|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਕੈਨੇਡਾ ਦੀ ਬਰੌਕ ਯੂਨਿਵਰਸਿਟੀ 'ਤੇ ਹਮਲਾ

23 ਮਾਰਚ, ਸਿਮਰਨ ਕੌਰ- (NRI MEDIA) :

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

23 ਮਾਰਚ, ਸਿਮਰਨ ਕੌਰ- (NRI MEDIA) :

ਮੀਡਿਆ ਡੈਸਕ (ਸਿਮਰਨ ਕੌਰ) : ਕੈਨੇਡਾ ਦੀ ਬਰੌਕ ਯੂਨਿਵਰਸਿਟੀ 'ਚ ਬੀਤੀ ਰਾਤ ਨੂੰ ਕੁੱਛ ਬਦਮਾਸ਼ਾਂ ਵਲੋਂ ਗੋਲੀਆਂ ਚਲਾ ਕੇ ਭਿਆਨਕ ਹਮਲਾ ਕੀਤਾ ਗਿਆ ਜਿਸ ਦੌਰਾਨ ਯੂਨਿਵਰਸਿਟੀ ਦੇ ਤਿੰਨ ਵਿਦਿਆਰਥੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਹਨ | ਦੱਸ ਦਈਏ ਕਿ ਜ਼ਖਮੀ ਵਿਦਿਆਰਥੀਆਂ ਨੂੰ ਮੌਕੇ 'ਤੇ ਹਸਪਤਾਲ ਲਿਜਾਇਆ ਗਿਆ ਜਿੱਥੇ ਉਹਨਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ |

ਸੰਬੰਧਿਤ ਖ਼ਬਰਾਂ

ਉਥੇ ਹੀ ਇਲਾਕੇ ਦੀ ਨੇੜਲੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਹਾਦਸੇ ਸਥਲ ਨੂੰ ਸੀਲ ਕਰ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ | ਪੀੜਤ ਵਿਦਿਆਰਥੀਆਂ ਵਿੱਚੋਂ ਇਕ ਨੂੰ ਗੋਲੀ ਅਤੇ ਬਾਕੀ ਦੋ ਵਿਦਿਆਰਥੀਆਂ ਨੂੰ ਚਾਕੂ ਮਾਰਕੇ ਜ਼ਖਮੀ ਕੀਤਾ ਗਿਆ |

ਮੌਕੇ 'ਤੇ ਅਧਿਕਾਰੀਆਂ ਨੇ ਦੱਸਿਆ ਕਿ ਤਿੰਨਾਂ ਨੂੰ ਗੰਭੀਰ ਜ਼ਖਮੀ ਹਾਲਤ ਵਿਚ ਸਥਾਨਕ ਹਸਪਤਾਲ ਲਿਜਾਇਆ ਗਿਆ ਅਤੇ ਮਾਮਲੇ ਦੇ 4 ਸ਼ੱਕੀਆਂ ਨੂੰ ਕਾਰ ਜ਼ਰੀਏ ਕੈਂਪਸ ਵਿਚੋਂ ਨੱਠਦੇ ਦੇਖਿਆ ਗਿਆ | ਤੁਹਾਨੂੰ ਦੱਸ ਦਈਏ ਕਿ ਬਰੌਕ ਯੂਨੀਵਰਸਿਟੀ ਨਿਆਗਰਾ ਖੇਤਰ ਵਿਚ ਸਥਿਤ ਹੈ ਜਿੱਥੇ 19,000 ਤੋਂ ਵੱਧ ਵਿਦਿਆਰਥੀ ਪੜ੍ਹਦੇ ਹਨ |

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!