|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਆਸਟਰੇਲੀਆ 'ਚ ਇਕ ਹੋਰ ਪੰਜਾਬੀ ਨੌਜਵਾਨ ਦੀ ਹੋਈ ਮੌਤ

ਸਿਡਨੀ (ਵਿਕਰਮ ਸਹਿਜਪਾਲ) : ਪੰਜਾਬ ਦੇ ਪਿੰਡ ਜੱਟਪੁਰ ਦੇ 24 ਸਾਲਾ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਮ੍ਰਿਤਕ ਵਿਦਿਆਰਥੀ ਹਰਪ੍ਰੀਤ ਸਿੰਘ ਪੁੱਤਰ ਸੁਖਦੇਵ ਸਿੰਘ ਨਿਵਾਸੀ ਜੱਟਪੁਰ ਕਰੀਬ ਚਾਰ ਸਾਲ ਪਹਿਲਾਂ ਆਸਟਰੇਲੀਆ ਦੇ ਸ਼ਹਿਰ ਸਿਡਨੀ 'ਚ ਪੜ੍ਹਾਈ ਲਈ ਸਟੱਡੀ ਵੀਜ਼ੇ 'ਤੇ ਗਿਆ ਸੀ ਤੇ ਜਿਸ ਦਾ ਕੋਰਸ ਖਤਮ ਹੋਣ ਕਿਨਾਰੇ ਸੀ। ਮ੍ਰਿਤਕ ਦੇ ਤਾਏ ਦੇ ਲੜਕੇ ਗਗਨਦੀਪ ਨੇ ਦੱਸ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਸਿਡਨੀ (ਵਿਕਰਮ ਸਹਿਜਪਾਲ) : ਪੰਜਾਬ ਦੇ ਪਿੰਡ ਜੱਟਪੁਰ ਦੇ 24 ਸਾਲਾ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਮ੍ਰਿਤਕ ਵਿਦਿਆਰਥੀ ਹਰਪ੍ਰੀਤ ਸਿੰਘ ਪੁੱਤਰ ਸੁਖਦੇਵ ਸਿੰਘ ਨਿਵਾਸੀ ਜੱਟਪੁਰ ਕਰੀਬ ਚਾਰ ਸਾਲ ਪਹਿਲਾਂ ਆਸਟਰੇਲੀਆ ਦੇ ਸ਼ਹਿਰ ਸਿਡਨੀ 'ਚ ਪੜ੍ਹਾਈ ਲਈ ਸਟੱਡੀ ਵੀਜ਼ੇ 'ਤੇ ਗਿਆ ਸੀ ਤੇ ਜਿਸ ਦਾ ਕੋਰਸ ਖਤਮ ਹੋਣ ਕਿਨਾਰੇ ਸੀ। ਮ੍ਰਿਤਕ ਦੇ ਤਾਏ ਦੇ ਲੜਕੇ ਗਗਨਦੀਪ ਨੇ ਦੱਸਿਆ ਕਿ ਮੌਤ ਤੋਂ ਕੁਝ ਸਮਾਂ ਪਹਿਲਾਂ ਹਰਪ੍ਰੀਤ ਸਿੰਘ ਨੇ ਦੁਬਈ 'ਚ ਰਹਿੰਦੇ ਆਪਣੇ ਪਿਤਾ ਸੁਖਦੇਵ ਸਿੰਘ ਨਾਲ ਗੱਲ ਬਾਤ ਕੀਤੀ।

ਸੰਬੰਧਿਤ ਖ਼ਬਰਾਂ

ਉਪਰੰਤ ਭਾਰਤ 'ਚ ਰਹਿੰਦੀ ਆਪਣੀ ਮਾਤਾ ਅਨੀਤਾ ਦੇਵੀ ਨਾਲ ਕੁਝ ਦੇਰ ਗੱਲ ਕਰਨ ਉਪਰੰਤ ਇਹ ਕਹਿ ਕੇ ਫੋਨ ਬੰਦ ਕਰ ਦਿੱਤਾ ਕਿ ਮੈਂ ਦੁਬਾਰਾ ਫੋਨ ਕਰਦਾ ਹਾਂ। ਇਸ ਤੋਂ ਕੁਝ ਸਮੇਂ ਬਾਅਦ ਨੌਜਵਾਨ ਹਰਪ੍ਰੀਤ ਸਿੰਘ ਦੇ ਦੋਸਤਾਂ ਨੇ ਪਰਿਵਾਰਕ ਮੈਂਬਰਾਂ ਨੂੰ ਫੋਨ ਕਰ ਕੇ ਉਕਤ ਦੁਖਦਾਈ ਸੂਚਨਾ ਦਿੱਤੀ ਕਿ ਉਸ ਦੀ ਨਹਾਉਂਦੇ ਸਮੇਂ ਸਿਹਤ ਵਿਗੜਨ ਕਾਰਣ ਮੌਤ ਹੋ ਗਈ ਹੈ।

ਨੌਜਵਾਨ ਹਰਪ੍ਰੀਤ ਸਿੰਘ ਵਾਲੀਬਾਲ ਦਾ ਇਕ ਵਧੀਆ ਖਿਡਾਰੀ ਸੀ, ਜਿਸ ਦੀ ਮੌਤ ਨਾਲ ਇਲਾਕੇ 'ਚ ਸੋਗ ਦੀ ਲਹਿਰ ਫੈਲ ਗਈ। ਪਰਿਵਾਰਕ ਮੈਂਬਰਾਂ ਅਨੁਸਾਰ ਵਿਦਿਆਰਥੀ ਹਰਪ੍ਰੀਤ ਸਿੰਘ ਦੀ ਲਾਸ਼ 1 ਅਗਸਤ ਨੂੰ ਭਾਰਤ ਪਹੁੰਚੇਗੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!