ੍ਹਾਂ ਸੇਵਾ ਦੇ ਦੌਰਾਨ ਸਮਾਨਤਾ, ਸੰਪਰਕ ਅਤੇ ਭਾਈਚਾਰੇ ਲਈ ਕੰਮ ਕੀਤਾ ਹੈ।'ਉਨ੍ਹਾਂ ਕਿਹਾ ਕਿ ਡਾਕਘਰ ਦਾ ਨਾਂਅ ਧਾਲੀਵਾਲ ਦੇ ਨਾਂਅ 'ਤੇ ਰੱਖਣ ਨਾਲ ਇਹ ਉਨ੍ਹਾਂ ਦੀ ਸੇਵਾ ਅਤੇ ਉਨ੍ਹਾਂ ਦਾ ਬਲੀਦਾਨ ਸਾਨੂੰ ਹਮੇਸ਼ਾ ਯਾਦ ਰਹੇਗਾ। ਜੇ ਯਾਦ ਹੋਵੇ ਪਿਛਲੇ ਮਹੀਨੇ ਹਿਊਸਟਨ ਪੁਲਿਸ ਵਿਭਾਗ ਨੇ ਡਿਊਟੀ 'ਤੇ ਤੈਨਾਤ ਪੁਲਿਸ ਕਰਮਚਾਰੀਆਂ ਨੂੰ ਉਨ੍ਹਾਂ ਦੇ ਧਾਰਮਕ ਚਿੰਨ੍ਹਾ ਨੂੰ ਪਹਿਨਣ ਦੀ ਇਜਾਜ਼ਤ ਦੇਣ ਵਾਲੀ ਨੀਤੀ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਹ ਅਜਿਹਾ ਕਰਨ ਵਾਲੀ ਟੈਕਸਸ ਦੀ ਸਭ ਤੋਂ ਵੱਡੀ ਕਾਨੂੰਨ ਲਾਗੂ ਕਰਨ ਵਾਲੀ ਏਜੰਸੀ ਬਣ ਗਈ ਸੀ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਸਿੱਖਾਂ ਦੇ ਨਾਂਅ ਅਮਰੀਕਾ ਦਾ ਇੱਕ ਹੋਰ ਵੱਡਾ ਐਲਾਨ — NRI Post