|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਵੱਡੀ ਤਿਆਰੀ 'ਚ ਫੋਜ਼ ਪੁੰਛ 'ਚ ਲੋਕਾਂ ਨੂੰ ਘਰਾਂ ਤੋਂ ਬਾਹਰ ਨਾ ਨਿਕਲ ਕੇ ਰਾਸ਼ਨ ਇਕੱਠਾ ਕਰਨ ਦੇ ਹੁਕਮ

ਪੁੰਛ (ਦੇਵ ਇੰਦਰਜੀਤ) : ਜੰਮੂ-ਕਸ਼ਮੀਰ ਵਿੱਚ ਲਗਾਤਾਰ ਫੌਜ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਜਾਰੀ ਹੈ। ਅਜਿਹੇ ਵਿੱਚ ਫੌਜ ਵੱਲੋਂ ਚਲਾਏ ਜਾ ਰਹੇ ਪੁੰਛ-ਰਾਜੌਰੀ ਜੰਗਲ ਵਿੱਚ ਅੱਤਵਾਦ ਵਿਰੋਧੀ ਮੁਹਿੰਮ ਦੇ ਚੱਲਦੇ ਲੋਕਾਂ ਨੂੰ ਘਰ ਦੇ ਅੰਦਰ ਰਹਿਣ ਲਈ ਕਿਹਾ ਗਿਆ ਹੈ।

NRI Post Desk · 1864 ਦਿਨ ਪਹਿਲਾਂ · ਅੱਪਡੇਟ 1864 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਵੱਡੀ ਤਿਆਰੀ 'ਚ ਫੋਜ਼ ਪੁੰਛ 'ਚ ਲੋਕਾਂ ਨੂੰ ਘਰਾਂ ਤੋਂ ਬਾਹਰ ਨਾ ਨਿਕਲ ਕੇ ਰਾਸ਼ਨ ਇਕੱਠਾ ਕਰਨ ਦੇ ਹੁਕਮ
📷 NRI Post Desk

ਪੁੰਛ (ਦੇਵ ਇੰਦਰਜੀਤ) : ਜੰਮੂ-ਕਸ਼ਮੀਰ ਵਿੱਚ ਲਗਾਤਾਰ ਫੌਜ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਜਾਰੀ ਹੈ। ਅਜਿਹੇ ਵਿੱਚ ਫੌਜ ਵੱਲੋਂ ਚਲਾਏ ਜਾ ਰਹੇ ਪੁੰਛ-ਰਾਜੌਰੀ ਜੰਗਲ ਵਿੱਚ ਅੱਤਵਾਦ ਵਿਰੋਧੀ ਮੁਹਿੰਮ ਦੇ ਚੱਲਦੇ ਲੋਕਾਂ ਨੂੰ ਘਰ ਦੇ ਅੰਦਰ ਰਹਿਣ ਲਈ ਕਿਹਾ ਗਿਆ ਹੈ।

ਅਧਿਕਾਰੀਆਂ ਨੇ ਕਿਹਾ ਕਿ ਜੰਮੂ-ਕਸ਼ਮੀਰ ਦੇ ਦੋ ਸਰਹੱਦੀ ਜ਼ਿਲ੍ਹਿਆਂ ਪੁੰਛ ਅਤੇ ਰਾਜੌਰੀ ਦੇ ਜੰਗਲ ਖੇਤਰ ਵਿੱਚ ਅੱਤਵਾਦ ਵਿਰੋਧੀ ਮੁਹਿੰਮ ਦੇ ਨੌਵੇਂ ਦਿਨ ਮੇਂਢਰ ਵਿੱਚ ਜਨਤਕ ਘੋਸ਼ਣਾਵਾਂ ਕੀਤੀਆਂ ਗਈਆਂ ਅਤੇ ਸਥਾਨਕ ਨਿਵਾਸੀਆਂ ਨੂੰ ਆਪਣੀ ਸੁਰੱਖਿਆ ਲਈ ਘਰ ਦੇ ਅੰਦਰ ਰਹਿਣ ਲਈ ਕਿਹਾ ਗਿਆ ਹੈ।

