|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਵੱਡੀ ਵਾਰਦਾਤ : ਬਜ਼ੁਰਗ ਦੇ ਸਿਰ 'ਚ ਹਥਿਆਰ ਨਾਲ ਕੀਤੇ ਕਈ ਵਾਰ, ਸੁਰੱਖਿਆ ਪ੍ਰਬੰਧਾਂ ਦਾ ਰੱਬ ਰਾਖਾ...

ਨਿਊਜ਼ ਡੈਸਕ (ਰਿੰਪੀ ਸ਼ਰਮਾ) : 26 ਜਨਵਰੀ ਨੂੰ ਲੈ ਕੇ ਬਠਿੰਡਾ 'ਚ ਵੀ ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਦਾਅਵੇ ਕੀਤੇ ਜਾ ਰਹੇ ਸਨ ਪਰ ਅੱਜ ਸਵੇਰੇ ਬਠਿੰਡਾ ਦੇ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਦੇ ਬਾਹਰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਬਜ਼ੁਰਗ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ।

NRI Post Desk · 1765 ਦਿਨ ਪਹਿਲਾਂ · ਅੱਪਡੇਟ 1765 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਵੱਡੀ ਵਾਰਦਾਤ : ਬਜ਼ੁਰਗ ਦੇ ਸਿਰ 'ਚ ਹਥਿਆਰ ਨਾਲ ਕੀਤੇ ਕਈ ਵਾਰ, ਸੁਰੱਖਿਆ ਪ੍ਰਬੰਧਾਂ ਦਾ ਰੱਬ ਰਾਖਾ...
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : 26 ਜਨਵਰੀ ਨੂੰ ਲੈ ਕੇ ਬਠਿੰਡਾ 'ਚ ਵੀ ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਦਾਅਵੇ ਕੀਤੇ ਜਾ ਰਹੇ ਸਨ ਪਰ ਅੱਜ ਸਵੇਰੇ ਬਠਿੰਡਾ ਦੇ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਦੇ ਬਾਹਰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਬਜ਼ੁਰਗ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ।

ਸੰਬੰਧਿਤ ਖ਼ਬਰਾਂ

ਜਾਣਕਾਰੀ ਅਨੁਸਾਰ ਕਤਲ ਸਿਰ 'ਚ ਲੋਹੇ ਦੇ ਹਥਿਆਰ ਮਾਰ ਕੇ ਕੀਤਾ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪੁਲਿਸ ਨੂੰ ਸੂਚਿਤ ਕੀਤਾ ਗਿਆ। ਪੁਲਿਸ ਨੇ 'ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਠਿੰਡਾ ਭੇਜ ਦਿੱਤਾ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਘਟਨਾ ਸਥਾਨ ਦੇ ਕੋਲ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ 26 ਜਨਵਰੀ ਨੂੰ ਲੈ ਕੇ ਹਰ ਸੂਬੇ ਹਰ ਜ਼ਿਲ੍ਹੇ ਦੀ ਪੁਲਿਸ ਚੌਕਸ ਹੁੰਦੀ ਹੈ ਤੇ ਸੁਰੱਖਿਆ ਪ੍ਰਬੰਧ ਵੀ ਸਖਤ ਕੀਤੇ ਗਏ ਹੁੰਦੇ ਹਨ ਪਰ ਅਜਿਹੀਆਂ ਵਾਰਦਾਤਾਂ ਪੁਲਿਸ ਪ੍ਰਸ਼ਾਸਨ ਤੇ ਸੁਰੱਖਿਆ ਪ੍ਰਬੰਧਾਂ 'ਤੇ ਕਈ ਸਵਾਲ ਖੜ੍ਹੇ ਕਰਦੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!