|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਬੰਗਲਾਦੇਸ਼ 'ਚ ਨਾਕਾਮ ਹੋਈ ਜਹਾਜ਼ ਨੂੰ ਹਾਈਜੈਕ ਕਰਨ ਦੀ ਕੋਸ਼ਿਸ਼..!

ਵੈੱਬ ਡੈਸਕ (ਵਿਕਰਮ ਸਹਿਜਪਾਲ) : ਬੰਗਲਾਦੇਸ਼ ਤੋਂ ਇਕ ਖ਼ਬਰ ਸਾਹਮਣੇ ਆਈ ਹੈ ਕਿ ਜਹਾਜ਼ ਨੂੰ ਹਾਈਜੈਕ ਕਰਨ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਅਤੇ ਬੰਦੂਕਧਾਰੀ ਨੂੰ ਕਮਾਂਡੋ ਨੇ ਗੋਲੀ ਮਾਰ ਕੇ ਢੇਰ ਕਰ ਦਿੱਤਾ। ਹਾਈਜੈਕ ਦੀ ਕੋਸ਼ਿਸ਼ ਤੋਂ ਬਾਅਦ ਜਹਾਜ਼ ਦੀ ਚਟਗਾਓਂ ਦੇ ਸ਼ਾਹ ਅਮਾਨਤ ਕੌਮਾਂਤਰੀ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਹਾਈਜੈਕਿੰਗ ਦੀ ਇਸ ਕੋਸ਼ਿਸ਼ ਦੌਰ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵੈੱਬ ਡੈਸਕ (ਵਿਕਰਮ ਸਹਿਜਪਾਲ) : ਬੰਗਲਾਦੇਸ਼ ਤੋਂ ਇਕ ਖ਼ਬਰ ਸਾਹਮਣੇ ਆਈ ਹੈ ਕਿ ਜਹਾਜ਼ ਨੂੰ ਹਾਈਜੈਕ ਕਰਨ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਅਤੇ ਬੰਦੂਕਧਾਰੀ ਨੂੰ ਕਮਾਂਡੋ ਨੇ ਗੋਲੀ ਮਾਰ ਕੇ ਢੇਰ ਕਰ ਦਿੱਤਾ। ਹਾਈਜੈਕ ਦੀ ਕੋਸ਼ਿਸ਼ ਤੋਂ ਬਾਅਦ ਜਹਾਜ਼ ਦੀ ਚਟਗਾਓਂ ਦੇ ਸ਼ਾਹ ਅਮਾਨਤ ਕੌਮਾਂਤਰੀ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਹਾਈਜੈਕਿੰਗ ਦੀ ਇਸ ਕੋਸ਼ਿਸ਼ ਦੌਰਾਨ ਇਕ ਵਿਅਕਤੀ ਨੇ ਬੰਦੂਕ ਦੇ ਨਾਲ ਜਹਾਜ਼ ਦੇ ਕਾਕਪਿਟ ਵਿਚ ਦਾਖਲ ਹੋਣ ਦੀ ਕੋਸ਼ਿਸ਼ ਵੀ ਕੀਤੀ। ਜਹਾਜ਼ ਬੰਗਲਾਦੇਸ਼ ਏਅਰਲਾਈਨਜ਼ ਦਾ ਹੈ ਜੋ ਢਾਕਾ ਤੋਂ ਦੁਬਈ ਲਈ ਜਾ ਰਿਹਾ ਸੀ। ਹਾਲਾਂਕਿ ਬਾਅਦ ਵਿਚ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਗਿਆ।

ਸੰਬੰਧਿਤ ਖ਼ਬਰਾਂ

ਪ੍ਰਤੱਖਦਰਸ਼ੀਆਂ ਅਤੇ ਹਵਾਈ ਅੱਡੇ ਦੇ ਅਧਿਕਾਰੀਆਂ ਮੁਤਾਬਕ ਇਹ ਜਹਾਜ਼ ਦੁਬਈ ਤੋਂ ਚਟਗਾਓਂ ਹੁੰਦੇ ਹੋਏ ਢਾਕਾ ਜਾ ਰਿਹਾ ਸੀ। ਐਤਵਾਰ ਦੀ ਸ਼ਾਮ ਤਕਰੀਬਨ 5-40 ਵਜੇ ਉਸ ਨੂੰ ਚਟਗਾਓਂ ਹਵਾਈ ਅੱਡੇ 'ਤੇ ਉਤਾਰਿਆ ਗਿਆ। ਜਹਾਜ਼ ਵਿਚ 145 ਯਾਤਰੀ ਸਵਾਰ ਸਨ। ਰਿਪੋਰਟ ਮੁਤਾਬਕ ਇਕ ਬੰਦੂਕਧਾਰੀ ਨੇ ਕਾਕਪਿਟ ਵਿਚ ਦਾਖਲ ਹੋ ਕੇ ਕਮਾਨ ਸੰਭਾਲਣ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਗਈ ਜਦੋਂ ਕਿ ਮੀਡੀਆ ਰਿਪੋਰਟ ਵਿਚ ਕਿਹਾ ਗਿਆ ਕਿ ਸਾਰੇ ਯਾਤਰੀਆਂ ਨੂੰ ਜਹਾਜ਼ ਵਿਚੋਂ ਸੁਰੱਖਿਅਤ ਉਤਾਰ ਲਿਆ ਗਿਆ। ਦੱਸ ਦਈਏ ਕਿ ਪੁਲਸ ਅਤੇ ਰੈਪਿਡ ਐਕਸ਼ਨ ਬਟਾਲੀਅਨ ਨੇ ਰਨਵੇ ਨੂੰ ਚਾਰੋ ਪਾਸਿਓਂ ਘੇਰ ਲਿਆ ਗਿਆ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!