|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਅਰਵਿੰਦ ਕੇਜਰੀਵਾਲ ਦੇ ਘਰ 'ਚ ਗ਼ੈਰ-ਸਮਾਜਿਕ ਤੱਤਾਂ ਦਾ ਹਮਲਾ, CCTV ਕੈਮਰੇ ਤੇ ਬੂਮ ਬੈਰੀਅਰ ਤੋੜੇ

ਨਿਊਜ਼ ਡੈਸਕ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ 'ਤੇ ਬੁੱਧਵਾਰ ਨੂੰ ਕੁਝ ਸਮਾਜ ਵਿਰੋਧੀ ਅਨਸਰਾਂ ਵੱਲੋਂ ਹਮਲਾ ਕੀਤਾ ਗਿਆ। ਇਨ੍ਹਾਂ ਸਮਾਜ ਵਿਰੋਧੀ ਅਨਸਰਾਂ ਨੇ ਉਸ ਦੇ ਘਰ 'ਚ ਲੱਗੇ ਸੀਸੀਟੀਵੀ ਕੈਮਰੇ ਤੇ ਸੁਰੱਖਿਆ ਬੈਰੀਅਰ ਤੋੜ ਦਿੱਤੇ। ਇਸ ਤੋਂ ਇਲਾਵਾ ਇਨ੍ਹਾਂ ਲੋਕਾਂ ਨੇ ਆਪਣੀ ਰਿਹਾਇਸ਼ ਦੇ ਬਾਹਰ ਲਗਾਏ ਬੂਮ ਬੈਰੀਅਰ ਵੀ ਤੋੜ ਦਿੱਤੇ ਹਨ। ਉਪ ਮੁੱਖ ਮੰਤਰ

NRI Post Desk · 1702 ਦਿਨ ਪਹਿਲਾਂ · ਅੱਪਡੇਟ 1702 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅਰਵਿੰਦ ਕੇਜਰੀਵਾਲ ਦੇ ਘਰ 'ਚ ਗ਼ੈਰ-ਸਮਾਜਿਕ ਤੱਤਾਂ ਦਾ ਹਮਲਾ, CCTV ਕੈਮਰੇ ਤੇ ਬੂਮ ਬੈਰੀਅਰ ਤੋੜੇ
📷 NRI Post Desk

ਨਿਊਜ਼ ਡੈਸਕ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ 'ਤੇ ਬੁੱਧਵਾਰ ਨੂੰ ਕੁਝ ਸਮਾਜ ਵਿਰੋਧੀ ਅਨਸਰਾਂ ਵੱਲੋਂ ਹਮਲਾ ਕੀਤਾ ਗਿਆ। ਇਨ੍ਹਾਂ ਸਮਾਜ ਵਿਰੋਧੀ ਅਨਸਰਾਂ ਨੇ ਉਸ ਦੇ ਘਰ 'ਚ ਲੱਗੇ ਸੀਸੀਟੀਵੀ ਕੈਮਰੇ ਤੇ ਸੁਰੱਖਿਆ ਬੈਰੀਅਰ ਤੋੜ ਦਿੱਤੇ। ਇਸ ਤੋਂ ਇਲਾਵਾ ਇਨ੍ਹਾਂ ਲੋਕਾਂ ਨੇ ਆਪਣੀ ਰਿਹਾਇਸ਼ ਦੇ ਬਾਹਰ ਲਗਾਏ ਬੂਮ ਬੈਰੀਅਰ ਵੀ ਤੋੜ ਦਿੱਤੇ ਹਨ। ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਆਪਣੇ ਇੰਟਰਨੈੱਟ ਮੀਡੀਆ ਅਕਾਊਂਟ ਟਵਿੱਟਰ 'ਤੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਇਸ ਤੋਂ ਬਾਅਦ ਪਾਰਟੀ ਦੇ ਹੋਰ ਨੇਤਾਵਾਂ ਨੇ ਵੀ ਉਨ੍ਹਾਂ ਦੇ ਟਵੀਟ ਨੂੰ ਰੀਟਵੀਟ ਕੀਤਾ।

ਸੰਬੰਧਿਤ ਖ਼ਬਰਾਂ

ਦੂਜੇ ਪਾਸੇ ਡੀਸੀਪੀ ਉੱਤਰੀ ਜ਼ਿਲ੍ਹਾ ਸਾਗਰ ਸਿੰਘ ਕਲਸੀ ਨੇ ਦੱਸਿਆ ਕਿ ਭਾਜਪਾ ਯੁਵਾ ਮੋਰਚਾ ਦਾ ਧਰਨਾ ਚੱਲ ਰਿਹਾ ਸੀ, ਜਿਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਹੰਗਾਮਾ ਕੀਤਾ, ਸੀਸੀਟੀਵੀ 'ਤੇ ਵੀ ਹਮਲਾ ਕੀਤਾ, ਮੁੱਖ ਮੰਤਰੀ ਨਿਵਾਸ ਦੇ ਬਾਹਰ ਪੇਂਟ (ਰੰਗ) ਵੀ ਸੁੱਟੇ। ਅਸੀਂ ਇਸ ਮਾਮਲੇ 'ਚ 50 ਲੋਕਾਂ ਨੂੰ ਹਿਰਾਸਤ 'ਚ ਲਿਆ ਹੈ। ਭੀੜ ਖਿੰਡ ਗਈ ਹੈ। ਫਿਲਹਾਲ ਸ਼ਾਂਤੀ ਹੈ। ਅਜੇ ਤਕ ਕੋਈ ਸ਼ਿਕਾਇਤ ਨਹੀਂ ਮਿਲੀ। ਸ਼ਿਕਾਇਤ ਮਿਲਦੇ ਹੀ FIR ਦਰਜ ਕੀਤੀ ਜਾਵੇਗੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!