|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

ਦਾਦਾ ਸਾਹਿਬ ਫਾਲਕੇ ਐਵਾਰਡ ਨਾਲ ਅਮਿਤਾਭ ਬੱਚਨ ਨੂੰ ਕੀਤਾ ਜਾਵੇਗਾ ਸਨਮਾਨਿਤ

ਜਲੰਧਰ ਡੈਸਕ (Vikram Sehajpal) : ਸਦੀ ਦੇ ਮਹਾਨਾਇਕ ਅਮਿਤਾਭ ਬੱਚਨ ਨੂੰ ਦਾਦਾ ਸਾਹਬ ਫਾਲਕੇ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਦੀ ਜਾਣਕਾਰੀ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਟਵੀਟ ਰਾਹੀਂ ਸਾਂਝੀ ਕੀਤੀ।ਅਮਿਤਾਭ ਬੱਚਨ ਉਨ੍ਹਾਂ ਕੁਝ ਅਦਾਕਾਰਾਂ ਵਿਚੋਂ ਇੱਕ ਹਨ ਜਿਨ੍ਹਾਂ ਦੀ ਮਜ਼ਬੂਤ ਅਦਾਕਾਰੀ ਨੇ ਉਨ੍ਹਾਂ ਦੇ ਆਲੋਚਕਾਂ ਨੂੰ ਵੀ ਹੈਰਾਨ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਜਲੰਧਰ ਡੈਸਕ (Vikram Sehajpal) : ਸਦੀ ਦੇ ਮਹਾਨਾਇਕ ਅਮਿਤਾਭ ਬੱਚਨ ਨੂੰ ਦਾਦਾ ਸਾਹਬ ਫਾਲਕੇ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਦੀ ਜਾਣਕਾਰੀ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਟਵੀਟ ਰਾਹੀਂ ਸਾਂਝੀ ਕੀਤੀ।ਅਮਿਤਾਭ ਬੱਚਨ ਉਨ੍ਹਾਂ ਕੁਝ ਅਦਾਕਾਰਾਂ ਵਿਚੋਂ ਇੱਕ ਹਨ ਜਿਨ੍ਹਾਂ ਦੀ ਮਜ਼ਬੂਤ ਅਦਾਕਾਰੀ ਨੇ ਉਨ੍ਹਾਂ ਦੇ ਆਲੋਚਕਾਂ ਨੂੰ ਵੀ ਹੈਰਾਨ ਕਰ ਦਿੱਤਾ। ਅਮਿਤਾਭ ਨੂੰ ਸਾਲ 1984 ਵਿਚ ਪਦਮ ਸ਼੍ਰੀ, 2001 ਵਿੱਚ ਪਦਮ ਭੂਸ਼ਣ ਅਤੇ 2015 ਵਿੱਚ ਪਦਮ ਵਿਭੂਸ਼ਣ ਵਰਗੇ ਨਾਮਵਰ ਪੁਰਸਕਾਰਾਂ ਨਾਲ ਸਨਮਾਨਤ ਕੀਤਾ ਜਾ ਚੁੱਕਾ ਹੈ।

ਸੰਬੰਧਿਤ ਖ਼ਬਰਾਂ

ਅਮਿਤਾਬ ਬੱਚਨ ਕਈ ਦਹਾਕਿਆਂ ਤੋਂ ਬਾਲੀਵੁੱਡ ਵਿੱਚ ਰਾਜ ਕਰ ਰਹੇ ਹਨ ਤੇ ਉਹ ਫ਼ਿਲਮਾਂ ਦੇ ਨਾਲ-ਨਾਲ ਟੀਵੀ ਇੰਡਸਟਰੀ ਵਿੱਚ ਵੀ ਸਰਗਰਮ ਹਨ। ਦੱਸਣਯੋਗ ਹੈ ਕਿ ਦਾਦਾ ਸਾਹਿਬ ਫਾਲਕੇ ਐਵਾਰਡ ਭਾਰਤ ਸਰਕਾਰ ਵੱਲੋਂ ਦਿੱਤਾ ਜਾਣ ਵਾਲਾ ਇੱਕ ਸਾਲਾਨਾ ਪੁਰਸਕਾਰ ਹੈ, ਜੋ ਕਿਸੇ ਵਿਅਕਤੀ ਵਿਸ਼ੇਸ਼ ਨੂੰ ਭਾਰਤੀ ਸਿਨੇਮਾ ਵਿੱਚ ਉਸ ਦੇ ਜ਼ਿੰਦਗੀ ਭਰ ਦਿੱਤੇ ਯੋਗਦਾਨ ਲਈ ਦਿੱਤਾ ਜਾਂਦਾ ਹੈ। ਦਾਦਾ ਸਾਹਿਬ ਫਾਲਕੇ ਐਵਾਰਡ ਬਾਲੀਵੁੱਡ ਇੰਡਸਟਰੀ ਦਾ ਸਭ ਤੋਂ ਵੱਡਾ ਸਨਮਾਨ ਮੰਨਿਆ ਜਾਂਦਾ ਹੈ।

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!