ਕਪੂਰਥਲਾ (ਇੰਦਰਜੀਤ ਸਿੰਘ) : ਪੀ ਐਂਡ ਟੀ ਆਡਿਟ ਐਂਡ ਅਕਾਊਂਟ ਐਂਡ ਅਦਰ ਸੈਂਟਰਲ ਗੌਰਮਿੰਟ ਪੈਨਸ਼ਰਨਰਜ਼ ਐਸੋਸੀਏਸ਼ਨ ਦਾ ਸਾਲਾਨਾ ਸਮਾਗਮ ਅਸ਼ੋਕ ਕੁਮਾਰ ਬੱਤਰਾ ਦੀ ਪ੍ਰਧਾਨਗੀ ਹੇਠ ਸਥਾਨਕ ਰੈੱਡ ਕਰਾਸ ਭਵਨ ਵਿਖੇ ਮਨਾਇਆ ਗਿਆ। ਇਸ ਮੌਕੇ ਸ. ਉੱਜਲ ਸਿੰਘ ਤੇ ਉਨਾਂ ਦੀ ਧਰਮ ਪਤਨੀ ਸ੍ਰੀਮਤੀ ਪਿੰਕੀ ਤਲਵਾੜ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ ਅਤੇ ਸਭਨਾਂ ਨੂੰ ਮੁਬਾਰਕਬਾਦ ਦਿੱਤੀ। ਸਮਾਗਮ ਵਿਚ ਐਸੋਸੀਏਸ਼ਨ ਦੇ ਸਮੂਹ ਮੈਂਬਰ ਪੂਰੇ ਜੋਸ਼ੋ-ਖਰੋਸ਼ ਅਤੇ ਉਤਸ਼ਾਹ ਨਾਲ ਸ਼ਾਮਿਲ ਹੋਏ।
ਸੰਬੰਧਿਤ ਖ਼ਬਰਾਂ
ਇਸ ਮੌਕੇ ਐਸੋਸੀਏਸ਼ਨ ਦੀ ਸਾਲਾਨਾ ਰਿਪੋਰਟ ਪੜੀ ਗਈ ਅਤੇ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਅਤੇ ਉਨਾਂ ਦੇ ਹੱਲ ਸਬੰਧੀ ਖੁੱਲ ਕੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਤੋਂ ਇਲਾਵਾ ਸੱਭਿਆਚਾਰਕ ਪ੍ਰੋਗਰਾਮ ਵਿਸ਼ੇਸ਼ ਖਿੱਚ ਦਾ ਕੇਂਦਰ ਰਿਹਾ। ਇਸ ਮੌਕੇ 70 ਸਾਲ ਦੀ ਉਮਰ ਪੂਰੀ ਕਰ ਚੁੱਕੇ ਮੈਂਬਰਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।






