|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਅੰਮ੍ਰਿਤਸਰ ਏਅਰਪੋਰਟ ਪਹੁੰਚੇ ਅਰਵਿੰਦ ਕੇਜਰੀਵਾਲ

ਅੰਮ੍ਰਿਤਸਰ (ਦੇਵ ਇੰਦਰਜੀਤ) : ਲੰਮੇ ਸਮੇਂ ਤੱਕ ਪੰਥਕ ਸਿਆਸਤ ਕਰਨ ਵਾਲੇ ਅਕਾਲੀ ਆਗੂ ਸੇਵਾ ਸਿੰਘ ਸੇਖਵਾਂ ਅੱਜ ਯਾਨੀ ਕਿ ਵੀਰਵਾਰ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਸਕਦੇ ਹਨ। ‘ਆਪ’ ਸੁਪਰੀਮੋ ’ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਉਨ੍ਹਾਂ ਦੇ ਘਰ ਮੁਲਾਕਾਤ ਕਰਨ ਲਈ ਅੰਮ੍ਰਿਤਸਰ ਹਵਾਈ ਅੱਡੇ ’ਤੇ ਪਹੁੰਚ ਚੁੱਕੇ ਹਨ ਤੇ ਜਲਦ ਹੀ ਸੇਵਾ ਸਿੰਘ ਸੇਖ਼ਵਾਂ ਨਾਲ

NRI Post Desk · 1918 ਦਿਨ ਪਹਿਲਾਂ · ਅੱਪਡੇਟ 1918 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅੰਮ੍ਰਿਤਸਰ ਏਅਰਪੋਰਟ ਪਹੁੰਚੇ ਅਰਵਿੰਦ ਕੇਜਰੀਵਾਲ
📷 NRI Post Desk

ਅੰਮ੍ਰਿਤਸਰ (ਦੇਵ ਇੰਦਰਜੀਤ) : ਲੰਮੇ ਸਮੇਂ ਤੱਕ ਪੰਥਕ ਸਿਆਸਤ ਕਰਨ ਵਾਲੇ ਅਕਾਲੀ ਆਗੂ ਸੇਵਾ ਸਿੰਘ ਸੇਖਵਾਂ ਅੱਜ ਯਾਨੀ ਕਿ ਵੀਰਵਾਰ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਸਕਦੇ ਹਨ। ‘ਆਪ’ ਸੁਪਰੀਮੋ ’ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਉਨ੍ਹਾਂ ਦੇ ਘਰ ਮੁਲਾਕਾਤ ਕਰਨ ਲਈ ਅੰਮ੍ਰਿਤਸਰ ਹਵਾਈ ਅੱਡੇ ’ਤੇ ਪਹੁੰਚ ਚੁੱਕੇ ਹਨ ਤੇ ਜਲਦ ਹੀ ਸੇਵਾ ਸਿੰਘ ਸੇਖ਼ਵਾਂ ਨਾਲ ਮੁਲਾਕਾਤ ਕਰਨਗੇ।ਸੇਵਾ ਸਿੰਘ ਸੇਖਵਾਂ ਦੇ ਪੁੱਤਰ ਜਗਰੂਪ ਸਿੰਘ ਸੇਖਵਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਅਰਵਿੰਦ ਕੇਜਰੀਵਾਲ ਨਾਲ ਬੰਦ ਕਮਰੇ ’ਚ ਮੀਟਿੰਗ ਨਹੀਂ ਹੋ ਜਾਂਦੀ ਉਦੋਂ ਤੱਕ ਅਸੀਂ ਕੋਈ ਵੀ ਫ਼ੈਸਲਾ ਨਹੀਂ ਲੈਣਾ।

ਦੇਖਿਆ ਜਾਵੇ ਤਾਂ ਸੇਖਵਾਂ ਦੇ ਘਰ ‘ਆਪ’ ਵਲੋਂ ਅਜਿਹਾ ਮਾਹੌਲ ਬਣਾਇਆ ਗਿਆ ਹੈ ਕਿ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਇਹ ਵੀ ਸਵਾਲ ਖੜ੍ਹੇ ਹੁੰਦੇ ਹਨ ਕਿ ਸੀਟਾਂ ਦੀ ਵੰਡ ਨੂੰ ਲੈ ਕੇ ਆਮ ਆਦਮੀ ਪਾਰਟੀ ਤੇ ਸੇਖਵਾਂ ਵਿਚਾਲੇ ਕੋਈ ਰੇੜਕਾ ਬਣਿਆ ਹੋਇਆ ਹੈ, ਜੋ ਕੇਰੀਵਾਲ ਅੱਜ ਆ ਕੇ ਦੂਰ ਕਰਨਗੇ ? ਸੂਤਰਾਂ ਮੁਤਾਬਕ ਇਸ ਮੌਕੇ ਸੇਵਾ ਸਿੰਘ ਸੇਖਵਾਂ ਸਣੇ ਕਈ ਹੋਰ ਅਕਾਲੀ ਆਗੂ ਵੀ ‘ਆਪ’ ਦਾ ਝਾੜੂ ਫੜ੍ਹ ਸਕਦੇ ਹਨ।

ਸੰਬੰਧਿਤ ਖ਼ਬਰਾਂ

ਪਿਛਲੇ ਦੌਰੇ ਦੌਰਾਨ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕਰਦਿਆਂ ਕੇਜਰੀਵਾਲ ਨੇ ਪੰਜਾਬ ਦੀ ਜਨਤਾ ਲਈ ਵੱਡੇ ਐਲਾਨ ਕੀਤੇ ਸਨ। ਉਨ੍ਹਾਂ ਕਿਹਾ ਸੀ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਹਰ ਪਰਿਵਾਰ ਨੂੰ 300 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾਵੇਗੀ।

ਕੇਜਰੀਵਾਲ ਨੇ ਇਸ ਦੇ ਨਾਲ ਹੀ ਦੂਜਾ ਵੱਡਾ ਐਲਾਨ ਕਰਦਿਆਂ ਕਿਹਾ ਕਿ ਜਿੰਨੇ ਪੁਰਾਣੇ ਬਿੱਲ ਹਨ, ਸਾਰੇ ਮੁਆਫ਼ ਕੀਤੇ ਜਾਣਗੇ ਅਤੇ ਕੱਟੇ ਹੋਏ ਸਾਰੇ ਕੁਨੈਕਸ਼ਨ ਬਹਾਲ ਕੀਤੇ ਜਾਣਗੇ। ਤੀਜਾ ਵੱਡਾ ਐਲਾਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਅੰਦਰ 24 ਘੰਟੇ ਬਿਜਲੀ ਦਿੱਤੀ ਜਾਵੇਗੀ ਪਰ ਇਸ 'ਚ ਥੋੜ੍ਹਾ ਸਮਾਂ ਜ਼ਰੂਰ ਲੱਗੇਗਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!