|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਜ਼ਿਲਾ ਚੋਣ ਅਫ਼ਸਰ ਵੱਲੋਂ ਨੋਡਲ ਅਫ਼ਸਰਾਂ ਅਤੇ ਚੋਣ ਨਿਗਰਾਨ ਟੀਮਾਂ ਦੇ ਕੰਮਾਂ ਦਾ ਮੁਲਾਂਕਣ

ਕਪੂਰਥਲਾ : ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਇੰਜ. ਡੀ. ਪੀ. ਐਸ ਖਰਬੰਦਾ ਨੇ ਅੱਜ ਲੋਕ ਸਭਾ ਚੋਣਾਂ ਸਬੰਧੀ ਵੱਖ-ਵੱਖ ਚੋਣ ਕਾਰਜਾਂ ਲਈ ਤਾਇਨਾਤ ਸਮੂਹ ਨਿਗਰਾਨ ਟੀਮਾਂ ਅਤੇ ਨੋਡਲ ਅਫ਼ਸਰਾਂ ਨਾਲ ਮੀਟਿੰਗ ਕਰਕੇ ਉਨਾਂ ਵੱਲੋਂ ਹੁਣ ਤੱਕ ਕੀਤੇ ਗਏ ਕੰਮਾਂ ਦਾ ਮੁਲਾਂਕਣ ਕੀਤਾ ਗਿਆ ਅਤੇ ਉਨਾ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਡਿਊਟੀ ਪ੍ਰਤੀ ਪਾਬੰਦ ਅਤੇ ਸੁਚੇਤ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ : ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਇੰਜ. ਡੀ. ਪੀ. ਐਸ ਖਰਬੰਦਾ ਨੇ ਅੱਜ ਲੋਕ ਸਭਾ ਚੋਣਾਂ ਸਬੰਧੀ ਵੱਖ-ਵੱਖ ਚੋਣ ਕਾਰਜਾਂ ਲਈ ਤਾਇਨਾਤ ਸਮੂਹ ਨਿਗਰਾਨ ਟੀਮਾਂ ਅਤੇ ਨੋਡਲ ਅਫ਼ਸਰਾਂ ਨਾਲ ਮੀਟਿੰਗ ਕਰਕੇ ਉਨਾਂ ਵੱਲੋਂ ਹੁਣ ਤੱਕ ਕੀਤੇ ਗਏ ਕੰਮਾਂ ਦਾ ਮੁਲਾਂਕਣ ਕੀਤਾ ਗਿਆ ਅਤੇ ਉਨਾ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਡਿਊਟੀ ਪ੍ਰਤੀ ਪਾਬੰਦ ਅਤੇ ਸੁਚੇਤ ਰਹਿਣ ਦੀ ਹਦਾਇਤ ਕੀਤੀ। ਇਸ ਦੌਰਾਨ ਉਨਾਂ ਉਡਣ ਦਸਤਿਆਂ, ਸਥਾਈ ਨਿਗਰਾਨ ਟੀਮਾਂ, ਵੀਡੀਓ ਨਿਗਰਾਨ ਟੀਮਾਂ, ਖ਼ਰਚਾ ਨਿਗਰਾਨ ਟੀਮ, ਮੈਨਪਾਵਰ ਟੀਮ, ਆਵਾਜਾਈ ਟੀਮ, ਸਿਖਲਾਈ ਟੀਮ, ਮੀਡੀਆ ਕਮਿਊਨੀਕੇਸ਼ਨ ਟੀਮ, ਕੰਪਿਊਟ੍ਰਾਈਜ਼ੇਸ਼ਨ ਟੀਮ, ਸਵੀਪ ਟੀਮ, ਹੈਲਪਲਾਈਨ ਤੇ ਸ਼ਿਕਾਇਤ ਨਿਵਾਰਣ ਟੀਮ, ਆਈ. ਟੀ ਸੈੱਲ, ਐਸ. ਐਮ. ਐਸ ਨਿਗਰਾਨ ਤੇ ਕਮਿਊਨੀਕੇਸ਼ਨ ਪਲਾਨਿੰਗ ਟੀਮ, ਸਾਈਬਰ ਸਕਿਉਰਿਟੀ ਟੀਮ ਆਦਿ ਦੇ ਕੰਮਾਂ ਦਾ ਜਾਇਜ਼ਾ ਲਿਆ। ਉਨਾਂ ਸਮੂਹ ਟੀਮਾਂ ਨੂੰ ਆਪਸੀ ਤਾਲਮੇਲ ਨਾਲ ਆਪਣੀ ਡਿਊਟੀ ਤਨਦੇਹੀ ਅਤੇ ਸ਼ਿੱਦਤ ਨਾਲ ਨਿਭਾਉਣ ਦੀ ਹਦਾਇਤ ਕਰਦਿਆਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਲਈ ਕਿਹਾ।

