|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

LPU ਦੇ ਹੋਸਟਲ ਦੇ ਅਸਿਸਟੈਂਟ ਪ੍ਰੋਫੈਸਰ ਵਲੋਂ ਭੇਤਭਰੇ ਹਾਲਾਤ ਵਿਚ ਫਾਹਾ ਲੈ ਕੇ ਜੀਵਨ ਲੀਲ੍ਹਾ ਸਮਾਪਤ

ਫਗਵਾੜਾ : ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੇ ਹੋਸਟਲ ਦੇ ਅਸਿਸਟੈਂਟ ਪ੍ਰੋਫੈਸਰ ਵਲੋਂ ਭੇਤਭਰੇ ਹਾਲਾਤ ਵਿਚ ਫਾਹਾ ਲੈ ਕੇ ਜੀਵਨ ਲੀਲ੍ਹਾ ਸਮਾਪਤ ਕਰਨ ਦੀ ਜਾਣਕਾਰੀ ਮਿਲੀ ਹੈ। ਮਿ੍ਤਕ ਦੀ ਪਛਾਣ ਵਿਕਾਸ ਕਾਂਤ ਵਾਸੀ ਸ਼ਿਵ ਰਾਮਪੁਰ ਉੱਤਰ ਪ੍ਰਦੇਸ਼ ਵਜੋਂ ਹੋਈ ਹੈ। ਏਐੱਸਆਈ ਪਰਮਿੰਦਰ ਨੇ ਦੱਸਿਆ ਕਿ ਮੰਗਲਵਾਰ ਸਵੇਰੇ 9 ਵਜੇ ਦੇ ਕਰੀਬ ਜਦੋਂ ਉਕਤ ਵਿਕਾਸ ਕਾਂਤ ਦੇ ਵਿਦਿਆਰਥੀ ਉ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਫਗਵਾੜਾ : ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੇ ਹੋਸਟਲ ਦੇ ਅਸਿਸਟੈਂਟ ਪ੍ਰੋਫੈਸਰ ਵਲੋਂ ਭੇਤਭਰੇ ਹਾਲਾਤ ਵਿਚ ਫਾਹਾ ਲੈ ਕੇ ਜੀਵਨ ਲੀਲ੍ਹਾ ਸਮਾਪਤ ਕਰਨ ਦੀ ਜਾਣਕਾਰੀ ਮਿਲੀ ਹੈ। ਮਿ੍ਤਕ ਦੀ ਪਛਾਣ ਵਿਕਾਸ ਕਾਂਤ ਵਾਸੀ ਸ਼ਿਵ ਰਾਮਪੁਰ ਉੱਤਰ ਪ੍ਰਦੇਸ਼ ਵਜੋਂ ਹੋਈ ਹੈ। ਏਐੱਸਆਈ ਪਰਮਿੰਦਰ ਨੇ ਦੱਸਿਆ ਕਿ ਮੰਗਲਵਾਰ ਸਵੇਰੇ 9 ਵਜੇ ਦੇ ਕਰੀਬ ਜਦੋਂ ਉਕਤ ਵਿਕਾਸ ਕਾਂਤ ਦੇ ਵਿਦਿਆਰਥੀ ਉਸ ਨੂੰ ਲੈਣ ਹੋਸਟਲ ਆਏ ਅਤੇ ਦਰਵਾਜ਼ਾ ਨਾ ਖੋਲ੍ਹਣ ਦੀ ਸੂਰਤ ਵਿਚ ਵਾਰਡਨ ਨੂੰ ਇਤਲਾਹ ਕੀਤੀ।

ਸੰਬੰਧਿਤ ਖ਼ਬਰਾਂ

ਵਾਰਡਨ ਨੇ ਵਿਦਿਆਰਥੀਆਂ ਦੀ ਮਦਦ ਨਾਲ ਦਰਵਾਜ਼ਾ ਖੋਲ੍ਹਿਆ ਤਾਂ ਦੇਖਿਆ ਕਿ ਉਸ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ ਜਿਸ ਤੋਂ ਬਾਅਦ ਉਨ੍ਹਾਂ ਪੁਲਿਸ ਨੂੰ ਮਾਮਲੇ ਬਾਰੇ ਜਾਣਕਾਰੀ ਦਿੱਤੀ। 11 ਵਜੇ ਦੇ ਕਰੀਬ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਫਗਵਾੜਾ ਦੇ ਸਿਵਲ ਹਸਪਤਾਲ ਦੇ ਮੋਰਚਰੀ ਵਿਚ ਰੱਖਵਾ ਦਿੱਤਾ ਅਤੇ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!