|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਖੇਡ ਵਿਭਾਗ ਵਿਚ ਕੋਚ ਦੀ ਨੌਕਰੀ ਲਈ ਕੰਟਰੈਕਟ ਬੇਸ ਤੇ ਪੰਜਾਬ ਸਰਕਾਰ ਨੇ ਹਰਦੀਪ ਕੌਰ ਨੂੰ ਦਿੱਤਾ ਨਿਯੁਕਤੀ ਪੱਤਰ

ਬੁਢਲਾਡਾ (ਕਰਨ) -ਖੇਤਾਂ ਵਿਚ ਝੋਨਾ ਲਗਾ ਰਹੀ ਇੰਟਰਨੈਸ਼ਨਲ ਕਰਾਟੇ ਖਿਡਾਰਨ ਹਰਦੀਪ ਕੌਰ ਦੀ ਮੀਡੀਆ ਵਿਚ ਖਬਰ ਆਉਣ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਚੰਡੀਗਡ੍ਹ ਵਿਖੇ ਖੇਡ ਮੰਤਰੀ ਰਾਣਾ ਗੁਰਜੀਤ ਸਿੰਘ ਸੋਢੀ ਵਲੋਂ ਹਰਦੀਪ ਕੌਰ ਨੂੰ ਖੇਡ ਵਿਭਾਗ ਵਿਚ ਕੰਟਰੈਕਟ ਬੇਸ ਤੇ ਕੋਚ ਦੀ ਨੌਕਰੀ ਦਾ ਨਿਯੁਕਤੀ ਪੱਤਰ ਦੇ ਦਿੱਤਾ ਗਿਆ ਹੈ। ਹਰਦੀਪ ਕੌਰ ਨੇ ਖੇਡ ਮੰਤਰੀ ਦਾ ਧੰਨਵਾਦ ਕਰਦਿਆਂ ਪੰ

NRI Post Desk · 1982 ਦਿਨ ਪਹਿਲਾਂ · ਅੱਪਡੇਟ 1982 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਖੇਡ ਵਿਭਾਗ ਵਿਚ ਕੋਚ ਦੀ ਨੌਕਰੀ ਲਈ ਕੰਟਰੈਕਟ ਬੇਸ ਤੇ ਪੰਜਾਬ ਸਰਕਾਰ ਨੇ ਹਰਦੀਪ ਕੌਰ ਨੂੰ ਦਿੱਤਾ ਨਿਯੁਕਤੀ ਪੱਤਰ
📷 NRI Post Desk

