|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਰਾਜੌਰੀ ਅੱਤਵਾਦੀ ਹਮਲੇ 'ਚ ਫੋਜ ਦਾ ਇਕ ਅਧਿਕਾਰੀ ਸ਼ਹੀਦ ਅਤੇ ਇਕ ਅੱਤਵਾਦੀ ਮੌਤ

ਕਸ਼ਮੀਰ (ਦੇਵ ਇੰਦਰਜੀਤ) : ਜੰਮੂ ਕਸ਼ਮੀਰ ਦੇ ਰਾਜੌਰੀ ’ਚ ਵੀਰਵਾਰ ਨੂੰ ਅੱਤਵਾਦੀਆਂ ਨਾਲ ਭਿਆਨਕ ਮੁਕਾਬਲੇ ’ਚ ਥਲ ਸੈਨਾ ਦਾ ਇਕ ਜੂਨੀਅਰ ਕਮੀਸ਼ੰਡ ਅਧਿਕਾਰੀ ਜੇ.ਸੀ.ਓ.ਸ਼ਹੀਦ ਹੋ ਗਿਆ ਅਤੇ ਇਸ ਦੌਰਾਨ ਇਕ ਅੱਤਵਾਦੀ ਵੀ ਮਾਰਿਆ ਗਿਆ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਫ਼ੋਰਸਾਂ ਨੇ ਥਾਣਾ ਮੰਡੀ ਖੇਤਰ ’ਚ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਸੂਚਨਾ ਮਿਲਣ ਤੋਂ ਬਾਅਦ ਇਕ ਤਲਾਸ਼

NRI Post Desk · 1925 ਦਿਨ ਪਹਿਲਾਂ · ਅੱਪਡੇਟ 1925 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਰਾਜੌਰੀ ਅੱਤਵਾਦੀ ਹਮਲੇ 'ਚ ਫੋਜ ਦਾ ਇਕ ਅਧਿਕਾਰੀ ਸ਼ਹੀਦ ਅਤੇ ਇਕ ਅੱਤਵਾਦੀ ਮੌਤ
📷 NRI Post Desk

ਕਸ਼ਮੀਰ (ਦੇਵ ਇੰਦਰਜੀਤ) : ਜੰਮੂ ਕਸ਼ਮੀਰ ਦੇ ਰਾਜੌਰੀ ’ਚ ਵੀਰਵਾਰ ਨੂੰ ਅੱਤਵਾਦੀਆਂ ਨਾਲ ਭਿਆਨਕ ਮੁਕਾਬਲੇ ’ਚ ਥਲ ਸੈਨਾ ਦਾ ਇਕ ਜੂਨੀਅਰ ਕਮੀਸ਼ੰਡ ਅਧਿਕਾਰੀ ਜੇ.ਸੀ.ਓ.ਸ਼ਹੀਦ ਹੋ ਗਿਆ ਅਤੇ ਇਸ ਦੌਰਾਨ ਇਕ ਅੱਤਵਾਦੀ ਵੀ ਮਾਰਿਆ ਗਿਆ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਫ਼ੋਰਸਾਂ ਨੇ ਥਾਣਾ ਮੰਡੀ ਖੇਤਰ ’ਚ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਸੂਚਨਾ ਮਿਲਣ ਤੋਂ ਬਾਅਦ ਇਕ ਤਲਾਸ਼ ਮੁਹਿੰਮ ਸ਼ੁਰੂ ਕੀਤੀ।

ਸੰਬੰਧਿਤ ਖ਼ਬਰਾਂ

ਜੰਮੂ ’ਚ ਰੱਖਿਆ ਜਨਸੰਪਰਕ ਅਧਿਕਾਰੀ ਪੀ.ਆਰ.ਓ. ਲੈਫਟੀਨੈਂਟ ਕਰਨਲ ਦੇਵੇਂਦਰ ਆਨੰਦ ਨੇ ਕਿਹਾ,‘‘ਮੁਕਾਬਲੇ ਦੌਰਾਨ ਰਾਸ਼ਟਰੀ ਰਾਈਫਲਜ਼ ਦੇ ਇਕ ਜੇ.ਸੀ.ਓ. ਨੂੰ ਗੋਲੀਆਂ ਲੱਗੀਆਂ। ਜੇ.ਸੀ.ਓ. ਨੂੰ ਤੁਰੰਤ ਮੈਡੀਕਲ ਕੇਂਦਰ ਲਿਜਾਇਆ ਗਿਆ ਪਰ ਗੰਭੀਰ ਰੂਪ ਨਾਲ ਜ਼ਖਮੀ ਹੋਣ ਕਾਰਨ ਉਨ੍ਹਾਂ ਨੇ ਦਮ ਤੋੜ ਦਿੱਤਾ।’’ ਅਧਿਕਾਰੀਆਂ ਨੇ ਦੱਸਿਆ ਕਿ ਮੁਕਾਬਲੇ ’ਚ ਇਕ ਅੱਤਵਾਦੀ ਵੀ ਮਾਰਿਆ ਗਿਆ।

ਰਾਜੌਰੀ ਦੀ ਪੁਲਸ ਸੁਪਰਡੈਂਟ ਸ਼ੀਮਾ ਨਬੀ ਕਸਬਾ ਨੇ ਦੱਸਿਆ ਕਿ ਮੁਕਾਬਲਾ ਜਾਰੀ ਹੈ। ਇਹ ਇਸ ਇਲਾਕੇ ’ਚ ਅਗਸਤ ’ਚ ਹੋਏ ਮੁਕਾਬਲੇ ਦੀ ਦੂਜੀ ਘਟਨਾ ਹੈ। ਥਾਣਾ ਮੰਡੀ ਖੇਤਰ ’ਚ 6 ਅਗਸਤ ਨੂੰ ਸੁਰੱਖਿਆ ਫ਼ੋਰਸਾਂ ਨਾਲ ਮੁਕਾਬਲੇ ’ਚ ਲਸ਼ਕਰ-ਏ-ਤੋਇਬਾ ਦੇ 2 ਅੱਤਵਾਦੀ ਮਾਰੇ ਗਏ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!