|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਅਰਮੀਨੀਆ: ਦਿਲ ਦਾ ਦੌਰਾ ਪੈਣ ਨਾਲ ਪੰਜਾਬੀ ਵਿਅਕਤੀ ਦੀ ਮੌਤ, ਪਰਿਵਾਰ 'ਚ ਸੋਗ ਦੀ ਲਹਿਰ

ਗੁਰਦਾਸਪੁਰ (ਪਾਇਲ): ਤੁਹਾਨੂੰ ਦੱਸ ਦਇਏ ਕਿ ਘਰ ਦੇ ਮਾੜੇ ਹਾਲਾਤ ਵੇਖਦੇ ਹੋਏ ਕਰਜ਼ਾ ਚੁੱਕ ਕੇ ਅਰਮੀਨੀਆ ਗਏ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਦੋ ਸਾਲ ਪਹਿਲਾਂ ਹੀ ਉਕਤ ਵਿਅਕਤੀ ਅਰਮੀਨੀਆ ਗਿਆ ਸੀ। ਜਿਸ ਦੌਰਾਨ ਮ੍ਰਿਤਕ ਦੀ ਪਛਾਣ ਰਬਿੰਦਰ ਸਿੰਘ ਵਾਸੀ ਪਿੰਡ ਅਕਰਪੁਰਾ ਗੁਰਦਾਸਪੁਰ ਵਜੋਂ ਹੋਈ ਹੈ। ਦੱਸਿਆ ਜਾਂਦਾ ਹੈ ਕਿ ਮ੍ਰਿਤਕ ਵਿਅਕਤੀ

NRI Post Desk · 351 ਦਿਨ ਪਹਿਲਾਂ · ਅੱਪਡੇਟ 351 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅਰਮੀਨੀਆ: ਦਿਲ ਦਾ ਦੌਰਾ ਪੈਣ ਨਾਲ ਪੰਜਾਬੀ ਵਿਅਕਤੀ ਦੀ ਮੌਤ, ਪਰਿਵਾਰ 'ਚ ਸੋਗ ਦੀ ਲਹਿਰ
📷 NRI Post Desk

ਗੁਰਦਾਸਪੁਰ (ਪਾਇਲ): ਤੁਹਾਨੂੰ ਦੱਸ ਦਇਏ ਕਿ ਘਰ ਦੇ ਮਾੜੇ ਹਾਲਾਤ ਵੇਖਦੇ ਹੋਏ ਕਰਜ਼ਾ ਚੁੱਕ ਕੇ ਅਰਮੀਨੀਆ ਗਏ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਦੋ ਸਾਲ ਪਹਿਲਾਂ ਹੀ ਉਕਤ ਵਿਅਕਤੀ ਅਰਮੀਨੀਆ ਗਿਆ ਸੀ। ਜਿਸ ਦੌਰਾਨ ਮ੍ਰਿਤਕ ਦੀ ਪਛਾਣ ਰਬਿੰਦਰ ਸਿੰਘ ਵਾਸੀ ਪਿੰਡ ਅਕਰਪੁਰਾ ਗੁਰਦਾਸਪੁਰ ਵਜੋਂ ਹੋਈ ਹੈ। ਦੱਸਿਆ ਜਾਂਦਾ ਹੈ ਕਿ ਮ੍ਰਿਤਕ ਵਿਅਕਤੀ ਆਪਣੇ ਪਿੱਛੇ ਪਤਨੀ ਅਤੇ ਇਕ ਮੰਦਬੁੱਦੀ ਧੀ ਅਤੇ ਪੁੱਤ ਨੂੰ ਛੱਡ ਗਿਆ ਹੈ।

ਸੰਬੰਧਿਤ ਖ਼ਬਰਾਂ

ਮ੍ਰਿਤਕ ਦੀ ਪਤਨੀ ਅਤੇ ਰਿਸ਼ਤੇਦਾਰਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰਬਿੰਦਰ ਸਿੰਘ ਦੇ ਘਰ ਦੀ ਮਾਲੀ ਹਾਲਤ ਬਹੁਤ ਬੁਰੀ ਸੀ ਅਤੇ ਭਰਾ ਦਾ ਵੀ ਦਿਹਾਂਤ ਹੋ ਚੁੱਕਾ ਸੀ। ਪਰਿਵਾਰ ਦੀ ਰੋਜ਼ੀ-ਰੋਟੀ ਖਾਤਿਰ ਉਹ ਦੋ ਸਾਲ ਪਹਿਲਾਂ ਕਰਜ਼ਾ ਚੁੱਕ ਅਮਰੀਨੀਆ ਗਿਆ ਸੀ ਅਤੇ ਉਥੇ ਲੇਬਰ ਦਾ ਕੰਮ ਕਰਦਾ ਸੀ। ਪਰਿਵਾਰ ਨੂੰ ਅਚਾਨਕ ਉੱਥੋਂ ਉਸ ਦੇ ਸਾਥੀ ਦਾ ਫੋਨ ਆਇਆ ਕਿ ਕੰਮ 'ਤੇ ਗਏ ਹੋਏ ਰਬਿੰਦਰ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਮੌਤ ਹੋ ਗਈ ਹੈ। ਜਿਸ ਸੰਬੰਧੀ ਵਿਦੇਸ਼ੋਂ ਮਿਲੀ ਇਸ ਮੰਦਭਾਗੀ ਖ਼ਬਰ ਨਾਲ ਪਰਿਵਾਰ ਵਿਚ ਸੋਗ ਦੀ ਲਹਿਰ ਦੌੜ ਪਈ।

ਇੱਥੇ ਦੱਸਣਯੋਗ ਹੈ ਕਿ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ ਅਤੇ ਉਨ੍ਹਾਂ ਕਿਹਾ ਕਿ ਰਬਿੰਦਰ ਹੀ ਘਰ ਵਿਚ ਕਮਾਉਣ ਵਾਲਾ ਸੀ ਅਤੇ ਉਸ ਦੇ ਸਿਰ 'ਤੇ ਦੋ ਘਰਾਂ ਦੀ ਜ਼ਿੰਮੇਵਾਰੀ ਸੀ। ਇਸ ਮੌਕੇ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਅੱਗੇ ਪਰਿਵਾਰ ਦੀ ਮਦਦ ਲਈ ਗੁਹਾਰ ਲਗਾਈ ਹੈ, ਉੱਥੇ ਹੀ ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਰਬਿੰਦਰ ਦੀ ਮ੍ਰਿਤਕ ਦੇਹ ਭਾਰਤ ਉਸਦੇ ਜੱਦੀ ਪਿੰਡ ਲਿਆਂਦੀ ਜਾਵੇ ਤਾਂ ਜੋ ਉਹ ਅੰਤਿਮ ਸੰਸਕਾਰ ਖ਼ੁਦ ਕਰ ਸਕਣ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!