|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਅਰਵਿੰਦ ਕੇਜਰੀਵਾਲ ਨੇ ਕਿਹਾ: ਹੋਰ ਪਾਰਟੀਆਂ ਵਾਂਗ ਝੂਠੇ ਵਾਅਦੇ ਨਹੀਂ ਕਰਦੇ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ 'ਚ ਭਗਵੰਤ ਮਾਨ ਦੀ ਸਰਕਾਰ ਵਲੋਂ ਪਹਿਲੀ ਗਾਰੰਟੀ ਨੂੰ ਪੂਰਾ ਕਰਨ ਲਈ ਪੰਜਾਬ ਦੇ ਲੋਕਾਂ ਨੂੰ ਸ਼ੁੱਭਕਾਮਨਾਵਾਂ ਅਤੇ ਵਧਾਈ ਦਿੰਦੇ ਹੋਏ ਕਿਹਾ ਹੈ ਕਿ ਉਹ ਮੁੱਖ ਮੰਤਰੀ ਤੋਂ ਉਮੀਦ ਕਰਦੇ ਹਨ ਕਿ ਉਹ ਇਸ ਕੰਮ ਨੂੰ ਪੂਰਾ ਕਰਨਗੇ | ਕੇਜਰੀਵਾਲ ਨੇ ਕਿਹਾ ਕਿ ਅਸੀਂ ਆਪਣਾ ਪਹਿਲਾ ਵਾਅਦਾ ਪੂਰਾ ਕੀਤ

NRI Post Desk · 1684 ਦਿਨ ਪਹਿਲਾਂ · ਅੱਪਡੇਟ 1684 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅਰਵਿੰਦ ਕੇਜਰੀਵਾਲ ਨੇ ਕਿਹਾ: ਹੋਰ ਪਾਰਟੀਆਂ ਵਾਂਗ ਝੂਠੇ ਵਾਅਦੇ ਨਹੀਂ ਕਰਦੇ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ 'ਚ ਭਗਵੰਤ ਮਾਨ ਦੀ ਸਰਕਾਰ ਵਲੋਂ ਪਹਿਲੀ ਗਾਰੰਟੀ ਨੂੰ ਪੂਰਾ ਕਰਨ ਲਈ ਪੰਜਾਬ ਦੇ ਲੋਕਾਂ ਨੂੰ ਸ਼ੁੱਭਕਾਮਨਾਵਾਂ ਅਤੇ ਵਧਾਈ ਦਿੰਦੇ ਹੋਏ ਕਿਹਾ ਹੈ ਕਿ ਉਹ ਮੁੱਖ ਮੰਤਰੀ ਤੋਂ ਉਮੀਦ ਕਰਦੇ ਹਨ ਕਿ ਉਹ ਇਸ ਕੰਮ ਨੂੰ ਪੂਰਾ ਕਰਨਗੇ | ਕੇਜਰੀਵਾਲ ਨੇ ਕਿਹਾ ਕਿ ਅਸੀਂ ਆਪਣਾ ਪਹਿਲਾ ਵਾਅਦਾ ਪੂਰਾ ਕੀਤਾ ਹੈ। ਅਸੀਂ ਉਹੀ ਕਰਦੇ ਹਾਂ ਜੋ ਅਸੀਂ ਕਹਿੰਦੇ ਹਾਂ। ਹੋਰ ਪਾਰਟੀਆਂ ਵਾਂਗ ਝੂਠੇ ਵਾਅਦੇ ਨਹੀਂ ਕਰਦੇ।

ਸੰਬੰਧਿਤ ਖ਼ਬਰਾਂ

ਇਸੇ ਲਈ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਆਪਣੀ ਪਹਿਲੀ ਗਾਰੰਟੀ ਜੋ 300 ਯੂਨਿਟ ਮੁਫਤ ਬਿਜਲੀ ਦੇਣ ਦੀ ਸੀ, ਪੂਰੀ ਕਰ ਦਿੱਤੀ ਹੈ।ਕੇਜਰੀਵਾਲ ਨੇ ਕਿਹਾ ਕਿ ਹੁਣ ਪੰਜਾਬ ਵਿੱਚ ਸਾਫ਼ ਇਰਾਦਿਆਂ ਵਾਲੀ ਇਮਾਨਦਾਰ, ਦੇਸ਼ ਭਗਤ ਸਰਕਾਰ ਆ ਗਈ ਹੈ। ਉਹ ਭ੍ਰਿਸ਼ਟਾਚਾਰ ਨੂੰ ਖ਼ਤਮ ਕਰ ਕੇ ਪੈਸਾ ਬਚਾਏਗੀ।

ਕੇਜਰੀਵਾਲ ਨੇ ਆਪਣੇ ਟਵੀਟ ’ਚ ਇਕ ਵਾਰ ਫਿਰ ਸੰਕੇਤ ਦਿੱਤਾ ਕਿ ਸੂਬੇ ’ਚ ਭ੍ਰਿਸ਼ਟਾਚਾਰ ਖਿਲਾਫ ਮੁਹਿੰਮ ਜਾਰੀ ਰਹੇਗੀ। ਭਗਵੰਤ ਮਾਨ ਨੇ ਵੀ ਆਪਣੇ ਸੰਬੋਧਨ ਵਿੱਚ ਇੱਕ ਵਾਰ ਫਿਰ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਦਾ ਜ਼ਿਕਰ ਕੀਤਾ ਹੈ। ਇਸ ਤੋਂ ਪਤਾ ਲੱਗਦਾ ਹੈ ਕਿ ਸਰਕਾਰੀ ਖੇਤਰ ਵਿੱਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਦੀ ਮੁਹਿੰਮ ਹਾਲੇ ਰੁਕਣ ਵਾਲੀ ਨਹੀਂ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!