|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਅੰਮ੍ਰਿਤਪਾਲ ਸਿੰਘ ਦੀ ਸੰਸਦ ਸੈਸ਼ਨ 'ਚ ਸ਼ਾਮਿਲ ਹੋਣ ਦੀ ਕੋਸ਼ਿਸ਼ ਨਾਕਾਮ, ਹਾਈ ਕੋਰਟ ਦਾ ਸਖ਼ਤ ਫੈਸਲਾ

ਚੰਡੀਗੜ੍ਹ (ਪਾਇਲ): ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਦਾ ਸੰਸਦ ਦੇ ਸਰਦ ਰੁੱਤ ਸੈਸ਼ਨ 'ਚ ਸ਼ਾਮਲ ਹੋਣ ਦਾ ਰਸਤਾ ਬੰਦ ਹੋ ਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੀਰਵਾਰ ਨੂੰ ਸਰਦ ਰੁੱਤ ਸੈਸ਼ਨ 'ਚ ਹਿੱਸਾ ਲੈਣ ਦੀ ਮੰਗ ਕਰਨ ਵਾਲੀ ਉਨ੍ਹਾਂ ਦੀ ਪਟੀਸ਼ਨ ਖਾਰਜ ਕਰ ਦਿੱਤੀ। ਬੁੱਧਵਾਰ ਨੂੰ ਹਾਈਕੋਰਟ 'ਚ ਦਾਇਰ ਉਨ੍ਹਾਂ ਦੀ ਪੈਰੋਲ ਪਟੀਸ਼ਨ 'ਤੇ ਵਕੀਲਾਂ ਦੀ ਹੜਤਾਲ ਕਾਰਨ

NRI Post Desk · 345 ਦਿਨ ਪਹਿਲਾਂ · ਅੱਪਡੇਟ 345 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅੰਮ੍ਰਿਤਪਾਲ ਸਿੰਘ ਦੀ ਸੰਸਦ ਸੈਸ਼ਨ 'ਚ ਸ਼ਾਮਿਲ ਹੋਣ ਦੀ ਕੋਸ਼ਿਸ਼ ਨਾਕਾਮ, ਹਾਈ ਕੋਰਟ ਦਾ ਸਖ਼ਤ ਫੈਸਲਾ
📷 NRI Post Desk

ਚੰਡੀਗੜ੍ਹ (ਪਾਇਲ): ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਦਾ ਸੰਸਦ ਦੇ ਸਰਦ ਰੁੱਤ ਸੈਸ਼ਨ 'ਚ ਸ਼ਾਮਲ ਹੋਣ ਦਾ ਰਸਤਾ ਬੰਦ ਹੋ ਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੀਰਵਾਰ ਨੂੰ ਸਰਦ ਰੁੱਤ ਸੈਸ਼ਨ 'ਚ ਹਿੱਸਾ ਲੈਣ ਦੀ ਮੰਗ ਕਰਨ ਵਾਲੀ ਉਨ੍ਹਾਂ ਦੀ ਪਟੀਸ਼ਨ ਖਾਰਜ ਕਰ ਦਿੱਤੀ। ਬੁੱਧਵਾਰ ਨੂੰ ਹਾਈਕੋਰਟ 'ਚ ਦਾਇਰ ਉਨ੍ਹਾਂ ਦੀ ਪੈਰੋਲ ਪਟੀਸ਼ਨ 'ਤੇ ਵਕੀਲਾਂ ਦੀ ਹੜਤਾਲ ਕਾਰਨ ਸੁਣਵਾਈ ਨਹੀਂ ਹੋ ਸਕੀ।

ਸੰਬੰਧਿਤ ਖ਼ਬਰਾਂ

ਵਕੀਲਾਂ ਦੀ ਚੱਲ ਰਹੀ ਹੜਤਾਲ ਕਾਰਨ ਅਦਾਲਤ ਨੇ ਸੁਣਵਾਈ 18 ਦਸੰਬਰ ਤੱਕ ਮੁਲਤਵੀ ਕਰ ਦਿੱਤੀ ਸੀ। ਚੀਫ਼ ਜਸਟਿਸ ਸ਼ੀਲ ਨਾਗੂ ਨੇ ਕੇਸ 'ਚ ਪੇਸ਼ ਹੋਣ ਵਾਲੇ ਵਕੀਲਾਂ ਨੂੰ ਘੱਟੋ-ਘੱਟ ਚਾਰ ਵਾਰ ਖੁੱਲ੍ਹੀ ਅਦਾਲਤ ਵਿੱਚ ਤਲਬ ਕੀਤਾ ਪਰ ਕੋਈ ਵੀ ਪੇਸ਼ ਨਹੀਂ ਹੋਇਆ।

ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਸੰਸਦ 'ਚ ਪੰਜਾਬ ਦੇ ਮੁੱਦਿਆਂ ਨੂੰ ਚੁੱਕਣ ਲਈ ਸਰਦ ਰੁੱਤ ਸੈਸ਼ਨ 'ਚ ਸ਼ਾਮਲ ਹੋਣ ਸਬੰਧੀ ਪਟੀਸ਼ਨ ਹਾਈਕੋਰਟ 'ਚ ਦਾਇਰ ਕੀਤੀ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!