|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਡੇਅਰੀ ਉੱਦਮ ਸਿਖਲਾਈ ਕੋਰਸ ਲਈ 3 ਜਨਵਰੀ ਤੱਕ ਲਈਆਂ ਜਾਣਗੀਆਂ ਅਰਜ਼ੀਆਂ

ਕਪੂਰਥਲਾ (ਇੰਦਰਜੀਤ ਸਿੰਘ) : ਪੰਜਾਬ ਡੇਅਰੀ ਵਿਕਾਸ ਵਿਭਾਗ ਵੱਲੋਂ ਚਾਰ ਹਫ਼ਤੇ ਦਾ ਡੇਅਰੀ ਉੱਦਮ ਸਿਖਲਾਈ ਕੋਰਸ ਮਿਤੀ 13 ਜਨਵਰੀ 2020 ਤੋਂ ਡੇਅਰੀ ਸਿਖਲਾਈ ਅਤੇ ਵਿਸਥਾਰ ਸੇਵਾ ਕੇਂਦਰ ਫਗਵਾੜਾ ਵਿਖੇ ਚਲਾਇਆ ਜਾਵੇਗਾ, ਜਿਸ ਸਬੰਧੀ ਕਾੳੂਂਸਿਗ 6 ਜਨਵਰੀ 2020 ਨੂੰ ਹੋਵੇਗੀ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਨੇ ਦੱਸਿਆ ਕਿ ਇਸ ਕੋਰਸ ਲਈ ਜ਼ਿਲਾ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ (ਇੰਦਰਜੀਤ ਸਿੰਘ) : ਪੰਜਾਬ ਡੇਅਰੀ ਵਿਕਾਸ ਵਿਭਾਗ ਵੱਲੋਂ ਚਾਰ ਹਫ਼ਤੇ ਦਾ ਡੇਅਰੀ ਉੱਦਮ ਸਿਖਲਾਈ ਕੋਰਸ ਮਿਤੀ 13 ਜਨਵਰੀ 2020 ਤੋਂ ਡੇਅਰੀ ਸਿਖਲਾਈ ਅਤੇ ਵਿਸਥਾਰ ਸੇਵਾ ਕੇਂਦਰ ਫਗਵਾੜਾ ਵਿਖੇ ਚਲਾਇਆ ਜਾਵੇਗਾ, ਜਿਸ ਸਬੰਧੀ ਕਾੳੂਂਸਿਗ 6 ਜਨਵਰੀ 2020 ਨੂੰ ਹੋਵੇਗੀ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਨੇ ਦੱਸਿਆ ਕਿ ਇਸ ਕੋਰਸ ਲਈ ਜ਼ਿਲਾ ਕਪੂਰਥਲਾ ਨਾਲ ਸਬੰਧਤ ਚਾਹਵਾਨ ਕਿਸੇ ਵੀ ਕੰਮ ਵਾਲੇ ਦਿਨ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਕਪੂਰਥਲਾ ਤੋਂ ਪ੍ਰਾਸਪੈਕਟਸ (ਫਾਰਮ) ਹਾਸਲ ਕਰਕੇ ਤਸਦੀਕ ਕਰਵਾਉਣ ਉਪਰੰਤ 3 ਜਨਵਰੀ 2020 ਤੱਕ ਬਿਨੈ ਕਰ ਸਕਦੇ ਹਨ। ਉਨਾਂ ਦੱਸਿਆ ਕਿ ਇਸ ਸਿਖਲਾਈ ਕੋਰਸ ਲਈ ਉਮੀਦਵਾਰ ਦੀ ਘੱਟੋ-ਘੱਟ ਵਿੱਦਿਅਕ ਯੋਗਤਾ ਦਸਵੀਂ ਪਾਸ ਅਤੇ ਉਮਰ 18 ਤੋਂ 45 ਸਾਲ ਦਰਮਿਆਨ ਹੋਣੀ ਚਾਹੀਦੀ ਹੈ। ਉਮੀਦਵਾਰ ਪੇਂਡੂ ਖੇਤਰ ਨਾਲ ਸਬੰਧਤ ਹੋਣਾ ਚਾਹੀਦਾ ਹੈ ਅਤੇ ਉਸ ਨੇ ਪਹਿਲਾਂ ਘੱਟੋ-ਘੱਟ 5 ਪਸ਼ੂ ਰੱਖੇ ਹੋਣੇ ਚਾਹੀਦੇ ਹਨ।

