|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਅੰਮ੍ਰਿਤਸਰ : ਸਾਬਕਾ ਭਾਜਪਾ ਮੰਤਰੀ ਅਨਿਲ ਜੋਸ਼ੀ ਅਕਾਲੀ ਦਲ 'ਚ ਹੋਣਗੇ ਸ਼ਾਮਲ

ਅੰਮ੍ਰਿਤਸਰ (ਦੇਵ ਇੰਦਰਜੀਤ) : ਸਾਬਕਾ ਮੰਤਰੀ ਤੇ ਭਾਜਪਾ ਦੇ ਸਾਬਕਾ ਆਗੂ ਅਨਿਲ ਜੋਸ਼ੀ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਣ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਅਨਿਲ ਜੋਸ਼ੀ ਦੇ ਨਾਲ ਭਾਜਪਾ ਦੇ ਹੋਰ ਵੀ ਕਈ ਵੱਡੇ ਆਗੂ ਅਕਾਲੀ ਦਲ 'ਚ ਸ਼ਾਮਲ ਹੋਣਗੇ। ਅਨਿਲ ਜੋਸ਼ੀ ਦੇ ਨਜ਼ਦੀਕੀ ਸੂਤਰਾਂ ਦਾ ਕਹਿਣਾ ਹੈ ਕਿ ਜੋਸ਼ੀ ਨੇ ਅਕਾਲੀ ਦਲ 'ਚ ਸ਼ਾਮਲ ਹੋਣ ਦਾ ਮਨ ਬਣਾ ਲਿਆ ਹੈ ਅਤੇ ਉਨ੍ਹਾਂ ਦ

NRI Post Desk · 1927 ਦਿਨ ਪਹਿਲਾਂ · ਅੱਪਡੇਟ 1927 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਅੰਮ੍ਰਿਤਸਰ (ਦੇਵ ਇੰਦਰਜੀਤ) : ਸਾਬਕਾ ਮੰਤਰੀ ਤੇ ਭਾਜਪਾ ਦੇ ਸਾਬਕਾ ਆਗੂ ਅਨਿਲ ਜੋਸ਼ੀ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਣ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਅਨਿਲ ਜੋਸ਼ੀ ਦੇ ਨਾਲ ਭਾਜਪਾ ਦੇ ਹੋਰ ਵੀ ਕਈ ਵੱਡੇ ਆਗੂ ਅਕਾਲੀ ਦਲ 'ਚ ਸ਼ਾਮਲ ਹੋਣਗੇ। ਅਨਿਲ ਜੋਸ਼ੀ ਦੇ ਨਜ਼ਦੀਕੀ ਸੂਤਰਾਂ ਦਾ ਕਹਿਣਾ ਹੈ ਕਿ ਜੋਸ਼ੀ ਨੇ ਅਕਾਲੀ ਦਲ 'ਚ ਸ਼ਾਮਲ ਹੋਣ ਦਾ ਮਨ ਬਣਾ ਲਿਆ ਹੈ ਅਤੇ ਉਨ੍ਹਾਂ ਦੀ ਇਸ ਸਬੰਧੀ ਅਕਾਲੀ ਦਲ ਨਾਲ ਗੱਲਬਾਤ ਵੀ ਹੋ ਚੁੱਕੀ ਹੈ।

ਸੰਬੰਧਿਤ ਖ਼ਬਰਾਂ

ਪੰਜਾਬ ਦੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੂੰ ਜੁਲਾਈ ਮਹੀਨੇ 'ਚ ਭਾਜਪਾ ਨੇ ਪਾਰਟੀ 'ਚੋਂ 6 ਸਾਲਾਂ ਲਈ ਬਾਹਰ ਕੱਢ ਦਿੱਤਾ ਸੀ। ਭਾਜਪਾ ਦਾ ਕਹਿਣਾ ਸੀ ਕਿ ਅਨਿਲ ਜੋਸ਼ੀ ਲਗਾਤਾਰ ਕਿਸਾਨਾਂ ਦੇ ਮਸਲੇ 'ਤੇ ਬੋਲ ਰਹੇ ਸਨ ਅਤੇ ਕਹਿ ਰਹੇ ਸਨ ਕਿ ਪੰਜਾਬ ਭਾਜਪਾ ਦੇ ਪ੍ਰਧਾਨ ਅਤੇ ਹੋਰ ਆਗੂ ਕਿਸਾਨਾਂ ਦੀ ਆਵਾਜ਼ ਨੂੰ ਪਾਰਟੀ ਹਾਈਕਮਾਨ ਤੱਕ ਸਹੀ ਢੰਗ ਨਾਲ ਨਹੀਂ ਪਹੁੰਚਾ ਰਹੇ, ਜਿਸ ਤੋਂ ਬਾਅਦ ਪਾਰਟੀ ਵੱਲੋਂ ਉਕਤ ਫ਼ੈਸਲਾ ਲਿਆ ਗਿਆ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!