|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਅਮਿਤ ਸ਼ਾਹ ਨੇ ਦੇਸ਼ ਨੂੰ ਮੁੜ ਨਿਰਾਸ਼ ਕੀਤਾ : ਰਾਹੁਲ ਗਾਂਧੀ

ਦਿੱਲੀ (ਦੇਵ ਇੰਦਰਜੀਤ) : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਆਸਾਮ-ਮਿਜ਼ੋਰਮ ਸਰਹੱਦੀ ਵਿਵਾਦ ਦੇ ਅਚਾਨਕ ਵਧਣ ਨਾਲ ਭੜਕੀ ਹਿੰਸਾ 'ਚ ਕਈ ਲੋਕਾਂ ਦੇ ਮਾਰੇ ਜਾਣ 'ਤੇ ਦੁਖ ਜਤਾਇਆ ਹੈ। ਉਨ੍ਹਾਂਨੇ ਮੰਗਲਵਾਰ ਨੂੰ ਦੋਸ਼ ਲਗਾਇਆ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕਾਂ ਦੇ ਜੀਵਨ 'ਚ ਨਫ਼ਰਤ ਅਤੇ ਅਵਿਸ਼ਵਾਸ ਦਾ ਬੀਜ ਲਗਾ ਕੇ ਇਕ ਵਾਰ ਫਿਰ ਦੇਸ਼ ਨੂੰ ਨਿਰਾਸ਼ ਕੀਤਾ ਹੈ। ਉਨ੍

NRI Post Desk · 1948 ਦਿਨ ਪਹਿਲਾਂ · ਅੱਪਡੇਟ 1948 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅਮਿਤ ਸ਼ਾਹ ਨੇ ਦੇਸ਼ ਨੂੰ ਮੁੜ ਨਿਰਾਸ਼ ਕੀਤਾ : ਰਾਹੁਲ ਗਾਂਧੀ
📷 NRI Post Desk

ਦਿੱਲੀ (ਦੇਵ ਇੰਦਰਜੀਤ) : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਆਸਾਮ-ਮਿਜ਼ੋਰਮ ਸਰਹੱਦੀ ਵਿਵਾਦ ਦੇ ਅਚਾਨਕ ਵਧਣ ਨਾਲ ਭੜਕੀ ਹਿੰਸਾ 'ਚ ਕਈ ਲੋਕਾਂ ਦੇ ਮਾਰੇ ਜਾਣ 'ਤੇ ਦੁਖ ਜਤਾਇਆ ਹੈ। ਉਨ੍ਹਾਂਨੇ ਮੰਗਲਵਾਰ ਨੂੰ ਦੋਸ਼ ਲਗਾਇਆ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕਾਂ ਦੇ ਜੀਵਨ 'ਚ ਨਫ਼ਰਤ ਅਤੇ ਅਵਿਸ਼ਵਾਸ ਦਾ ਬੀਜ ਲਗਾ ਕੇ ਇਕ ਵਾਰ ਫਿਰ ਦੇਸ਼ ਨੂੰ ਨਿਰਾਸ਼ ਕੀਤਾ ਹੈ। ਉਨ੍ਹਾਂ ਨੇ ਹਿੰਸਾ ਨਾਲ ਜੁੜਿਆ ਇਕ ਵੀਡੀਓ ਸਾਂਝਾ ਕਰਦੇ ਹੋਏ ਟਵੀਟ ਕੀਤਾ,''ਜੋ ਲੋਕ ਮਾਰੇ ਗਏ ਹਨ, ਉਨ੍ਹਾਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਹਮਦਰਦੀ ਹੈ। ਮੈਂ ਜ਼ਖਮੀਆਂ ਦੇ ਜਲਦ ਸਿਹਤਮੰਦ ਹੋਣ ਦੀ ਕਾਮਨਾ ਕਰਦਾ ਹਾਂ।''

ਸੰਬੰਧਿਤ ਖ਼ਬਰਾਂ

ਕਾਂਗਰਸ ਨੇਤਾ ਨੇ ਦਾਅਵਾ ਕੀਤਾ,''ਗ੍ਰਹਿ ਮੰਤਰੀ ਨੇ ਲੋਕਾਂ ਦੇ ਜੀਵਨ 'ਚ ਨਫ਼ਰਤ ਅਤੇ ਅਵਿਸ਼ਵਾਸ ਦਾ ਬੀਜ ਲਗਾ ਕੇ ਇਕ ਵਾਰ ਫਿਰ ਦੇਸ਼ ਨੂੰ ਨਿਰਾਸ਼ ਕੀਤਾ ਹੈ। ਭਾਰਤ ਹੁਣ ਭਿਆਨਕ ਨਤੀਜਿਆਂ ਦੋ-ਚਾਰ ਹੋ ਰਿਹਾ ਹੈ।'' ਦੱਸਣਯੋਗ ਹੈ ਕਿ ਆਸਾਮ ਅਤੇ ਮਿਜ਼ੋਰਮ ਵਿਚਾਲੇ ਸਰਹੱਦੀ ਵਿਵਾਦ ਅਚਾਨਕ ਵਧਣ ਦੌਰਾਨ ਹਿੰਸਕ ਝੜਪ 'ਚ ਆਸਾਮ ਪੁਲਸ ਦੇ 6 ਜਵਾਨਾਂ ਦੀ ਮੌਤ ਹੋ ਗਈ ਅਤੇ ਇਕ ਪੁਲਸ ਸੁਪਰਡੈਂਟ ਸਮੇਤ 60 ਹੋਰ ਜ਼ਖਮੀ ਹੋ ਗਏ। ਦੋਹਾਂ ਪੱਖਾਂ ਨੇ ਹਿੰਸਾ ਲਈ ਇਕ-ਦੂਜੇ ਦੀ ਪੁਲਸ ਨੂੰ ਜ਼ਿੰਮੇਵਾਰ ਠਹਿਰਾਇਆ ਅਤੇ ਕੇਂਦਰ ਦੇ ਦਖ਼ਲ ਦੀ ਮੰਗ ਕੀਤੀ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੋਹਾਂ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ ਵਿਵਾਦਿਤ ਸਰਹੱਦ 'ਤੇ ਸ਼ਾਂਤੀ ਬਹਾਲ ਕਰਨ ਲਈ ਕਿਹਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!