|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਇਕ ਹੋਰ ਪੰਜਾਬੀ ਨੌਜਵਾਨ ਦੀ ਵਿਦੇਸ਼ ਵਿਚ ਦਰਦਨਾਕ ਸੜਕ ਹਾਦਸੇ 'ਚ ਹੋਈ ਮੌਤ

ਟਾਂਡਾਉੜਮੁੜ (ਇੰਦਰਜੀਤ ਸਿੰਘ) : ਹਲਕਾ ਉੜਮੁੜ ਦੇ ਬਲਾਕ ਟਾਂਡਾ ਅਧੀਨ ਪੈਂਦੇ ਪਿੰਡ ਮਿਆਣੀ ਦੇ ਇਕ ਨੌਜਵਾਨ ਦੀ ਸਾਊਦੀ ਅਰਬ ਦੇ ਸ਼ਹਿਰ ਰਵੈਦਾ ਵਿਖੇ ਇਕ ਦਰਦਨਾਕ ਸੜਕ ਹਾਦਸੇ 'ਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰਦੇਵ ਸਿੰਘ ਪੁੱਤਰ ਕਾਲਾ ਸਿੰਘ ਵਾਸੀ ਵੱਡੀ ਮਿਆਣੀ ਵਜੋਂ ਹੋਈ ਹੈ। ਇਸ ਮੌਕੇ ਵਿਰਲਾਪ ਕਰਦਿਆਂ ਮ੍ਰਿਤਕ ਦੇ ਪਿਤਾ ਕਾਲਾ ਸਿੰਘ ਨੇ ਦੱਸਿਆ ਕਿ ਗੁਰਦੇਵ ਸ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਟਾਂਡਾਉੜਮੁੜ (ਇੰਦਰਜੀਤ ਸਿੰਘ) : ਹਲਕਾ ਉੜਮੁੜ ਦੇ ਬਲਾਕ ਟਾਂਡਾ ਅਧੀਨ ਪੈਂਦੇ ਪਿੰਡ ਮਿਆਣੀ ਦੇ ਇਕ ਨੌਜਵਾਨ ਦੀ ਸਾਊਦੀ ਅਰਬ ਦੇ ਸ਼ਹਿਰ ਰਵੈਦਾ ਵਿਖੇ ਇਕ ਦਰਦਨਾਕ ਸੜਕ ਹਾਦਸੇ 'ਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰਦੇਵ ਸਿੰਘ ਪੁੱਤਰ ਕਾਲਾ ਸਿੰਘ ਵਾਸੀ ਵੱਡੀ ਮਿਆਣੀ ਵਜੋਂ ਹੋਈ ਹੈ। ਇਸ ਮੌਕੇ ਵਿਰਲਾਪ ਕਰਦਿਆਂ ਮ੍ਰਿਤਕ ਦੇ ਪਿਤਾ ਕਾਲਾ ਸਿੰਘ ਨੇ ਦੱਸਿਆ ਕਿ ਗੁਰਦੇਵ ਸਿੰਘ ਨੂੰ ਘਰ ਗਿਰਵੀ ਰੱਖ ਕੇ ਕਰੀਬ 7/8 ਮਹੀਨੇ ਪਹਿਲਾਂ ਸਾਊਦੀ ਅਰਬ ਕੰਮਕਾਜ ਲਈ ਭੇਜਿਆ ਸੀ।

ਸੰਬੰਧਿਤ ਖ਼ਬਰਾਂ

ਗੁਰਦੇਵ ਸਿੰਘ ਉੱਥੇ ਛੋਟੀ ਭਾੜਾ ਗੱਡੀ ਦੀ ਡਰਾਇਵਰੀ ਕਰਦਾ ਸੀ। ਸੱਤ ਜਨਵਰੀ ਨੂੰ ਪਹਿਲਾਂ ਗੁਰਦੇਵ ਨੇ ਆਪਣੀ ਮਾਤਾ ਸੰਤ ਕੌਰ ਨੂੰ ਫੋਨ ਕੀਤਾ ਕਿ ਉਸ ਦੀ ਗੱਡੀ ਦਾ ਟਾਇਰ ਪੈਂਚਰ ਹੋ ਗਿਆ ਹੈ ਤੇ ਉਹ ਸ਼ਾਮ ਨੂੰ ਕੰਮਕਾਜ ਤੋਂ ਵਿਹਲਾ ਹੋ ਕੇ ਫੋਨ ਕਰੇਗਾ। ਬਾਅਦ ਚ ਦੇਰ ਸ਼ਾਮ ਗੁਰਦੇਵ ਦੇ ਕਿਸੇ ਜਾਣਕਾਰ ਦਾ ਫੋਨ ਆਇਆ ਕਿ ਰਵੈਦਾ ਸ਼ਹਿਰ 'ਚ ਗੁਰਦੇਵ ਸਿੰਘ ਦੀ ਗੱਡੀ ਨੂੰ ਕਿਸੇ ਟਰਾਲਾ ਟਰੱਕ ਨੇ ਗ਼ਲਤ ਸਾਈਡ ਆ ਕੇ ਟੱਕਰ ਮਾਰ ਦਿੱਤੀ ਹੈ। ਹਾਦਸੇ ਦੌਰਾਨ ਗੁਰਦੇਵ ਸਿੰਘ ਦੀ ਮੌਕੇ 'ਤੇ ਮੌਤ ਹੋ ਗਈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!