|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਜੱਦ ਅਮਰੀਕਾ ਪਾਕਿ 'ਚ ਦਾਖਲ ਹੋ ਕੇ ਲਾਦੇਨ ਨੂੰ ਮਾਰ ਸਕਦਾ ਹੈ ਤਾਂ ਕੁਝ ਵੀ ਸੰਭਵ : ਜੇਤਲੀ

ਨਵੀਂ ਦਿੱਲੀ (ਵਿਕਰਮ ਸਹਿਜਪਾਲ) : ਵਿੱਤ ਮੰਤਰੀ ਅਰੁਣ ਜੇਤਲੀ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਦੇ ਹਾਲਾਤ ਵਿਚ ਸਭ ਕੁਝ ਮੁਮਕਿਨ ਹੈ। ਜਦੋਂ ਅਮਰੀਕਾ, ਪਾਕਿਸਤਾਨ 'ਚ ਦਾਖਲ ਹੋ ਕੇ ਅੱਤਵਾਦੀ ਸੰਗਠਨ ਅਲਕਾਇਦਾ ਚੀਫ ਓਸਾਮਾ ਬਿਨ ਲਾਦੇਨ ਨੂੰ ਮਾਰ ਸਕਦਾ ਹੈ ਤਾਂ ਕੁਝ ਵੀ ਸੰਭਵ ਹੈ। ਇੱਥੇ ਦੱਸ ਦੇਈਏ ਕਿ ਹਵਾਈ ਫੌਜ ਦੀ ਮੰਗਲਵਾਰ ਨੂੰ ਪਾਕਿਸਤਾਨ ਦੇ ਬਾਲਾਕੋ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਵੀਂ ਦਿੱਲੀ (ਵਿਕਰਮ ਸਹਿਜਪਾਲ) : ਵਿੱਤ ਮੰਤਰੀ ਅਰੁਣ ਜੇਤਲੀ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਦੇ ਹਾਲਾਤ ਵਿਚ ਸਭ ਕੁਝ ਮੁਮਕਿਨ ਹੈ। ਜਦੋਂ ਅਮਰੀਕਾ, ਪਾਕਿਸਤਾਨ 'ਚ ਦਾਖਲ ਹੋ ਕੇ ਅੱਤਵਾਦੀ ਸੰਗਠਨ ਅਲਕਾਇਦਾ ਚੀਫ ਓਸਾਮਾ ਬਿਨ ਲਾਦੇਨ ਨੂੰ ਮਾਰ ਸਕਦਾ ਹੈ ਤਾਂ ਕੁਝ ਵੀ ਸੰਭਵ ਹੈ। ਇੱਥੇ ਦੱਸ ਦੇਈਏ ਕਿ ਹਵਾਈ ਫੌਜ ਦੀ ਮੰਗਲਵਾਰ ਨੂੰ ਪਾਕਿਸਤਾਨ ਦੇ ਬਾਲਾਕੋਟ ਵਿਚ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਟਿਕਾਣਿਆਂ 'ਤੇ ਵੱਡੀ ਕਾਰਵਾਈ ਕੀਤੀ।

ਸੰਬੰਧਿਤ ਖ਼ਬਰਾਂ

ਜੇਤਲੀ ਨੇ ਕਿਹਾ ਕਿ ਅਮਰੀਕਾ ਦੇ ਨੇਵੀ ਸੀਲ ਕਮਾਂਡੋ ਜਦੋਂ ਅਲਕਾਇਦਾ ਸਰਗਨਾ ਓਸਾਮਾ ਬਿਨ ਲਾਦੇਨ ਨੂੰ ਪਾਕਿਸਤਾਨ ਦੇ ਏਬਟਾਬਾਦ 'ਚ ਦਾਖਲ ਹੋ ਕੇ ਮਾਰ ਸਕਦੇ ਹਨ, ਤਾਂ ਸਾਨੂੰ ਵੀ ਸੋਚਣਾ ਚਾਹੀਦਾ ਹੈ ਕਿ ਕੀ ਅਸੀਂ ਵੀ ਅਜਿਹਾ ਕਰ ਸਕਦੇ ਹਾਂ। ਉਨ੍ਹਾਂ ਨੇ ਕਿਹਾ ਕਿ ਕਿਸੇ ਦੇਸ਼ ਲਈ ਇਕ ਹਫਤੇ ਦਾ ਸਮਾਂ ਬਹੁਤ ਹੁੰਦਾ ਹੈ। ਜੇਕਰ ਪਿਛਲੇ 24 ਘੰਟਿਆਂ ਨੂੰ ਦੇਖੀਏ ਤਾਂ ਇਕ ਹਫਤਾ ਇਕ ਦਿਨ ਵਰਗਾ ਨਜ਼ਰ ਆਵੇਗਾ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!