ਸੰਬੰਧਿਤ ਖ਼ਬਰਾਂ

ਉਨਾਂ ਖਾਸ ਤੌਰ 'ਤੇ ਕਿਹਾ ਕਿ ਇਸ ਸਬੰਧੀ ਕਿਸੇ ਵੀ ਕਿਸਮ ਦੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨਾਂ ਇਹ ਵੀ ਕਿਹਾ ਕਿ ਸਬੰਧਤ ਟੀਮਾਂ ਆਪਣੀਆਂ ਰੋਜ਼ਾਨਾ ਦੀਆਂ ਰਿਪੋਰਟਾਂ ਸਮੇਂ ਸਿਰ ਭੇਜਣੀਆਂ ਯਕੀਨੀ ਬਣਾਉਣ। ਉਨਾਂ ਕਿਹਾ ਕਿ ਆਈਆਂ ਸ਼ਿਕਾਇਤਾਂ ਦਾ ਨਿਪਟਾਰਾ ਤੈਅ ਸਮਾਂ ਸੀਮਾ ਅੰਦਰ ਕਰਨਾ ਯਕੀਨੀ ਬਣਾਇਆ ਜਾਵੇ। ਜ਼ਿਲਾ ਚੋਣ ਅਫ਼ਸਰ ਨੇ ਲੋਕ ਸਭਾ ਚੋਣਾਂ ਦੌਰਾਨ ਦਿਵਿਆਂਗ ਵੋਟਰਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਤੌਰ 'ਤੇ ਤਾਇਨਾਤ ਕੀਤੇ ਨੋਡਲ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਸ਼ਨਾਖਤ ਕੀਤੇ ਗਏ ਦਿਵਿਆਂਗ ਵੋਟਰਾਂ ਨੂੰ ਪੋਲਿੰਗ ਸਟੇਸ਼ਨਾਂ 'ਤੇ ਪਹੁੰਚਾਉਣ ਲਈ ਆਵਾਜਾਈ ਪਲਾਨ ਕਰਕੇ ਉਨਾਂ ਦੀ ਸਹਾਇਤਾ ਲਈ ਵਲੰਟੀਅਰਾਂ ਅਤੇ ਵੀਲ ਚੇਅਰ ਆਦਿ ਦੇ ਮੁੱਢਲੇ ਇੰਤਜ਼ਾਮ ਸਮੇਂ ਸਿਰ ਮੁਕੰਮਲ ਕਰਨੇ ਯਕੀਨੀ ਬਣਾਉਣ।

ਉਨਾਂ ਸਮੂਹ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਕਿਹਾ ਕਿ ਉਹ ਸੈਕਟਰ ਅਫ਼ਸਰਾਂ ਰਾਹੀਂ ਪ੍ਰਿੰਟਿੰਗ ਪ੍ਰੈੱਸਾਂ 'ਤੇ ਲਗਾਤਾਰ ਨਜ਼ਰ ਰੱਖਣ, ਤਾਂ ਜੋ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੀ ਸੂਰਤ ਵਿਚ ਫੌਰਨ ਕਾਰਵਾਈ ਕੀਤੀ ਜਾ ਸਕੇ। ਇਸ ਤੋਂ ਇਲਾਵਾ ਉਨਾਂ ਈ. ਵੀ. ਐਮਜ਼ ਤੇ ਵੀ. ਵੀ. ਪੈਟਜ਼ ਦੀ ਸਾਂਭ-ਸੰਭਾਲ ਅਤੇ ਪੋਸਟਲ ਬੈਲੇਟ ਪੇਪਰਾਂ ਸਬੰਧੀ ਲਾਏ ਗਏ ਨੋਡਲ ਅਫ਼ਸਰਾਂ ਨੂੰ ਵੀ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਅਵਤਾਰ ਸਿੰਘ ਭੁੱਲਰ, ਸਹਾਇਕ ਕਮਿਸ਼ਨਰ ਡਾ. ਸ਼ਿਖਾ ਭਗਤ, ਐਸ. ਡੀ. ਐਮ ਕਪੂਰਥਲਾ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ, ਐਸ. ਡੀ. ਐਮ ਭੁਲੱਥ ਸ. ਸਕੱਤਰ ਸਿੰਘ ਬੱਲ, ਐਸ. ਡੀ. ਐਮ ਫਗਵਾੜਾ ਸ. ਜੈ ਇੰਦਰ ਸਿੰਘ, ਐਸ. ਡੀ. ਐਮ ਸੁਲਤਾਨਪੁਰ ਲੋਧੀ ਸ੍ਰੀਮਤੀ ਨਵਨੀਤ ਕੌਰ ਬੱਲ, ਚੋਣ ਤਹਿਸੀਲਦਾਰ ਸ੍ਰੀਮਤੀ ਮਨਜੀਤ ਕੌਰ, ਸਿਵਲ ਸਰਜਨ ਡਾ. ਬਲਵੰਤ ਸਿੰਘ, ਡਿਪਟੀ ਈ. ਐਸ. ਏ ਮੈਡਮ ਰਾਣੀ ਤੋਂ ਇਲਾਵਾ ਵੱਖ-ਵੱਖ ਟੀਮਾਂ ਦੇ ਨੋਡਲ ਅਫ਼ਸਰ ਅਤੇ ਮੈਂਬਰ ਹਾਜ਼ਰ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!