|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸਹਾਇਕ ਕਮਿਸ਼ਨਰ ਅਤੇ ਹੋਰਨਾਂ ਸ਼ਖਸੀਅਤਾਂ ਨੇ ਸਮੂਹਿਕ ਵਿਆਹ ਸਮਾਰੋਹ ਮੌਕੇ 6 ਜੋੜੀਆਂ ਨੂੰ ਦਿੱਤਾ ਆਸ਼ੀਰਵਾਦ

ਕਪੂਰਥਲਾ (ਇੰਦਰਜੀਤ ਸਿੰਘ) : ਪਿੰਡ ਮੰਡੇਰ ਬੇਟ ਵਿਖੇ ਗ੍ਰਾਮ ਪੰਚਾਇਤ ਅਤੇ ਸਮੂਹ ਪਿੰਡ ਵਾਸੀਆਂ ਵੱਲੋਂ ਸ਼ਹਿਨਸ਼ਾਹ ਆਲਮ ਦਰਗਾਹ ਪੀਰ ਕਾਦਰ ਸ਼ਾਹ ਜੀ (ਸ਼ੇਰ ਮੁਹੰਮਦ ਖਾਂ ਨਵਾਬ ਮਲੇਰਕੋਟਲਾ) ਦੀ ਯਾਦ ਵਿਚ 40ਵਾਂ ਸਾਲਾਨਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਲੋੜਵੰਦ ਪਰਿਵਾਰਾਂ ਦੇ 260 ਸਮੂਹਿਕ ਵਿਆਹਾਂ ਦੀ ਲੜੀ ਨੂੰ ਅੱਗੇ ਤੋਰਦਿਆਂ 6 ਹੋਰ ਲੋੜਵੰਦ ਜੋੜਿਆਂ ਦੇ ਸਮੂਹਿਕ ਵਿਆਹ ਕਰਵ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ (ਇੰਦਰਜੀਤ ਸਿੰਘ) : ਪਿੰਡ ਮੰਡੇਰ ਬੇਟ ਵਿਖੇ ਗ੍ਰਾਮ ਪੰਚਾਇਤ ਅਤੇ ਸਮੂਹ ਪਿੰਡ ਵਾਸੀਆਂ ਵੱਲੋਂ ਸ਼ਹਿਨਸ਼ਾਹ ਆਲਮ ਦਰਗਾਹ ਪੀਰ ਕਾਦਰ ਸ਼ਾਹ ਜੀ (ਸ਼ੇਰ ਮੁਹੰਮਦ ਖਾਂ ਨਵਾਬ ਮਲੇਰਕੋਟਲਾ) ਦੀ ਯਾਦ ਵਿਚ 40ਵਾਂ ਸਾਲਾਨਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਲੋੜਵੰਦ ਪਰਿਵਾਰਾਂ ਦੇ 260 ਸਮੂਹਿਕ ਵਿਆਹਾਂ ਦੀ ਲੜੀ ਨੂੰ ਅੱਗੇ ਤੋਰਦਿਆਂ 6 ਹੋਰ ਲੋੜਵੰਦ ਜੋੜਿਆਂ ਦੇ ਸਮੂਹਿਕ ਵਿਆਹ ਕਰਵਾਏ ਗਏ।

ਸੰਬੰਧਿਤ ਖ਼ਬਰਾਂ

ਬਾਬਾ ਅਸ਼ੋਕ ਸਿੰਘ ਰਾਜਦੇਵ ਅਤੇ ਬੀਬੀ ਹਰਜੀਤ ਕੌਰ ਰਾਜਦੇਵ ਦੀ ਅਗਵਾਈ ਹੇਠ ਕਰਵਾਏ ਗਏ ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਅਨੰਦ ਕਾਰਜ ਹੋਏ ਅਤੇ ਰਾਗੀ ਸਿੰਘਾ ਵੱਲੋਂ ਕੀਰਤਨ ਕੀਤਾ ਗਿਆ। ਸਹਾਇਕ ਕਮਿਸ਼ਨਰ ਕਪੂਰਥਲਾ ਡਾ. ਸ਼ਿਖਾ ਭਗਤ ਅਤੇ ਹੋਰਨਾਂ ਸ਼ਖਸੀਅਤਾਂ ਵੱਲੋਂ ਇਸ ਮੌਕੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ ਅਤੇ ਉਨਾਂ ਨਵ ਵਿਆਹੇ ਜੋੜਿਆਂ ਨੂੰ ਆਸ਼ੀਰਵਾਦ ਦਿੱਤਾ।

ਉਨਾਂ ਕਿਹਾ ਕਿ ਇਹ ਇਕ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ ਅਤੇ ਇਹ ਹੀ ਅਸਲ ਸਮਾਜ ਸੇਵਾ ਹੈ। ਇਸ ਮੌਕੇ ਸਿਵਲ ਸਰਜਨ ਡਾ. ਜਸਮੀਤ ਬਾਵਾ, ਜ਼ਿਲਾ ਪ੍ਰੀਸ਼ਦ ਮੈਂਬਰ ਸ੍ਰੀ ਮਣੀ ਔਜਲਾ, ਐਸ. ਐਮ. ਓ ਡਾ. ਕਸ਼ਮੀਰੀ ਲਾਲ, ਡਾ. ਡਰੱਗ ਇੰਸਪੈਕਟਰ ਡਾ. ਅਨੁਪਮ ਕਾਲੀਆ, ਸਰਪੰਚ ਸ. ਹਰਜੀਤ ਸਿੰਘ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!