|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਕੈਨੇਡਾ ਵਿੱਚ ਫਿਰੌਤੀ ਦੇ ਮਾਮਲੇ 'ਚ ਇਕ ਹੋਰ ਨੌਜਵਾਨ ਗ੍ਰਿਫਤਾਰ

ਵੈਨਕੂਵਰ (ਪਾਇਲ): ਤੁਹਾਨੂੰ ਦੱਸ ਦਇਏ ਕਿ ਐਬਸਫੋਰਡ ਪੁਲਿਸ ਨੇ ਗੁਰਸੇਵਕ ਸਿੰਘ (22) ਨਾਂ ਦੇ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ, ਜਿੱਥੇ ਉਹ ਸ਼ਹਿਰ ਦੀ ਕਿੰਗ ਰੋਡ ਦੇ 31000 ਬਲਾਕ ਸਥਿਤ ਇੱਕ ਕਾਰੋਬਾਰੀ ਸਥਾਨ ’ਤੇ ਗੋਲੀਆਂ ਚਲਾ ਕੇ ਭੱਜ ਰਿਹਾ ਸੀ। ਇਸ ਕਾਰੋਬਾਰ ’ਤੇ ਇਹ ਦੂਜੀ ਗੋਲੀਬਾਰੀ ਦੀ ਘਟਨਾ ਸੀ। ਇਸ ਤੋਂ ਪਹਿਲਾਂ ਗੋਲੀਆਂ ਚਲਾ ਕੇ ਕਾਰੋਬਾਰੀ ਤੋਂ ਫਿਰੌਤੀ ਮੰਗੀ ਗਈ

NRI Post Desk · 344 ਦਿਨ ਪਹਿਲਾਂ · ਅੱਪਡੇਟ 344 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕੈਨੇਡਾ ਵਿੱਚ ਫਿਰੌਤੀ ਦੇ ਮਾਮਲੇ 'ਚ ਇਕ ਹੋਰ ਨੌਜਵਾਨ ਗ੍ਰਿਫਤਾਰ
📷 NRI Post Desk

ਵੈਨਕੂਵਰ (ਪਾਇਲ): ਤੁਹਾਨੂੰ ਦੱਸ ਦਇਏ ਕਿ ਐਬਸਫੋਰਡ ਪੁਲਿਸ ਨੇ ਗੁਰਸੇਵਕ ਸਿੰਘ (22) ਨਾਂ ਦੇ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ, ਜਿੱਥੇ ਉਹ ਸ਼ਹਿਰ ਦੀ ਕਿੰਗ ਰੋਡ ਦੇ 31000 ਬਲਾਕ ਸਥਿਤ ਇੱਕ ਕਾਰੋਬਾਰੀ ਸਥਾਨ ’ਤੇ ਗੋਲੀਆਂ ਚਲਾ ਕੇ ਭੱਜ ਰਿਹਾ ਸੀ। ਇਸ ਕਾਰੋਬਾਰ ’ਤੇ ਇਹ ਦੂਜੀ ਗੋਲੀਬਾਰੀ ਦੀ ਘਟਨਾ ਸੀ। ਇਸ ਤੋਂ ਪਹਿਲਾਂ ਗੋਲੀਆਂ ਚਲਾ ਕੇ ਕਾਰੋਬਾਰੀ ਤੋਂ ਫਿਰੌਤੀ ਮੰਗੀ ਗਈ ਸੀ। ਇਸ ਵਾਰ ਜਿਵੇ ਹੀ ਰਾਤ ਪੌਣੇ 11 ਵਜੇ ਗੋਲੀਆਂ ਚੱਲੀਆਂ ਤਾਂ ਪਹਿਲਾਂ ਤੋਂ ਚੌਕਸ ਬੈਠੇ ਸੁਰੱਖਿਆ ਮੁਲਾਜ਼ਮਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦੇ ਕੇ ਕਾਰ ਦੀ ਫੋਟੋ ਵੀ ਭੇਜ ਦਿੱਤੀ। ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਪਿੱਛਾ ਕਰਕੇ ਉਸ ਨੂੰ ਰੋਕਿਆ ਤੇ ਕਾਬੂ ਕਰ ਲਿਆ।