ਭੱਠਾ ਦੁਰਿਅਨ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਸਥਾਨਕ ਮਸਜਿਦਾਂ ਵਿੱਚ ਲੱਗੇ ਲਾਊਡ ਸਪੀਕਰ ਦੇ ਜ਼ਰੀਏ ਲੋਕਾਂ ਨੂੰ ਸੂਚਿਤ ਕੀਤਾ ਗਿਆ ਸੀ। ਦਰਅਸਲ, ਸੁਰੱਖਿਆ ਬਲ ਪੁੰਛ ਜ਼ਿਲ੍ਹੇ ਦੇ ਮੇਂਢਰ ਦੇ ਜੰਗਲ ਖੇਤਰ ਵਿੱਚ ਲੁਕੇ ਹੋਏ ਅੱਤਵਾਦੀਆਂ ਖ਼ਿਲਾਫ਼ ਅੰਤਿਮ ਹਮਲੇ ਦੀ ਤਿਆਰੀ ਕਰ ਰਹੇ ਹਨ।

ਸੰਬੰਧਿਤ ਖ਼ਬਰਾਂ

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸੂਚਿਤ ਕਰਦੇ ਹੋਏ ਕਿਹਾ ਗਿਆ ਹੈ ਕਿ ਉਹ ਜੰਗਲ ਖੇਤਰ ਵਿੱਚ ਨਾ ਜਾਣ ਅਤੇ ਆਪਣੇ ਪਸ਼ੂਆਂ ਨੂੰ ਵੀ ਆਪਣੇ ਘਰਾਂ ਵਿੱਚ ਹੀ ਰੱਖਣ। ਇਸ ਤੋਂ ਇਲਾਵਾ ਲੋਕਾਂ ਨੂੰ ਰਾਸ਼ਨ ਇਕੱਠਾ ਕਰਨ ਲਈ ਵੀ ਕਿਹਾ ਗਿਆ ਹੈ।

ਜਿਹੜੇ ਲੋਕ ਬਾਹਰ ਗਏ ਹਨ ਉਨ੍ਹਾਂ ਨੂੰ ਆਪਣੇ ਜਾਨਵਰਾਂ ਦੇ ਨਾਲ ਆਪਣੇ ਘਰ ਪਰਤਣ ਲਈ ਕਿਹਾ ਗਿਆ ਹੈ। ਇੱਕ ਜੂਨੀਅਰ ਕਮਿਸ਼ਨਡ ਅਧਿਕਾਰੀ ਅਤੇ ਚਾਰ ਹੋਰ ਸੁਰੱਖਿਆ ਕਰਮਚਾਰੀਆਂ ਨੇ 11 ਅਕਤੂਬਰ ਨੂੰ ਪੁੰਛ ਦੇ ਸੁਰਨਕੋਟ ਜੰਗਲ ਵਿੱਚ ਅੱਤਵਾਦ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਦੌਰਾਨ ਭਿਆਨਕ ਗੋਲੀਬਾਰੀ ਵਿੱਚ ਆਪਣੀ ਜਾਨ ਦੇ ਦਿੱਤੀ, ਜਦੋਂ ਕਿ ਵੀਰਵਾਰ ਨੂੰ ਹੋਏ ਇੱਕ ਹੋਰ ਮੁਕਾਬਲੇ ਵਿੱਚ ਜੇ.ਸੀ.ਓ. ਸਮੇਤ ਚਾਰ ਹੋਰ ਫੌਜੀਆਂ ਨੇ ਆਪਣੀ ਜਾਨ ਗੁਆ ਦਿੱਤੀ।

ਅਧਿਕਾਰੀਆਂ ਨੇ ਕਿਹਾ ਕਿ ਅੱਤਵਾਦੀਆਂ ਦੇ ਮਨਸੂਬਿਆਂ ਨੂੰ ਨਾਕਾਮ ਕਰਨ ਲਈ ਪੂਰੇ ਜੰਗਲ ਖੇਤਰ ਵਿੱਚ ਅਜੇ ਵੀ ਸਖ਼ਤ ਸੁਰੱਖਿਆ ਘੇਰਾ ਹੈ, ਇਹ ਖੇਤਰ ਪਹਾੜੀ ਹੈ ਅਤੇ ਜੰਗਲ ਸੰਘਣਾ ਹੈ, ਜਿਸ ਨਾਲ ਆਪਰੇਸ਼ਨ ਮੁਸ਼ਕਲ ਅਤੇ ਖ਼ਤਰਨਾਕ ਹੋ ਗਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!