|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਕੈਨੇਡਾ 'ਚ ਇਕ ਹੋਰ ਪੰਜਾਬੀ ਨੌਜਵਾਨ ਲਾਪਤਾ

ਓਂਟਾਰੀਓ ਡੈਸਕ (Nri Media) : ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੇ ਸਰੀ ਸ਼ਹਿਰ ਦਾ ਵਾਸੀ 23 ਸਾਲਾ ਪੰਜਾਬੀ ਨੌਜਵਾਨ ਰਤਨਜੋਤ ਸਿੱਧੂ ਲਾਪਤਾ ਹੋ ਗਿਆ ਹੈ, ਜਿਸ ਦੀ ਭਾਲ ਸਰੀ ਆਰਸੀਐਮਪੀ ਵੱਲੋਂ ਕੀਤੀ ਜਾ ਰਹੀ ਹੈ। ਰਤਨਜੋਤ ਦਾ ਪਰਿਵਾਰ ਉਸ ਦੀ ਸਿਹਤਯਾਬੀ ਨੂੰ ਲੈ ਕੇ ਡੂੰਘੀ ਚਿੰਤਾ ਵਿੱਚ ਹੈ। ਸਰੀ ਆਰਸੀਐਮਪੀ ਨੇ ਇੱਕ ਬਿਆਨ ਜਾਰੀ ਕਰਦੇ ਹੋਏ ਦੱਸਿਆ ਕਿ ਰਤਨਜੋਤ ਸਿੱਧੂ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਓਂਟਾਰੀਓ ਡੈਸਕ (Nri Media) : ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੇ ਸਰੀ ਸ਼ਹਿਰ ਦਾ ਵਾਸੀ 23 ਸਾਲਾ ਪੰਜਾਬੀ ਨੌਜਵਾਨ ਰਤਨਜੋਤ ਸਿੱਧੂ ਲਾਪਤਾ ਹੋ ਗਿਆ ਹੈ, ਜਿਸ ਦੀ ਭਾਲ ਸਰੀ ਆਰਸੀਐਮਪੀ ਵੱਲੋਂ ਕੀਤੀ ਜਾ ਰਹੀ ਹੈ। ਰਤਨਜੋਤ ਦਾ ਪਰਿਵਾਰ ਉਸ ਦੀ ਸਿਹਤਯਾਬੀ ਨੂੰ ਲੈ ਕੇ ਡੂੰਘੀ ਚਿੰਤਾ ਵਿੱਚ ਹੈ। ਸਰੀ ਆਰਸੀਐਮਪੀ ਨੇ ਇੱਕ ਬਿਆਨ ਜਾਰੀ ਕਰਦੇ ਹੋਏ ਦੱਸਿਆ ਕਿ ਰਤਨਜੋਤ ਸਿੱਧੂ ਨੂੰ ਆਖਰੀ ਵਾਰ 8 ਫਰਵਰੀ ਨੂੰ ਦੁਪਹਿਰ ਲਗਭਗ ਸਾਢੇ 11 ਵਜੇ ਸਰੀ ਦੇ 184ਵੀਂ ਸਟਰੀਟ ਦੇ 6600 ਬਲਾਕ ਵਿੱਚ ਦੇਖਿਆ ਗਿਆ ਸੀ।

ਸੰਬੰਧਿਤ ਖ਼ਬਰਾਂ

ਉਹ ਇੱਕ ਪੰਜਾਬੀ ਮੂਲ ਦਾ ਨੌਜਵਾਨ ਹੈ, ਜਿਸ ਦੀ ਲੰਬਾਈ 5 ਫੁੱਟ 9 ਇੰਚ (175 ਸੈਂਟੀਮੀਟਰ) ਅਤੇ ਭਾਰ ਲਗਭਗ 70 ਕਿੱਲੋ ਹੈ। ਭੂਰੀਆਂ ਅੱਖਾਂ ਅਤੇ ਦਰਮਿਆਨੇ ਕੱਦ ਦਾ ਮਾਲਕ ਇਹ ਨੌਜਵਾਨ ਜਦੋਂ ਲਾਪਤਾ ਹੋਇਆ ਉਸ ਵੇਲੇ ਇਸ ਨੇ ਕਾਲੇ ਰੰਗ ਦੀ ਦਸਤਾਰ ਸਜਾਈ ਹੋਈ ਸੀ ਅਤੇ ਕਾਲੀ ਪੈਂਟ ਤੇ ਜਾਕਟ ਤੇ ਕਾਲੇ-ਸੰਤਰੀ ਰੰਗ ਦੇ ਜੁੱਤੇ ਪਾਏ ਹੋਏ ਸਨ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!