ਬੁਢਲਾਡਾ (ਕਰਨ) -ਖੇਤਾਂ ਵਿਚ ਝੋਨਾ ਲਗਾ ਰਹੀ ਇੰਟਰਨੈਸ਼ਨਲ ਕਰਾਟੇ ਖਿਡਾਰਨ ਹਰਦੀਪ ਕੌਰ ਦੀ ਮੀਡੀਆ ਵਿਚ ਖਬਰ ਆਉਣ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਚੰਡੀਗਡ੍ਹ ਵਿਖੇ ਖੇਡ ਮੰਤਰੀ ਰਾਣਾ ਗੁਰਜੀਤ ਸਿੰਘ ਸੋਢੀ ਵਲੋਂ ਹਰਦੀਪ ਕੌਰ ਨੂੰ ਖੇਡ ਵਿਭਾਗ ਵਿਚ ਕੰਟਰੈਕਟ ਬੇਸ ਤੇ ਕੋਚ ਦੀ ਨੌਕਰੀ ਦਾ ਨਿਯੁਕਤੀ ਪੱਤਰ ਦੇ ਦਿੱਤਾ ਗਿਆ ਹੈ। ਹਰਦੀਪ ਕੌਰ ਨੇ ਖੇਡ ਮੰਤਰੀ ਦਾ ਧੰਨਵਾਦ ਕਰਦਿਆਂ ਪੰਜਾਬ ਪੁਲਸ ਵਿਚ ਨੌਕਰੀ ਦੀ ਵੀ ਮੰਗ ਕੀਤੀ ਹੈ ਅਤੇ ਖੇਡ ਮੰਤਰੀ ਨੇ ਹਰਦੀਪ ਕੌਰ ਨੂੰ ਭਰੋਸਾ ਦਿੱਤਾ ਕਿ ਜਦੋਂ ਵੀ ਪੰਜਾਬ ਪੁਲਸ ਦੀ ਭਰਤੀ ਖੁੱਲ੍ਹੇਗੀ ਤਾਂ ਉਸ ਨੂੰ ਪਹਿਲ ਦੇ ਆਧਾਰ ਤੇ ਪੰਜਾਬ ਪੁਲਸ ਵਿਚ ਵੀ ਨੌਕਰੀ ਦੇ ਦਿੱਤੀ ਜਾਵੇਗੀ। ਖੇਡ ਮੰਤਰੀ ਰਾਣਾ ਗੁਰਜੀਤ ਸੋਢੀ ਨੇ ਕਿਹਾ ਕਿ ਖੇਡਾਂ ਵਿਚ ਮੱਲਾਂ ਮਾਰਨ ਵਾਲੇ ਬੱਚਿਆਂ ਦੀ ਪੰਜਾਬ ਸਰਕਾਰ ਹਰ ਸਮੇਂ ਮੱਦਦ ਕਰ ਰਹੀ ਹੈ ਤੇ ਉਥੇ ਉਨ੍ਹਾਂ ਵਲੋਂ ਅੱਜ ਕਰਾਟੇ ਖਿਡਾਰਨ ਹਰਦੀਪ ਕੌਰ ਗੁਰਨੇ ਨੂੰ ਖੇਡ ਵਿਭਾਗ ਦੇ ਵਿਚ ਕੋਚ ਦੀ ਨੌਕਰੀ ਲਈ ਭਰਤੀ ਕਰ ਲਿਆ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜਦੋਂ ਵੀ ਪੰਜਾਬ ਪੁਲਸ ਦੀ ਭਰਤੀ ਖੁੱਲ੍ਹੇਗੀ ਤਾਂ ਹਰਦੀਪ ਨੂੰ ਪਹਿਲ ਦੇ ਆਧਾਰ ਤੇ ਪੁਲਸ ਵਿਚ ਭਰਤੀ ਕਰ ਲਿਆ ਜਾਵੇਗਾ। ਹਰਦੀਪ ਕੌਰ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਬੇਸ਼ੱਕ ਸਰਕਾਰ ਵਲੋਂ ਅੱਜ ਉਨ੍ਹਾਂ ਨੂੰ ਖੇਡ ਵਿਭਾਗ ਵਿਚ ਕੰਟਰੈਕਟ ਬੇਸ ਤੇ ਕੋਚ ਦੀ ਨੌਕਰੀ ਲਈ ਨਿਯੁਕਤੀ ਪੱਤਰ ਦਿੱਤਾ ਹੈ ਪਰ ਉਨ੍ਹਾਂ ਨੂੰ ਖੇਡ ਮੰਤਰੀ ਵਲੋਂ ਭਰੋਸਾ ਵੀ ਦਿੱਤਾ ਗਿਆ ਹੈ ਕਿ ਉਸ ਨੂੰ ਪੰਜਾਬ ਪੁਲਸ ਵਿਚ ਭਰਤੀ ਕੀਤਾ ਜਾਵੇਗਾ, ਜਿਸ ਤੋਂ ਬਾਅਦ ਉਹ ਹੁਣ ਖੇਡ ਵਿਭਾਗ ਵਿਚ ਕੋਚ ਦੀ ਨੌਕਰੀ ਲਈ ਜੁਆਇਨ ਕਰ ਲਵੇਗੀ

ਸੰਬੰਧਿਤ ਖ਼ਬਰਾਂ

: ਹਰਦੀਪ ਕੌਰ ਨੂੰ ਨਿਯੁਕਤੀ ਪੱਤਰ ਦਿੰਦੇ ਖੇਡ ਮੰਤਰੀ ਰਾਣਾ ਗੁਰਜੀਤ ਸੋਢੀ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!