|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਨਸ਼ਾ ਵੇਚਣ ਦੇ ਮਾਮਲੇ 'ਚ ਰੇਡ ਕਰਨ ਗਈ ਪੁਲਿਸ ਪਾਰਟੀ ’ਤੇ ਹਮਲਾ, ਬਣਾਇਆ ਬੰਦੀ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗਿੱਦੜਬਾਹਾ 'ਚ ਨਸ਼ਾ ਵੇਚਣ ਦੇ ਮਾਮਲੇ ਵਿਚ ਰੇਡ ਕਰਨ ਗਈ ਪੁਲਿਸ ਪਾਰਟੀ ’ਤੇ ਕਥਿਤ ਦੋਸ਼ੀ ਵਲੋਂ ਆਪਣੀ ਮਾਤਾ, ਭਰਾ ਅਤੇ ਹੋਰ ਵਿਅਕਤੀਆਂ ਨਾਲ ਮਿਲ ਕੇ ਪੁਲਿਸ ਪਾਰਟੀ ’ਤੇ ਹਮਲਾ ਕਰਨ, ਏ. ਐੱਸ. ਆਈ. ਦੀ ਵਰਦੀ ਪਾੜ੍ਹਣ, ਪੁਲਿਸ ਮੁਲਾਜ਼ਮਾਂ ਨੂੰ ਆਪਣੇ ਘਰ 'ਚ ਬੰਦੀ ਬਣਾਉਣ, ਸਰਕਾਰੀ ਡਿਊਟੀ ਵਿਚ ਵਿਘਨ ਪਾਉਣ ਅਤੇ ਪੁਲਸ ਪਾਰਟੀ 'ਤੇ ਕੁੱਤਾ ਛੱਡਣ ਦ

NRI Post Desk · 1692 ਦਿਨ ਪਹਿਲਾਂ · ਅੱਪਡੇਟ 1692 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਨਸ਼ਾ ਵੇਚਣ ਦੇ ਮਾਮਲੇ 'ਚ ਰੇਡ ਕਰਨ ਗਈ ਪੁਲਿਸ ਪਾਰਟੀ ’ਤੇ ਹਮਲਾ, ਬਣਾਇਆ ਬੰਦੀ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗਿੱਦੜਬਾਹਾ 'ਚ ਨਸ਼ਾ ਵੇਚਣ ਦੇ ਮਾਮਲੇ ਵਿਚ ਰੇਡ ਕਰਨ ਗਈ ਪੁਲਿਸ ਪਾਰਟੀ ’ਤੇ ਕਥਿਤ ਦੋਸ਼ੀ ਵਲੋਂ ਆਪਣੀ ਮਾਤਾ, ਭਰਾ ਅਤੇ ਹੋਰ ਵਿਅਕਤੀਆਂ ਨਾਲ ਮਿਲ ਕੇ ਪੁਲਿਸ ਪਾਰਟੀ ’ਤੇ ਹਮਲਾ ਕਰਨ, ਏ. ਐੱਸ. ਆਈ. ਦੀ ਵਰਦੀ ਪਾੜ੍ਹਣ, ਪੁਲਿਸ ਮੁਲਾਜ਼ਮਾਂ ਨੂੰ ਆਪਣੇ ਘਰ 'ਚ ਬੰਦੀ ਬਣਾਉਣ, ਸਰਕਾਰੀ ਡਿਊਟੀ ਵਿਚ ਵਿਘਨ ਪਾਉਣ ਅਤੇ ਪੁਲਸ ਪਾਰਟੀ 'ਤੇ ਕੁੱਤਾ ਛੱਡਣ ਦੇ ਦੋਸ਼ ਵਿਚ ਥਾਣਾ ਗਿੱਦੜਬਾਹਾ ਪੁਲਿਸ ਨੇ 4 ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ।

ਸੰਬੰਧਿਤ ਖ਼ਬਰਾਂ

ਡੀ. ਐੱਸ. ਪੀ. ਨਰਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਪੁਲਿਸ ਨੇ 10 ਗ੍ਰਾਮ ਹੈਰੋਇਨ ਸਮੇਤ ਕਥਿਤ ਦੋਸ਼ੀ ਨਰਿੰਦਰ ਕੁਮਾਰ ਉਰਫ ਬੰਟੀ ਵਾਸੀ ਦਸਮੇਸ਼ ਨਗਰ ਗਿੱਦੜਬਾਹਾ ਨੂੰ ਗ੍ਰਿਫ਼ਤਾਰ ਕਰਨ ਤੋਂ ਇਲਾਵਾ ਸੰਨੀ ਕੁਮਾਰ ਪੁੱਤਰ ਮੁਰਾਰੀ ਲਾਲ ਵਾਸੀ ਖਟੀਕ ਮੁਹੱਲਾ ਗਿੱਦੜਬਾਹਾ ਤੇ ਲਖਣਪਾਲ ਵਾਸੀ ਵਾਲਮੀਕ ਮੁਹੱਲਾ ਗਿੱਦੜਬਾਹਾ ਵਿਰੁੱਧ ਮਾਮਲਾ ਦਰਜ ਕੀਤਾ ਸੀ। ਪੁਲਿਸ ਵਲੋਂ ਉਕਤ ਮਾਮਲੇ ’ਚ ਕਥਿਤ ਦੋਸ਼ੀ ਲਖਣਪਾਲ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਕੀਤੀ ਗਈ ਪੁੱਛਗਿੱਛ ’ਤੇ ਲਖਣਪਾਲ ਨੇ ਦੱਸਿਆ ਕਿ ਯੋਗੇਸ਼ ਕੁਮਾਰ ਉਰਫ ਮੀਤੂ ਨਾਮੀ ਵਿਅਕਤੀ ਉਨ੍ਹਾਂ ਕੋਲ ਨਸ਼ਾ ਸਪਲਾਈ ਕਰਦਾ ਹੈ।

ਇਸ ਉਪਰੰਤ ਪੁਲਸ ਪਾਰਟੀ ਨੇ ਉਕਤ ਯੋਗੇਸ਼ ਕੁਮਾਰ ਦੇ ਘਰ ਦਸਮੇਸ਼ ਨਗਰ ਗਿੱਦੜਬਾਹਾ ਵਿਖੇ ਰੇਡ ਕੀਤੀ ਤਾਂ ਯੋਗੇਸ਼ ਕੁਮਾਰ, ਇਸਦੇ ਭਰਾ ਮੁਕੇਸ਼ ਕੁਮਾਰ ਉਰਫ ਗੋਰੀ, ਮਾਤਾ ਸੰਤੋਸ਼ ਦੇਵੀ, ਜਸਵੰਤ ਰਾਏ ਉਰਫ ਸੀਤੂ ਪੁੱਤਰ ਹਰੀ ਚੰਦ ਰੇਡ ਕਰਨ ਗਈ ਪੁਲਿਸ ਪਾਰਟੀ ਨਾਲ ਗਾਲੀ-ਗਲੋਚ ਕਰਨ ਲੱਗ ਪਏ। ਪੁਲਿਸ ਨੇ ਉਕਤ ਦੋਸ਼ੀਆਂ ਵਿਰੁੱਧ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!