ਸੰਬੰਧਿਤ ਖ਼ਬਰਾਂ

ਪੁਲਿਸ ਦੇ ਉਪ ਮੁਖੀ ਡੈਨੀਅਲ ਕੁਲਬਰਸਨ ਨੇ ਕਿਹਾ ਕਿ ਮੁਲਜ਼ਮ ਦੀ ਫੋਟੋ ਜਾਰੀ ਕਰਕੇ ਆਮ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ ਗਈ ਹੈ ਤਾਂ ਕਿ ਇਸ ਨੂੰ ਪਛਾਨਣ ਵਾਲੇ ਇਸ ਦੀਆਂ ਗਤੀਵਿਧੀਆਂ ਬਾਰੇ ਹੋਰ ਜਾਣਕਾਰੀ ਦੇ ਸਕਣ। ਉਸ ਦੀ ਪੁੱਛਗਿੱਛ ਕਰਕੇ ਪਤਾ ਲਾਇਆ ਜਾਏਗਾ ਕਿ ਉਸ ਦੇ ਹੋਰ ਸਾਥੀ ਕੌਣ ਹਨ ਤੇ ਉਸ ਨੇ ਇਸ ਤੋਂ ਪਹਿਲਾਂ ਕਿੱਥੇ-ਕਿੱਥੇ ਗੋਲੀਬਾਰੀ ਕੀਤੀ। ਉਸ ਉੱਤੇ ਗੋਲੀਬਾਰੀ ਦੇ ਦੋਸ਼ ਆਇਦ ਕੀਤੇ ਗਏ ਹਨ। ਉਸ ਨੂੰ 23 ਦਸੰਬਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਏਗਾ।

ਉੱਧਰ ਓਂਟਾਰੀਓ ਦੀ ਪੁਲਿਸ ਨੇ ਅੱਜ ਬਰੈਂਪਟਨ ਤੋਂ 70 ਸਾਲਾਂ ਦੇ ਗੌਤਮ ਬੈਨਰਜੀ ਨਾਂ ਵਾਲੇ ਬਜ਼ੁਰਗ ਨੂੰ ਗ੍ਰਿਫਤਾਰ ਕੀਤਾ ਹੈ, ਜਿਸ’ਤੇ ਇੱਕ ਔਰਤ ਨੂੰ ਬੰਦੀ ਬਣਾਉਣ ਦੇ ਦੋਸ਼ ਹਨ। ਪੁਲਿਸ ਨੇ ਦੱਸਿਆ ਕਿ ਸ਼ਹਿਰ ਦੇ ਟ੍ਰਿਨਟੀ ਪਲਾਜ਼ੇ ਕੋਲ ਇੱਕ ਔਰਤ ਨੇ ਐਪ ਰਾਹੀਂ ਟੈਕਸੀ ਸੱਦੀ ਸੀ। ਥੋੜ੍ਹੀ ਦੇਰ ਬਾਅਦ ਉਸ ਦੇ ਕੋਲ ਇੱਕ ਕਾਰ ਆ ਕੇ ਰੁਕੀ, ਜਿਸ ਨੂੰ ਉਸ ਨੇ ਉਹੀ ਸੱਦੀ ਗਈ ਟੈਕਸੀ ਸਮਝਿਆ ਤੇ ਉਸ ਵਿੱਚ ਬੈਠ ਗਈ। ਥੋੜ੍ਹੀ ਦੇਰ ਬਾਅਦ ਔਰਤ ਨੂੰ ਪਤਾ ਲੱਗਾ ਕਿ ਕਾਰ ਉਸ ਨੂੰ ਗਲਤ ਪਾਸੇ ਲਿਜਾ ਰਹੀ ਹੈ ਤਾਂ ਉਸ ਨੇ ਰੋਕਣ ਦਾ ਯਤਨ ਕੀਤਾ, ਪਰ ਕਾਰ ਚਾਲਕ ਨਹੀਂ ਰੁਕਿਆ। ਆਖਰ ਕਿਸੇ ਲਾਲ ਲਾਈਟ ’ਤੇ ਕਾਰ ਰੁਕੀ ਤਾਂ ਔਰਤ ਕਾਰ ਚੋਂ ਉਤਰ ਗਈ ਤੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਨੇ ਉਸ ਦੀ ਫੋਟੋ ਜਾਰੀ ਕਰਕੇ ਲੋਕਾਂ ਤੋਂ ਸਹਿਯੋਗ ਮੰਗਿਆ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਕੈਨੇਡਾ ਵਿੱਚ ਫਿਰੌਤੀ ਦੇ ਮਾਮਲੇ 'ਚ ਇਕ ਹੋਰ ਨੌਜਵਾਨ ਗ੍ਰਿਫਤਾਰ — NRI Post