ਸੰਬੰਧਿਤ ਖ਼ਬਰਾਂ

ਉਨਾਂ ਦੱਸਿਆ ਕਿ ਸਿਖਲਾਈ ਕੋਰਸ ਵਿਚ ਡੇਅਰੀ ਫਾਰਮਰਜ਼ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ ਵੱਖ-ਵੱਖ ਵਿਸ਼ਾ ਮਾਹਿਰਾਂ ਵੱਲੋਂ ਪਸ਼ੂਆਂ ਦੀ ਸਾਂਭ-ਸੰਭਾਲ, ਵੱਖ-ਵੱਖ ਬਿਮਾਰੀਆਂ, ਮਸਨੂਈ ਗਰਭਦਾਨ, ਦੁੱਧ ਤੋਂ ਦੁੱਧ ਪਦਾਰਥ ਤਿਆਰ ਕਰਨ ਦੀ ਪ੍ਰੈਕਟੀਕਲ ਸਿਖਲਾਈ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਮਾਡਲ ਕੈਟਲ ਸ਼ੈੱਡਾਂ ਦੀ ਉਸਾਰੀ, ਦੁੱਧ ਚੁਆਈ ਮਸ਼ੀਨਾਂ ਅਤੇ ਡੇਅਰੀ ਦੇ ਧੰਦੇ ਦੇ ਮੁਕੰਮਲ ਮਸ਼ੀਨੀਕਰਨ ਲਈ ਲੋੜੀਂਦੀਆਂ ਤਕਨੀਕਾਂ ਅਤੇ ਸਬਸਿਡੀਆਂ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਵੇਗੀ।

ਉਨਾਂ ਦੱਸਿਆ ਕਿ ਇਹ ਇਕ ਨਿਰੋਲ ਪ੍ਰੈਕਟੀਕਲ ਸਿਖਲਾਈ ਹੈ, ਜਿਸ ਲਈ ਦਾਖ਼ਲਾ ‘ਪਹਿਲਾਂ ਆਓ ਪਹਿਲਾਂ ਪਾਓ’ ਦੇ ਆਧਾਰ ’ਤੇ ਹੋਵੇਗਾ। ਉਨਾਂ ਦੱਸਿਆ ਕਿ ਚੁਣੇ ਹੋਏ ਜਨਰਲ ਵਰਗ ਦੇ ਸਿਖਿਆਰਥੀਆਂ ਲਈ ਫੀਸ 5 ਹਜ਼ਾਰ ਰੁਪਏ ਅਤੇ ਅਨੁਸੂਚਿਤ ਜਾਤੀਆਂ ਦੇ ਸਿਖਿਆਰਥੀਆਂ ਲਈ 4 ਹਜ਼ਾਰ ਹੋਵੇਗੀ। ਉਨਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਡਿਪਟੀ ਡਾਇਰੈਕਟਰ ਡੇਅਰੀ ਸ੍ਰੀ ਬਲਵਿੰਦਰਜੀਤ ਨਾਲ ਦਫ਼ਤਰ ਦੇ ਫੋਨ ਨੰਬਰ 01822-230255 ਜਾਂ ਮੋਬਾਈਲ ਨੰਬਰ 98141-71300 ਉੱਤੇ ਸੰਪਰਕ ਕੀਤਾ ਜਾ ਸਕਦਾ ਹੈ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!