|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

CAA ਦੇ ਖ਼ਿਲਾਫ਼ ਪ੍ਰਦਰਸ਼ਨ 'ਤੇ ਅਮਿਤ ਸ਼ਾਹ ਦਾ ਵੱਡਾ ਬਿਆਨ

ਨਵੀਂ ਦਿੱਲੀ (Vikram Sehajpal) : ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼ ਦੇਸ਼ ਭਰ ਵਿੱਚ ਚੱਲ ਰਹੇ ਪ੍ਰਦਰਸ਼ਨਾਂ ਦੇ ਵਿਚਕਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਦਿੱਲੀ ਵਿੱਚ ਇੱਕ ਸਮਾਗਮ ਦੌਰਾਨ ਸ਼ਾਹ ਨੇ ਕਿਹਾ ਕਿ ਇਸ ਕਾਨੂੰਨ ਨੂੰ ਦੇਸ਼ ਭਰ ਵਿੱਚ ਲਾਗੂ ਕੀਤਾ ਜਾਵੇਗਾ ਅਤੇ ਮੋਦੀ ਸਰਕਾਰ ਇਸ ਯਕੀਵੀ ਬਣਾਵੇਗੀ ਕਿ ਇਸ ਕਾਨੂੰਨ ਅਧੀਨ ਹਰ ਯੋਗ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਵੀਂ ਦਿੱਲੀ (Vikram Sehajpal) : ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼ ਦੇਸ਼ ਭਰ ਵਿੱਚ ਚੱਲ ਰਹੇ ਪ੍ਰਦਰਸ਼ਨਾਂ ਦੇ ਵਿਚਕਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਦਿੱਲੀ ਵਿੱਚ ਇੱਕ ਸਮਾਗਮ ਦੌਰਾਨ ਸ਼ਾਹ ਨੇ ਕਿਹਾ ਕਿ ਇਸ ਕਾਨੂੰਨ ਨੂੰ ਦੇਸ਼ ਭਰ ਵਿੱਚ ਲਾਗੂ ਕੀਤਾ ਜਾਵੇਗਾ ਅਤੇ ਮੋਦੀ ਸਰਕਾਰ ਇਸ ਯਕੀਵੀ ਬਣਾਵੇਗੀ ਕਿ ਇਸ ਕਾਨੂੰਨ ਅਧੀਨ ਹਰ ਯੋਗ ਸ਼ਰਨਾਰਥੀ ਭਾਰਤ ਦਾ ਨਾਗਰਿਕ ਬਣ ਸਨਮਾਨ ਨਾਲ ਜੀਵਨ ਬਤੀਤ ਕਰੇ।

ਸੰਬੰਧਿਤ ਖ਼ਬਰਾਂ

ਦੱਸ ਦਈਏ ਕਿ ਸ਼ਾਹ ਨੇ ਇਸ ਕਾਨੂੰਨ ਦਾ ਵਿਰੋਧ ਕਰਨ ਵਾਲਿਆਂ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਉਹ ਚਾਹੇ ਜਿੰਨਾ ਮਰਜ਼ੀ ਵਿਰੋਧ ਕਰ ਲੈਣ, ਇਹ ਕਾਨੂੰਨ ਵਾਪਸ ਨਹੀਂ ਲਿਆ ਜਾਵੇਗਾ। ਅਮਿਤ ਸ਼ਾਹ ਨੇ ਕਿਹਾ ਕਿ ਵਿਰੋਧੀ ਧਿਰ ਇਸ ਮੁੱਦੇ 'ਤੇ ਸਾਰੇ ਦੇਸ਼ ਨੂੰ ਗੁਮਰਾਹ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਕਾਨੂੰਨ ਅਧੀਨ ਕਿਸੇ ਵੀ ਮਾਇਨਾਰਿਟੀ ਵਿੱਚ ਆਉਂਦੇ ਵਿਅਕਤੀ ਦੀ ਨਾਗਰਿਕਤਾ ਨਹੀਂ ਖੋਹੀ ਜਾਵੇਗੀ। ਗ੍ਰਹਿ ਮੰਤਰੀ ਨੇ ਕਿਹਾ ਕਿ ਕਾਂਗਰਸ, ਆਮ ਆਦਮੀ ਪਾਰਟੀ ਤੇ ਟੀਐਮਸੀ ਵੱਲੋਂ ਲੋਕਾਂ ਨੂੰ ਗੁਮਰਾਹ ਕਰ ਕੇ ਦੇਸ਼ ਦੇ ਵਿੱਚ ਹਿੰਸਾ ਦਾ ਵਾਤਾਵਰਣ ਪੈਦਾ ਕੀਤਾ ਜਾ ਰਿਹਾ ਹੈ।

ਦੱਸਣਯੋਗ ਹੈ ਕਿ ਦੇਸ਼ ਵਿੱਚ ਵਿਗੜ ਰਹੇ ਹਾਲਾਤਾਂ ਨੂੰ ਲੈ ਕੇ ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਅਗਵਾਈ ਵਿੱਚ ਵਿਰੋਧੀ ਲੀਡਰਾਂ ਦਾ ਡੈਲੀਗੇਟ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਮਿਲਿਆ ਅਤੇ ਰਾਸ਼ਟਰਪਤੀ ਨੂੰ ਇੱਕ ਪੱਤਰ ਸੌਂਪਿਆ। ਸੋਨੀਆ ਗਾਂਧੀ ਨੇ ਕਿਹਾ ਕਿ ਉੱਤਰ-ਪੂਰਬ ਵਿੱਚ ਜੋ ਹਾਲਾਤ ਹਨ, ਸਾਰੇ ਦੇਸ਼ ਵਿੱਚ ਹੁਣ ਅਜਿਹੇ ਹਾਲਾਤ ਪੈਦਾ ਹੋ ਰਹੇ ਹਨ। ਸੋਨੀਆ ਨੇ ਕਿਹਾ ਕਿ ਦਿੱਲੀ ਪੁਲਿਸ ਨੇ ਜਬਰੀ ਜਾਮੀਆ ਵਿੱਚ ਦਾਖ਼ਲ ਹੋ ਕੇ ਵਿਦਿਆਰਥਣਾਂ ਨਾਲ ਖਿੱਚ-ਧੂਹ ਕੀਤੀ। ਕਾਂਗਰਸ ਪ੍ਰਧਾਨ ਨੇ ਕਿਹਾ ਕਿ ਲੋਕਾਂ ਦੀ ਆਵਾਜ਼ ਬੰਦ ਕਰਨ ਵਿੱਚ ਮੋਦੀ ਸਰਕਾਰ ਦਾ ਕੋਈ ਮੁਕਾਬਲਾ ਨਹੀਂ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!