|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਆਸ਼ੀਸ਼ ਮਿਸ਼ਰਾ ਨੇ ਕ੍ਰਾਈਮ ਬਰਾਂਚ ਦੇ ਸਾਹਮਣੇ ਕੀਤਾ ਸਰੰਡਰ

ਲਖਨਊ (ਦੇਵ ਇੰਦਰਜੀਤ) : ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ’ਚ ਕਿਸਾਨਾਂ 'ਤੇ ਕਾਰ ਚੜ੍ਹਾਉਣ ਦੇ ਮਾਮਲੇ ’ਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ਨੇ ਅੱਜ ਯਾਨੀ ਸ਼ਨੀਵਾਰ ਨੂੰ ਕ੍ਰਾਈਮ ਬਰਾਂਚ ਦੇ ਦਫ਼ਤਰ ’ਚ ਸਰੰਡਰ ਕਰ ਲਿਆ ਹੈ। ਪੁਲਸ ਨੇ ਉਨ੍ਹਾਂ ਨੂੰ ਸੀ.ਆਰ.ਪੀ.ਸੀ. ਦੀ ਧਾਰਾ 160 ਦੇ ਅਧੀਨ ਸੰਮਨ ਭੇਜਿਆ ਹੈ। ਮੰਨਿਆ ਜਾ ਰਿਹਾ ਹੈ ਕਿ ਜੇਕਰ ਪੁਲ

NRI Post Desk · 1874 ਦਿਨ ਪਹਿਲਾਂ · ਅੱਪਡੇਟ 1874 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਆਸ਼ੀਸ਼ ਮਿਸ਼ਰਾ ਨੇ ਕ੍ਰਾਈਮ ਬਰਾਂਚ ਦੇ ਸਾਹਮਣੇ ਕੀਤਾ ਸਰੰਡਰ
📷 NRI Post Desk

ਲਖਨਊ (ਦੇਵ ਇੰਦਰਜੀਤ) : ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ’ਚ ਕਿਸਾਨਾਂ 'ਤੇ ਕਾਰ ਚੜ੍ਹਾਉਣ ਦੇ ਮਾਮਲੇ ’ਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ਨੇ ਅੱਜ ਯਾਨੀ ਸ਼ਨੀਵਾਰ ਨੂੰ ਕ੍ਰਾਈਮ ਬਰਾਂਚ ਦੇ ਦਫ਼ਤਰ ’ਚ ਸਰੰਡਰ ਕਰ ਲਿਆ ਹੈ। ਪੁਲਸ ਨੇ ਉਨ੍ਹਾਂ ਨੂੰ ਸੀ.ਆਰ.ਪੀ.ਸੀ. ਦੀ ਧਾਰਾ 160 ਦੇ ਅਧੀਨ ਸੰਮਨ ਭੇਜਿਆ ਹੈ। ਮੰਨਿਆ ਜਾ ਰਿਹਾ ਹੈ ਕਿ ਜੇਕਰ ਪੁਲਸ ਆਸ਼ੀਸ਼ ਦੇ ਜਵਾਬ ਤੋਂ ਸੰਤੁਸ਼ਟ ਨਹੀਂ ਹੁੰਦੀ ਹੈ ਤਾਂ ਉਨ੍ਹਾਂ ਦੀ ਗ੍ਰਿਫ਼ਤਾਰੀ ਵੀ ਹੋ ਸਕਦੀ ਹੈ।

ਇਸ ਨੂੰ ਦੇਖਦੇ ਹੋਏ ਲਖੀਮਪੁਰ ਖੀਰੀ ’ਚ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਆਸ਼ੀਸ਼ ਮਿਸ਼ਰਾ ਦੇ ਵਕੀਲ ਅਵਧੇਸ਼ ਕੁਮਾਰ ਨੇ ਕਿਹਾ ਕਿ ਉਨ੍ਹਾਂ ਦੇ ਮੁਵਕਿਲ ਅੱਜ ਪੁਲਸ ਸਾਹਮਣੇ ਪੇਸ਼ ਹੋਣਗੇ। ਉਨ੍ਹਾਂ ਕਿਹਾ ਕਿ ਅਸੀਂ ਨੋਟਿਸ ਦਾ ਸਨਮਾਨ ਕਰਾਂਗੇ ਅਤੇ ਜਾਂਚ ’ਚ ਹਰ ਸੰਭਵ ਸਹਿਯੋਗ ਕਰਾਂਗੇ।

ਸੰਬੰਧਿਤ ਖ਼ਬਰਾਂ

3 ਅਕਤੂਬਰ ਨੂੰ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ’ਚ ਕਿਸਾਨਾਂ ’ਤੇ ਕੇਂਦਰੀ ਮੰਤਰੀ ਦੇ ਪੁੱਤਰ ਵਲੋਂ ਗੱਡੀ ਚੜ੍ਹਾਉਣ ਨਾਲ ਚਾਰ ਕਿਸਾਨਾਂ ਦੀ ਮੌਤ ਹੋ ਗਈ ਸੀ। ਇਸ ਤੋਂ ਬਾਅਦ ਭੜਕੀ ਹਿੰਸਾ ’ਚ 4 ਹੋਰ ਲੋਕਾਂ ਦੀ ਮੌਤ ਹੋ ਗਈ ਸੀ।

ਕਿਸਾਨਾਂ ਨੇ ਦਰਜ ਐੱਫ.ਆਈ.ਆਰ. ’ਚ ਦੋਸ਼ ਲਗਾਇਆ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੇ ਪ੍ਰਦਰਸ਼ਨਕਾਰੀ ਕਿਸਾਨਾਂ ’ਤੇ ਗੱਡੀ ਚੜ੍ਹਾ ਕੇ ਉਨ੍ਹਾਂ ਨੂੰ ਕੁਚਲਣ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ 4 ਕਿਸਾਨਾਂ ਦੀ ਮੌਤ ਹੋ ਗਈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!