|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

CM ਮਾਨ ਦਾ ਇਕ ਹੋਰ ਵੱਡਾ ਐਲਾਨ, ਵਿਧਾਇਕਾਂ ਨੂੰ ਦਿੱਤਾ ਇਹ ਝਟਕਾ

ਨਿਊਜ਼ ਡੈਸਕ : ਭਗਵੰਤ ਮਾਨ ਸਰਕਾਰ ਨੇ ਇਕ ਹੋਰ ਵੱਡਾ ਫ਼ੈਸਲਾ ਲੈਂਦੇ ਹੋਏ ਇਕ ਵਿਧਾਇਕ ਨੂੰ ਇਕ ਪੈਨਸ਼ਨ ਦੇਣ ਦਾ ਐਲਾਨ ਕੀਤਾ ਹੈ, ਭਾਵੇਂ ਉਹ ਕਿੰਨੀਆਂ ਵੀ ਚੋਣਾਂ ਕਿਉਂ ਨਾ ਜਿੱਤਿਆ ਹੋਵੇ, ਉਸ ਨੂੰ ਇਕ ਟਰਮ ਦੀ ਪੈਨਸ਼ਨ ਮਿਲੇਗੀ। ਸ਼ੁੱਕਰਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਹ ਜਾਣਕਾਰੀ ਦਿੱਤੀ। ਮਾਨ ਨੇ ਕਿਹਾ ਕਿ ਜਦੋਂ ਵਿਧਾਇਕ ਸੇਵਾ ਦੇ ਨਾਂ ’ਤੇ ਸਿਆਸਤ ਵਿਚ ਆ

NRI Post Desk · 1707 ਦਿਨ ਪਹਿਲਾਂ · ਅੱਪਡੇਟ 1707 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
CM ਮਾਨ ਦਾ ਇਕ ਹੋਰ ਵੱਡਾ ਐਲਾਨ, ਵਿਧਾਇਕਾਂ ਨੂੰ ਦਿੱਤਾ ਇਹ ਝਟਕਾ
📷 NRI Post Desk

ਨਿਊਜ਼ ਡੈਸਕ : ਭਗਵੰਤ ਮਾਨ ਸਰਕਾਰ ਨੇ ਇਕ ਹੋਰ ਵੱਡਾ ਫ਼ੈਸਲਾ ਲੈਂਦੇ ਹੋਏ ਇਕ ਵਿਧਾਇਕ ਨੂੰ ਇਕ ਪੈਨਸ਼ਨ ਦੇਣ ਦਾ ਐਲਾਨ ਕੀਤਾ ਹੈ, ਭਾਵੇਂ ਉਹ ਕਿੰਨੀਆਂ ਵੀ ਚੋਣਾਂ ਕਿਉਂ ਨਾ ਜਿੱਤਿਆ ਹੋਵੇ, ਉਸ ਨੂੰ ਇਕ ਟਰਮ ਦੀ ਪੈਨਸ਼ਨ ਮਿਲੇਗੀ। ਸ਼ੁੱਕਰਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਹ ਜਾਣਕਾਰੀ ਦਿੱਤੀ। ਮਾਨ ਨੇ ਕਿਹਾ ਕਿ ਜਦੋਂ ਵਿਧਾਇਕ ਸੇਵਾ ਦੇ ਨਾਂ ’ਤੇ ਸਿਆਸਤ ਵਿਚ ਆਉਂਦੇ ਹਨ ਤਾਂ ਫਿਰ ਲੱਖਾਂ ਰੁਪਏ ਦੀ ਪੈਨਸ਼ਨ ਦੇਣਾ ਜਾਇਜ਼ ਨਹੀਂ ਹੈ। ਮਾਨ ਨੇ ਕਿਹਾ ਕਿ ਵਿਧਾਇਕ ਹੀ ਨਹੀਂ ਬਲਕਿ ਉਸ ਦੇ ਪਰਿਵਾਰਾਂ ਨੂੰ ਮਿਲ ਹੀ ਪੈਨਸ਼ਨ ਨੂੰ ਵੀ ਘੋਖੀ ਜਾਵੇਗੀ।

ਸੰਬੰਧਿਤ ਖ਼ਬਰਾਂ

ਇਸ ਦੌਰਾਨ ਮਾਨ ਨੇ ਕਿਹਾ ਕਿ ਸਾਡੇ ਵਿਧਾਇਕ ਹੱਥ ਜੋੜ ਕੇ ਲੋਕਾਂ ਤੋਂ ਵੋਟ ਮੰਗਦੇ ਹਨ। ਕਈ ਰਾਜ ਨਹੀਂ ਸੇਵਾ ਦੀ ਗੱਲ ਕਹਿੰਦੇ ਹਨ। ਹੈਰਾਨੀ ਦੀ ਗੱਲ ਇਹ ਹੈ ਕਿ ਬਹੁਤੇ ਵਿਧਾਇਕਾਂ ਨੂੰ ਹਾਰਨ ਤੋਂ ਬਾਅਦ ਸਾਢੇ 3 ਲੱਖ ਤੋਂ ਸਵਾ 5 ਲੱਖ ਰੁਪਏ ਤੱਕ ਦੀ ਪੈਨਸ਼ਨ ਮਿਲਦੀ ਹੈ। ਕਈ ਅਜਿਹੇ ਆਗੂ ਵੀ ਹਨ, ਜਿਹੜੇ ਸਾਂਸਦ ਤੇ ਵਿਧਾਇਕ ਦੀ ਵੀ ਪੈਨਸ਼ਨ ਲੈ ਰਹੇ ਹਨ। ਹੁਣ ਵਿਧਾਇਕ ਭਾਵੇਂ 2 ਵਾਰ ਜਿੱਤੇ ਜਾਂ 7 ਵਾਰ, ਉਸ ਨੂੰ ਪੈਨਸ਼ਨ ਸਿਰਫ ਇਕ ਹੀ ਵਾਰ ਦੀ ਮਿਲੇਗੀ। ਇਸ ਦੇ ਨਾਲ ਹੀ ਪੈਨਸ਼ਨ ਵਿਚੋਂ ਜਿਹੜਾ ਕਰੋੜਾਂ ਰੁਪਇਆ ਬਚੇਗਾ, ਉਸ ਨੂੰ ਲੋਕਾਂ ਦੀ ਭਲਾਈ ’ਤੇ ਖਰਚ ਕੀਤਾ ਜਾਵੇਗਾ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!