|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਭਗਵੰਤ ਮਾਨ ਸਰਕਾਰ ਦਾ ਇਕ ਹੋਰ ਵੱਡਾ ਫ਼ੈਸਲਾ, ਸਮੂਹ ਨਗਰ ਸੁਧਾਰ ਟਰੱਸਟ ਕੀਤੇ ਭੰਗ

ਨਿਊਜ਼ ਡੈਸਕ : ਪੰਜਾਬ 'ਚ ਕਾਂਗਰਸ ਨੂੰ ਵੱਡੀ ਹਾਰ ਮਿਲਣ ਤੋਂ ਬਾਅਦ ਪਾਰਟੀ ਦੇ ਕਈ ਚੇਅਰਮੈਨਾਂ ਵੱਲੋਂ ਅਸਤੀਫ਼ੇ ਦੇ ਦਿੱਤੇ ਗਏ ਸਨ। ਹਾਲਾਂਕਿ ਪਹਿਲਾਂ ਜਦੋਂ ਵੀ ਸਰਕਾਰ ਬਦਲਦੀ ਹੈ ਅਤੇ ਨਵਾਂ ਮੁੱਖ ਮੰਤਰੀ ਬਣਦਾ ਹੈ ਤਾਂ ਪਿਛਲੀ ਸਰਕਾਰ 'ਚ ਬਣੇ ਚੇਅਰਮੈਨਾਂ ਨੂੰ ਹਟਾ ਦਿੱਤਾ ਜਾਂਦਾ ਹੈ। ਇਸ ਵਾਰ ਆਮ ਆਦਮੀ ਪਾਰਟੀ ਨੇ ਅਜਿਹਾ ਕੋਈ ਫ਼ੈਸਲਾ ਨਹੀਂ ਲਿਆ ਸੀ ਪਰ ਕਾਂਗਰਸ ਪਾਰਟੀ

NRI Post Desk · 1702 ਦਿਨ ਪਹਿਲਾਂ · ਅੱਪਡੇਟ 1702 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਭਗਵੰਤ ਮਾਨ ਸਰਕਾਰ ਦਾ ਇਕ ਹੋਰ ਵੱਡਾ ਫ਼ੈਸਲਾ, ਸਮੂਹ ਨਗਰ ਸੁਧਾਰ ਟਰੱਸਟ ਕੀਤੇ ਭੰਗ
📷 NRI Post Desk

ਨਿਊਜ਼ ਡੈਸਕ : ਪੰਜਾਬ 'ਚ ਕਾਂਗਰਸ ਨੂੰ ਵੱਡੀ ਹਾਰ ਮਿਲਣ ਤੋਂ ਬਾਅਦ ਪਾਰਟੀ ਦੇ ਕਈ ਚੇਅਰਮੈਨਾਂ ਵੱਲੋਂ ਅਸਤੀਫ਼ੇ ਦੇ ਦਿੱਤੇ ਗਏ ਸਨ। ਹਾਲਾਂਕਿ ਪਹਿਲਾਂ ਜਦੋਂ ਵੀ ਸਰਕਾਰ ਬਦਲਦੀ ਹੈ ਅਤੇ ਨਵਾਂ ਮੁੱਖ ਮੰਤਰੀ ਬਣਦਾ ਹੈ ਤਾਂ ਪਿਛਲੀ ਸਰਕਾਰ 'ਚ ਬਣੇ ਚੇਅਰਮੈਨਾਂ ਨੂੰ ਹਟਾ ਦਿੱਤਾ ਜਾਂਦਾ ਹੈ। ਇਸ ਵਾਰ ਆਮ ਆਦਮੀ ਪਾਰਟੀ ਨੇ ਅਜਿਹਾ ਕੋਈ ਫ਼ੈਸਲਾ ਨਹੀਂ ਲਿਆ ਸੀ ਪਰ ਕਾਂਗਰਸ ਪਾਰਟੀ ਨਾਲ ਸਬੰਧ ਰੱਖਦੇ ਚੇਅਰਮੈਨ ਖ਼ੁਦ ਅਸਤੀਫ਼ੇ ਦੇ ਰਹੇ ਸਨ। ਬੁੱਧਵਾਰ ਨੂੰ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਵੱਡਾ ਫ਼ੈਸਲਾ ਲੈਂਦੇ ਹੋਏ ਪੰਜਾਬ ਦੇ ਸਾਰੇ ਨਗਰ ਸੁਧਾਰ ਟਰੱਸਟਾਂ ਨੂੰ ਭੰਗ ਕਰ ਦਿੱਤਾ ਗਿਆ ਅਤੇ ਸਾਰੇ ਚੇਅਰਮੈਨਾਂ ਨੂੰ ਹਟਾ ਦਿੱਤਾ ਗਿਆ ਹੈ।

ਸੰਬੰਧਿਤ ਖ਼ਬਰਾਂ

ਉਨ੍ਹਾਂ ਦੀ ਥਾਂ ਡਿਪਟੀ ਕਮਿਸ਼ਨਰ ਅਤੇ ਐੱਸ. ਡੀ. ਐੱਮਜ਼. ਨੂੰ ਚਾਰਜ ਦਿੱਤਾ ਗਿਆ ਹੈ। ਇਸ ਸਬੰਧੀ ਲੋਕਲ ਬਾਡੀ ਵਿਭਾਗ ਦੇ ਪ੍ਰਿੰਸੀਪਲ ਸੈਕਟਰੀ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!