|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਐਂਡਰਿਊ ਸ਼ੀਅਰ ਨੇ PM ਟਰੂਡੋ ਨੂੰ ਲਿਖਿਆ ਪੱਤਰ, ਚੀਨ ਨੂੰ ਕੈਨੇਡਾ ਦੇਵੇ ਮੂੰਹਤੋੜ ਜਵਾਬ

ਓਂਟਾਰੀਓ ਡੈਸਕ (ਵਿਕਰਮ ਸਹਿਜਪਾਲ) : ਕੰਜ਼ਰਵੇਟਿਵ ਆਗੂ ਐਂਡਰਿਊ ਸ਼ੀਅਰ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਅਪੀਲ ਕੀਤੀ ਹੈ ਕਿ ਚੀਨੀ ਤੋਂ ਆਉਣ ਵਾਲੇ ਸਾਰੇ ਉਤਪਾਦਾਂ ਦੀ ਨਜ਼ਰਸਾਨੀ ਕੀਤੀ ਜਾਵੇ ਅਤੇ ਏਸ਼ੀਆ ਦੇਸ਼ ਤੋਂ ਦਰਾਮਦ ਵਸਤੂਆਂ 'ਤੇ ਟੈਰਿਫ ਵਧਾਇਆ ਜਾਵੇ। ਐਂਡਰਿਊ ਸ਼ੀਅਰ ਨੇ ਪ੍ਰਧਾਨ ਮੰਤਰੀ ਨੂੰ ਇਕ ਪੱਤਰ ਲਿਖਦਿਆਂ ਕਿਹਾ ਕਿ ਕੈਨੇਡਾ ਦੇ ਦੂਜੇ ਸਭ ਤੋਂ ਵੱਡ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਓਂਟਾਰੀਓ ਡੈਸਕ (ਵਿਕਰਮ ਸਹਿਜਪਾਲ) : ਕੰਜ਼ਰਵੇਟਿਵ ਆਗੂ ਐਂਡਰਿਊ ਸ਼ੀਅਰ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਅਪੀਲ ਕੀਤੀ ਹੈ ਕਿ ਚੀਨੀ ਤੋਂ ਆਉਣ ਵਾਲੇ ਸਾਰੇ ਉਤਪਾਦਾਂ ਦੀ ਨਜ਼ਰਸਾਨੀ ਕੀਤੀ ਜਾਵੇ ਅਤੇ ਏਸ਼ੀਆ ਦੇਸ਼ ਤੋਂ ਦਰਾਮਦ ਵਸਤੂਆਂ 'ਤੇ ਟੈਰਿਫ ਵਧਾਇਆ ਜਾਵੇ। ਐਂਡਰਿਊ ਸ਼ੀਅਰ ਨੇ ਪ੍ਰਧਾਨ ਮੰਤਰੀ ਨੂੰ ਇਕ ਪੱਤਰ ਲਿਖਦਿਆਂ ਕਿਹਾ ਕਿ ਕੈਨੇਡਾ ਦੇ ਦੂਜੇ ਸਭ ਤੋਂ ਵੱਡੇ ਵਪਾਰਕ ਸਾਂਝੇਦਾਰ ਚੀਨ ਵਿਰੁੱਧ ਸਖ਼ਤ ਕਦਮ ਚੁੱਕਣ ਦੀ ਲੋੜ ਹੈ।

ਸੰਬੰਧਿਤ ਖ਼ਬਰਾਂ

ਉਨਾਂ ਕਿਹਾ ਕਿ ਦੋਵਾਂ ਦੇਸ਼ਾਂ 'ਚ ਕੂਟਨੀਤਕ ਸਬੰਧ ਪਿਛਲੇ ਸੱਤ ਮਹੀਨਿਆਂ ਤੋਂ ਸਹੀ ਨਹੀਂ ਚੱਲ ਰਹੇ। ਅਮਰੀਕੀ ਸਪੁਰਦਗੀ ਵਰੰਟ 'ਤੇ ਕੈਨੇਡਾ ਦੇ ਵੈਨਕੂਵਰ ਵਿਚ ਗ੍ਰਿਫ਼ਤਾਰ ਕੀਤੀ ਚੀਨੀ ਤਕਨੀਕੀ ਕੰਪਨੀ ਦੀ ਐਕਜ਼ੀਕਿਊਟਿਵ ਮੇਂਗ ਵਾਨਝੋਉ ਨੂੰ ਗ੍ਰਿਫ਼ਤਾਰ ਕਰਨ ਦੇ ਕੁੱਝ ਦਿਨਾਂ ਮਗਰੋਂ ਚੀਨ ਨੇ ਦਸੰਬਰ 'ਚ ਦੋ ਕੈਨੇਡਿਆਈ ਲੋਕਾਂ ਨੂੰ ਹਿਰਾਸਤ 'ਚ ਲਿਆ। ਮੇਂਗ ਵਾਨਝੋਉ ਦੀ ਗ੍ਰਿਫ਼ਤਾਰੀ ਮਗਰੋਂ ਚੀਨ ਨੇ ਕੈਨੇਡੀਅਨ ਉਤਪਾਦਾਂ 'ਤੇ ਜਿੱਥੇ ਟੈਰਿਫ ਵਧਾ ਦਿੱਤਾ ਸੀ ਉਥੇ ਹੀ ਕਈ ਉਤਪਾਦਾਂ 'ਤੇ ਪਾਬੰਦੀ ਵੀ ਲਾ ਦਿੱਤੀ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!