|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਸਿੱਖ ਧਰਮਗੁਰੂ ਨੂੰ ਮੁਸਲਮਾਨ ਸਮਝ ਕੇ ਕੀਤਾ ਹਮਲਾ, ਹੋਇਆ ਗ੍ਰਿਫਤਾਰ

ਵਾਸ਼ਿੰਗਟਨ (ਵਿਕਰਮ ਸਹਿਜਪਾਲ) : ਅਮਰੀਕਾ ਦੇ ਕੈਲੀਫੋਰਨੀਆ ਵਿਚ ਇਕ ਸਿੱਖ ਧਰਮਗੁਰੂ ਨੂੰ ਮੁਸਲਮਾਨ ਸਮਝ ਕੇ ਉਨ੍ਹਾਂ 'ਤੇ ਗਰਮ ਕਾਫੀ ਸੁੱਟਣ ਅਤੇ ਉਨ੍ਹਾਂ ਨੂੰ ਮੁੱਕਾ ਮਾਰਨ ਦੇ ਦੋਸ਼ ਵਿਚ ਇਕ ਵਿਅਕਤੀ ਵਿਰੁੱਧ ਨਫਰਤੀ ਅਪਰਾਧ ਦਾ ਮਾਮਲਾ ਦਰਜ ਕੀਤਾ ਗਿਆ ਹੈ। ਮੀਡੀਆ ਵਿਚ ਆਈ ਇਕ ਖਬਰ ਮੁਤਾਬਕ ਇਹ ਜਾਣਕਾਰੀ ਦਿੱਤੀ ਗਈ ਹੈ। ਸੈਕਰਾਮੈਂਟੋ ਬੀਜ ਦੀ ਇਕ ਖਬਰ ਮੁਤਾਬਕ ਮੁਲਜ਼ਮ ਦੀ ਪਛ

NRI Post Desk · 2301 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵਾਸ਼ਿੰਗਟਨ (ਵਿਕਰਮ ਸਹਿਜਪਾਲ) : ਅਮਰੀਕਾ ਦੇ ਕੈਲੀਫੋਰਨੀਆ ਵਿਚ ਇਕ ਸਿੱਖ ਧਰਮਗੁਰੂ ਨੂੰ ਮੁਸਲਮਾਨ ਸਮਝ ਕੇ ਉਨ੍ਹਾਂ 'ਤੇ ਗਰਮ ਕਾਫੀ ਸੁੱਟਣ ਅਤੇ ਉਨ੍ਹਾਂ ਨੂੰ ਮੁੱਕਾ ਮਾਰਨ ਦੇ ਦੋਸ਼ ਵਿਚ ਇਕ ਵਿਅਕਤੀ ਵਿਰੁੱਧ ਨਫਰਤੀ ਅਪਰਾਧ ਦਾ ਮਾਮਲਾ ਦਰਜ ਕੀਤਾ ਗਿਆ ਹੈ। ਮੀਡੀਆ ਵਿਚ ਆਈ ਇਕ ਖਬਰ ਮੁਤਾਬਕ ਇਹ ਜਾਣਕਾਰੀ ਦਿੱਤੀ ਗਈ ਹੈ। ਸੈਕਰਾਮੈਂਟੋ ਬੀਜ ਦੀ ਇਕ ਖਬਰ ਮੁਤਾਬਕ ਮੁਲਜ਼ਮ ਦੀ ਪਛਾਣ ਜਾਨ ਕ੍ਰੈਨ ਵਜੋਂ ਹੋਈ ਹੈ।

ਸੰਬੰਧਿਤ ਖ਼ਬਰਾਂ

ਮੈਰਿਸਵਿਲੇ ਵਿਚ ਬੁੱਧਵਾਰ ਦੁਪਹਿਰ ਤਕਰੀਬਨ ਦੋ ਵਜੇ ਮੁਲਜ਼ਮ ਨੇ ਸਿੱਖ ਧਰਮਗੁਰੂ 'ਤੇ ਪਹਿਲਾਂ ਤਾਂ ਗਰਮ ਕਾਫੀ ਸੁੱਟੀ ਅਤੇ ਫਿਰ ਉਨ੍ਹਾਂ ਨੂੰ ਮੁੱਕਾ ਮਾਰਿਆ। ਮੈਰਿਸਵਿਲੇ ਪੁਲਸ ਵਿਭਾਗ ਮੁਤਾਬਕ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਗਿਆ। ਪੁਲਸ ਮੁਤਾਬਕ ਕ੍ਰੈਨ ਨੇ ਸਿੱਖ ਧਰਮਗੁਰੂ 'ਤੇ ਹਮਲਾ ਕਰਨ ਦੀ ਗੱਲ ਕਬੂਲ ਕਰ ਲਈ ਹੈ ਅਤੇ ਉਸ ਨੇ ਦੱਸਿਆ ਕਿ ਉਹ ਮੁਸਲਮਾਨਾਂ ਨਾਲ ਨਫਰਤ ਕਰਦਾ ਹੈ। ਉਸ ਨੇ ਧਰਮਗੁਰੂ 'ਤੇ ਇਸ ਲਈ ਹਮਲਾ ਕੀਤਾ ਕਿਉਂਕਿ ਉਸ ਨੂੰ ਲੱਗਾ ਸੀ ਕਿ ਉਹ ਮੁਸਲਮਾਨ ਹਨ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!