|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਅਨੁਰਾਗ ਠਾਕੁਰ ਨੇ ਕਿਹਾ: PM ਮੋਦੀ ਦੇ ਆਸ਼ੀਰਵਾਦ ਨਾਲ ਮੁੜ ਬਣਨਗੀਆਂ ਭਾਜਪਾ ਦੀਆਂ ਸਰਕਾਰਾਂ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੇਂਦਰੀ ਸੂਚਨਾ ਪ੍ਰਸ਼ਾਸਨ ਅਤੇ ਯੁਵਾ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੂਬੇ ਦੇ ਵਿਕਾਸ ਲਈ ਕਰੋੜਾਂ ਰੁਪਏ ਦੀਆਂ ਸੌਗਾਤਾਂ ਦਿੱਤੀਆਂ ਹਨ ਅਤੇ ਸੂਬੇ ਵਿਚ ਸੜਕਾਂ, ਪਾਣੀ, ਸਿਹਤ, ਬਿਜਲੀ ਅਤੇ ਸੈਰ-ਸਪਾਟਾ ਸਮੇਤ ਹੋਰਨਾਂ ਵਿਚ ਵਿਕਾਸ ਤੇਜ਼ ਰਫਤਾਰ ਨਾਲ ਵਧਿਆ ਹੈ। ਉਨ੍ਹਾਂ ਕਿਹਾ ਕਿ ਮੋਦੀ ਦੇ ਆਸ਼ੀਰਵਾਦ ਨ

NRI Post Desk · 1690 ਦਿਨ ਪਹਿਲਾਂ · ਅੱਪਡੇਟ 1690 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅਨੁਰਾਗ ਠਾਕੁਰ ਨੇ ਕਿਹਾ: PM ਮੋਦੀ ਦੇ ਆਸ਼ੀਰਵਾਦ ਨਾਲ ਮੁੜ ਬਣਨਗੀਆਂ ਭਾਜਪਾ ਦੀਆਂ ਸਰਕਾਰਾਂ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੇਂਦਰੀ ਸੂਚਨਾ ਪ੍ਰਸ਼ਾਸਨ ਅਤੇ ਯੁਵਾ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੂਬੇ ਦੇ ਵਿਕਾਸ ਲਈ ਕਰੋੜਾਂ ਰੁਪਏ ਦੀਆਂ ਸੌਗਾਤਾਂ ਦਿੱਤੀਆਂ ਹਨ ਅਤੇ ਸੂਬੇ ਵਿਚ ਸੜਕਾਂ, ਪਾਣੀ, ਸਿਹਤ, ਬਿਜਲੀ ਅਤੇ ਸੈਰ-ਸਪਾਟਾ ਸਮੇਤ ਹੋਰਨਾਂ ਵਿਚ ਵਿਕਾਸ ਤੇਜ਼ ਰਫਤਾਰ ਨਾਲ ਵਧਿਆ ਹੈ। ਉਨ੍ਹਾਂ ਕਿਹਾ ਕਿ ਮੋਦੀ ਦੇ ਆਸ਼ੀਰਵਾਦ ਨਾਲ ਦੇਸ਼ ਦੇ 4 ਸੂਬਿਆਂ ਵਿਚ ਜਿੱਤ ਦਰਜ ਕਰਨ ਤੋਂ ਬਾਅਦ ਹੁਣ ਹਿਮਾਚਲ ਅਤੇ ਗੁਜਰਾਤ ਵਿਚ ਵੀ ਭਾਜਪਾ ਮੁੜ ਆਪਣੀਆਂ ਸਰਕਾਰਾਂ ਬਣਾਏਗੀ।

ਸੰਬੰਧਿਤ ਖ਼ਬਰਾਂ

ਸਾਬਕਾ ਮੁੱਖ ਮੰਤਰੀ ਪ੍ਰੇਮ ਕੁਮਾਰ ਨੂੰ ਜਨਮ ਦਿਨ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦੇ ਆਸ਼ਰੀਵਾਦ ਨਾਲ ਹਿਮਾਚਲ ਵਿਚ ਭਾਜਪਾ ਅੱਗੇ ਵਧੀ ਹੈ।ਭਵਿੱਖ ਵਿਚ ਵੀ ਉਨ੍ਹਾਂ ਦੇ ਆਸ਼ੀਰਵਾਦ ਨਾਲ ਅੱਗੇ ਵਧਿਆ ਜਾਵੇਗਾ। ਉਨ੍ਹਾਂ ਕਿਹਾ ਕਿ ਐਤਵਾਰ ਨੂੰ ਸੁਜਾਨਪੁਰ ਵਿਚ 40 ਕਰੋੜ ਰੁਪਏ ਦੇ ਨੀਂਹ ਪੱਥਰ ਅਤੇ ਉਦਘਾਟਨ ਕੀਤੇ ਗਏ।

ਉਨ੍ਹਾਂ ਆਪ ’ਤੇ ਤੰਜ ਕੱਸਦੇ ਹੋਏ ਕਿਹਾ ਕਿ ਆਪ ਪਾਰਟੀ ਭਰਮ ਫੈਲਾਉਣ ਦਾ ਕੰਮ ਕਰਦੀ ਹੈ। ਇਹੀ ਕਾਰਨ ਹੈ ਕਿ ਜੋ ਲੋਕ ਉਨ੍ਹਾਂ ਦੀ ਪਾਰਟੀ ਨੂੰ ਛੱਡ ਕੇ ਜਾਂਦੇ ਹਨ, ਉਨ੍ਹਾਂ ਆਪ ਪਾਰਟੀ ਦੇ ਨੇਤਾ ਦਾਗੀ ਕਰਾਰ ਦੇ ਦਿੰਦੇ ਹਨ ਪਰ ਜਦੋਂ ਉਹ ਉਨ੍ਹਾਂ ਦੀ ਪਾਰਟੀ ਵਿਚ ਰਹਿੰਦੇ ਹਨ ਤਾਂ ਸਾਫ ਸੁੰਦਰ ਹੁੰਦੇ ਹਨ। ਉਨ੍ਹਾਂ ਕਿਹਾ ਕਿ ਅਜੇ ਤਾਂ ਆਪ ਪਾਰਟੀ ਨੂੰ ਛੱਡਣ ਵਾਲਿਆਂ ਦੀ ਸ਼ੁਰੂਆਤ ਹੋਈ ਹੈ, ਆਉਣ ਵਾਲੇ ਦਿਨਾਂ ਵਿਚ ਆਪ ਪਾਰਟੀ ਨੂੰ ਛੱਡਣ ਵਾਲਿਆਂ ਦੀਆਂ ਲੰਬੀਆਂ ਲਾਈਨਾਂ ਲੱਗਣਗੀਆਂ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!