ਅੰਮ੍ਰਿਤਸਰ: ਤਰਨਤਾਰਨ ਮਾਰਗ 'ਤੇ ਮੰਗਲਵਾਰ ਸਵੇਰੇ ਸੱਤ ਵਜੇ ਦੇ ਕਰੀਬ ਸੰਘਣੀ ਧੁੰਦ ਕਾਰਨ ਵੱਡਾ ਹਾਦਸਾ ਵਾਪਰ ਗਿਆ। ਦ੍ਰਿਸ਼ਤਾ ਘੱਟ ਹੋਣ ਕਾਰਨ ਕਰੀਬ ਛੇ ਵਾਹਨ ਆਪਸ 'ਚ ਬੁਰੀ ਤਰ੍ਹਾਂ ਟਕਰਾ ਗਏ।
ਸ਼ੁਰੂ 'ਚ ਅੱਗੇ ਜਾ ਰਹੇ ਟਰੱਕ ਨੂੰ ਪਿੱਛਿਓਂ ਆ ਰਹੇ ਟਰੱਕ ਨੇ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਇਕ ਹੋਰ ਟਰੱਕ, ਇਕ ਮੈਟਾਡੋਰ ਤੇ ਇਕ ਕਾਰ ਉਨ੍ਹਾਂ ਨਾਲ ਜਾ ਟਕਰਾਈ। ਸ਼ੁਕਰ ਹੈ ਕਿਸੇ ਦੀ ਜਾਨ ਨਹੀਂ ਗਈ ਪਰ ਗੱਡੀਆਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ।
ਸੰਬੰਧਿਤ ਖ਼ਬਰਾਂ
ਫ਼ਿਲਹਾਲ, ਅੰਮ੍ਰਿਤਸਰ ਦੇਹਾਤ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਕ੍ਰੇਨ ਦੀ ਮਦਦ ਨਾਲ ਵਾਹਨਾਂ ਨੂੰ ਸੜਕ ਤੋਂ ਹਟਾ ਦਿੱਤਾ ਹੈ। ਉੱਥੇ ਹੀ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।






