|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਵਿਧਾਨ ਸਭਾ ਚੋਣਾਂ 2022 : ਚੋਣ ਕਮਿਸ਼ਨ ਤੇ ਸਿਹਤ ਅਧਿਕਾਰੀਆਂ ਦੀ ਮੀਟਿੰਗ, ਕੋਰੋਨਾ ਸਬੰਧੀ ਹਾਲਾਤ 'ਤੇ ਸਮੀਖਿਆ

ਨਿਊਜ਼ ਡੈਸਕ (ਜਸਕਮਲ) : ਦੇਸ਼ 'ਚ ਕੋਰੋਨਾ ਵਾਇਰਸ ਦੀ ਰਫਤਾਰ ਤੇਜ਼ੀ ਨਾਲ ਵੱਧ ਰਹੀ ਹੈ। ਕਈ ਸੂਬਿਆਂ 'ਚ ਕੋਰੋਨਾ ਦੇ ਰਿਕਾਰਡ ਮਾਮਲੇ ਸਾਹਮਣੇ ਆ ਰਹੇ ਹਨ। ਦੂਜੇ ਪਾਸੇ ਯੂਪੀ, ਉਤਰਾਖੰਡ ਤੇ ਪੰਜਾਬ ਸਣੇ ਪੰਜ ਸੂਬਿਆਂ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਵੀ ਐਲਾਨ ਹੋ ਸਕਦਾ ਹੈ। ਕੇਂਦਰੀ ਸਿਹਤ ਮੰਤਰਾਲੇ ਦੇ ਸਕੱਤਰ ਰਾਜੇਸ਼ ਭੂਸ਼ਣ, ਨੀਤੀ ਆਯੋਗ ਦੇ ਮੈਂਬਰ

NRI Post Desk · 1785 ਦਿਨ ਪਹਿਲਾਂ · ਅੱਪਡੇਟ 1785 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਵਿਧਾਨ ਸਭਾ ਚੋਣਾਂ 2022 : ਚੋਣ ਕਮਿਸ਼ਨ ਤੇ ਸਿਹਤ ਅਧਿਕਾਰੀਆਂ ਦੀ ਮੀਟਿੰਗ, ਕੋਰੋਨਾ ਸਬੰਧੀ ਹਾਲਾਤ 'ਤੇ ਸਮੀਖਿਆ
📷 NRI Post Desk

ਨਿਊਜ਼ ਡੈਸਕ (ਜਸਕਮਲ) : ਦੇਸ਼ 'ਚ ਕੋਰੋਨਾ ਵਾਇਰਸ ਦੀ ਰਫਤਾਰ ਤੇਜ਼ੀ ਨਾਲ ਵੱਧ ਰਹੀ ਹੈ। ਕਈ ਸੂਬਿਆਂ 'ਚ ਕੋਰੋਨਾ ਦੇ ਰਿਕਾਰਡ ਮਾਮਲੇ ਸਾਹਮਣੇ ਆ ਰਹੇ ਹਨ। ਦੂਜੇ ਪਾਸੇ ਯੂਪੀ, ਉਤਰਾਖੰਡ ਤੇ ਪੰਜਾਬ ਸਣੇ ਪੰਜ ਸੂਬਿਆਂ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਵੀ ਐਲਾਨ ਹੋ ਸਕਦਾ ਹੈ। ਕੇਂਦਰੀ ਸਿਹਤ ਮੰਤਰਾਲੇ ਦੇ ਸਕੱਤਰ ਰਾਜੇਸ਼ ਭੂਸ਼ਣ, ਨੀਤੀ ਆਯੋਗ ਦੇ ਮੈਂਬਰ ਵੀਕੇ ਪਾਲ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਦੇ ਅਧਿਕਾਰੀਆਂ ਨਾਲ ਇਕ ਮੀਟਿੰਗ ਕਰਨਗੇ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ। ਜਾਣਕਾਰੀ ਅਨੁਸਾਰ ਚੱਲ ਰਹੀ ਇਸ ਬੈਠਕ ਦੌਰਾਨ ਕੋਰੋਨਾ ਦੇ ਹਾਲਾਤ ਸਬੰਧੀ ਵੀ ਚਰਚਾ ਕੀਤੀ ਜਾਵੇਗੀ।

ਸੰਬੰਧਿਤ ਖ਼ਬਰਾਂ

ਇਸ ਤੋਂ ਪਹਿਲਾਂ ਪਿਛਲੇ ਸਾਲ 27 ਦਸੰਬਰ ਨੂੰ ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਤੇ ਚੋਣ ਕਮਿਸ਼ਨ ਦੇ ਅਧਿਕਾਰੀਆਂ ਵਿਚਾਲੇ ਅਹਿਮ ਮੀਟਿੰਗ ਹੋਈ ਸੀ। ਇਸ ਬੈਠਕ 'ਚ ਓਮੀਕਰੋਨ ਦੇ ਵਧਦੇ ਖਤਰੇ ਦੇ ਵਿਚਕਾਰ ਵੋਟਿੰਗ ਨੂੰ ਸੁਰੱਖਿਅਤ ਢੰਗ ਨਾਲ ਕਰਵਾਉਣ 'ਤੇ ਚਰਚਾ ਕੀਤੀ ਗਈ। ਅਧਿਕਾਰੀਆਂ ਨੇ ਰਾਜੇਸ਼ ਭੂਸ਼ਣ ਤੋਂ ਕੋਵਿਡ ਪ੍ਰੋਟੋਕੋਲ ਤਹਿਤ ਚੋਣ ਪ੍ਰਚਾਰ, ਪੋਲਿੰਗ ਦੀ ਮਿਤੀ ਤੇ ਵੋਟਾਂ ਦੀ ਗਿਣਤੀ ਸਬੰਧੀ ਸੁਝਾਅ ਤੇ ਰਿਪੋਰਟਾਂ ਮੰਗੀਆਂ ਸਨ। ਦੱਸ ਦੇਈਏ ਕਿ ਇਸ ਸਾਲ ਯੂਪੀ, ਉਤਰਾਖੰਡ, ਪੰਜਾਬ, ਗੋਆ ਤੇ ਮਨੀਪੁਰ 'ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਚੋਣ ਕਮਿਸ਼ਨ ਜਲਦ ਹੀ ਇਨ੍ਹਾਂ ਰਾਜਾਂ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਸਕਦਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!